Behbal Kalan Goli Kand: ਭਗਵੰਤ ਮਾਨ ਨੂੰ ਸਿੱਧਾ ਹੋਏ 'ਆਪ' ਵਿਧਾਇਕ, ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ ਇਨਸਾਫ ਨੂੰ ਲੈ ਕੇ ਸਰਕਾਰ ਨੂੰ ਘੇਰਿਆ
Punjab News: ਸਾਬਕਾ ਆਈਪੀਐਸ ਕੁਮਾਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।
Kunwar Vijay Pratap Singh: ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਿਆ ਹੈ। ਸਾਬਕਾ ਆਈਪੀਐਸ ਕੁਮਾਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਆਪਣੇ ਫੇਸਬੁੱਕ ਪੇਜ 'ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲਿਖਿਆ ਹੈ ਕਿ 2021 'ਚ ਉਨ੍ਹਾਂ ਨੇ IPS ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਭਗਵੰਤ ਮਾਨ ਦੀਆਂ ਗੱਲਾਂ 'ਤੇ ਵਿਸ਼ਵਾਸ ਕਰਕੇ ਸਿਆਸਤ ਦਾ ਸ਼ਿਕਾਰ ਹੋ ਗਏ ।
ਕੁੰਵਰ ਵਿਜੇ ਪ੍ਰਤਾਪ ਨੇ ਅਕਤੂਬਰ 2015 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ 'ਚ ਪੁਲਿਸ ਗੋਲੀਬਾਰੀ ਦੇ ਮਾਮਲੇ 'ਚ ਇਨਸਾਫ਼ ਨਾ ਮਿਲਣ ਦਾ ਮੁੱਦਾ ਉਠਾਇਆ ਹੈ। ਕਾਂਗਰਸ ਸਰਕਾਰ ਵੇਲੇ ਕੁੰਵਰ ਵਿਜੇ ਪ੍ਰਤਾਪ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੇ ਮੁਖੀ ਸਨ। ਅਪ੍ਰੈਲ 2021 ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਤੋਂ ਬਾਅਦ, ਉਨ੍ਹਾਂ ਨੇ ਆਈਪੀਐਸ ਤੋਂ ਅਸਤੀਫਾ ਦੇ ਦਿੱਤਾ।
ਉਨ੍ਹਾਂ ਲਿਖਿਆ ਕਿ ਅੱਜ ਐਸਆਈਟੀ ਵੀ ਭਗਵੰਤ ਮਾਨ ਦੀ ਹੈ ਅਤੇ ਉਹ ਖੁਦ ਗ੍ਰਹਿ ਮੰਤਰੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਐਸਆਈਟੀ ਇਨ੍ਹਾਂ ਕੇਸਾਂ ਵਿੱਚ ਗਵਾਹਾਂ ਦੇ ਬਿਆਨ ਬਦਲ ਰਹੀ ਹੈ। ਗਵਾਹਾਂ ਦੇ ਮੁੜ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ।