(Source: ECI/ABP News/ABP Majha)
Behbal Kalan Goli Kand: ਕਦੋਂ ਮਿਲੇਗਾ ਬਹਿਬਲ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ ? 7 ਸਾਲ 'ਚ 7 ਟੀਮਾਂ ਦਾ ਗਠਿਤ ਪਰ ਅਜੇ ਵੀ ਪੜਤਾਲ ਅਧੂਰੀ...
Behbal Kalan Goli Kand: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਦੇ ਪੀੜਤਾਂ ਨੂੰ ਸੱਤ ਸਾਲ ਬਾਅਦ ਵੀ ਇਨਸਾਫ਼ ਨਹੀਂ ਮਿਲਿਆ।
Behbal Kalan Goli Kand: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਦੇ ਪੀੜਤਾਂ ਨੂੰ ਸੱਤ ਸਾਲ ਬਾਅਦ ਵੀ ਇਨਸਾਫ਼ ਨਹੀਂ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਵਾਪਰੇ ਇਸ ਕਾਂਡ ਮਗਰੋਂ ਕਾਂਗਰਸ ਸਰਕਾਰ ਨੇ ਲੰਬੀ-ਚੌੜੀ ਜਾਂਚ ਕਰਵਾਈ ਪਰ ਕੁਝ ਵੀ ਪੱਲੇ ਨਹੀਂ ਪਿਆ। ਹੁਣ ਪਿਛਲੇ ਛੇ ਮਹੀਨਿਆਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਜਾਂਚ ਵਿੱਚ ਹੀ ਉਲਝੀ ਹੋਈ ਹੈ। ਅੱਜ ਹਾਲਾਤ ਇਹ ਹਨ ਕਿ ਇਸ ਸਬੰਧੀ ਸ਼ੁਰੂ ਹੋਈਆਂ ਪੜਤਾਲਾਂ ਤੇ ਦਰਜ ਹੋਏ ਪਰਚੇ ਕਿਸੇ ਤਣ-ਪੱਤਣ ਨਹੀਂ ਲੱਗੇ।
ਕੀ ਹੈ ਬਹਿਬਲ ਕਲਾਂ ਗੋਲੀ ਕਾਂਡ ਦਾ ਮਾਮਲਾ?
ਦੱਸ ਦਈਏ ਕਿ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲੈ ਕੇ ਸ਼ਾਂਤਮਈ ਧਰਨੇ ’ਤੇ ਬੈਠੀ ਸਿੱਖ ਸੰਗਤ ’ਤੇ 14 ਅਕਤੂਬਰ 2015 ਨੂੰ ਉੱਚ ਪੁਲਿਸ ਅਧਿਕਾਰੀਆਂ ਨੇ ਗੋਲੀਆਂ ਚਲਾ ਦਿੱਤੀਆਂ ਸਨ ਤੇ ਇਸ ਗੋਲੀ ਕਾਂਡ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ ਸਨ।
ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਵਾਪਰੇ ਇਸ ਗੋਲੀ ਕਾਂਡ ਨੇ ਪੰਜਾਬ ਦੇ ਸਿਆਸੀ ਹਾਲਾਤ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਫਿਰ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਗੋਲੀ ਕਾਂਡ ਦੀ ਜਾਂਚ ਲਈ 7 ਦੇ ਕਰੀਬ ਟੀਮਾਂ ਦਾ ਗਠਨ ਕੀਤਾ ਜਾ ਚੁੱਕਿਆ ਹੈ ਪਰ ਅਜੇ ਵੀ ਪੜਤਾਲ ਅਧੂਰੀ ਹੈ।
ਕਾਂਗਰਸ ਸਰਕਾਰ ਨੇ ਇਸ ਗੋਲੀ ਕਾਂਡ ਦੀ ਪੜਤਾਲ ਲਈ ਜਾਂਚ ਟੀਮ ਦਾ ਗਠਨ ਕੀਤਾ ਸੀ ਅਤੇ ਇਸ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਤੇ ਕੁਝ ਸਿਆਸੀ ਆਗੂਆਂ ਨੂੰ ਬਹਿਬਲ ਗੋਲੀ ਕਾਂਡ ਦੀ ਸਾਜਿਸ਼ ਰਚਣ ਦਾ ਕਸੂਰਵਾਰ ਮੰਨਿਆ ਸੀ ਤੇ ਇਸ ਸਬੰਧੀ ਚਾਰਜਸ਼ੀਟ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਵੀ ਕਰ ਦਿੱਤੀ ਸੀ।
ਪੰਜਾਬ ਸਰਕਾਰ ਨੇ ਇਸੇ ਆਧਾਰ ’ਤੇ ਆਈਜੀ ਉਮਰਾਨੰਗਲ ਨੂੰ ਮੁਅੱਤਲ ਵੀ ਕਰ ਦਿੱਤਾ ਸੀ ਪਰ ਜਾਂਚ ਟੀਮ ਦੀ ਰਿਪੋਰਟ ਦੇ ਆਧਾਰ ’ਤੇ ਸ਼ੁਰੂ ਹੋਇਆ ਮੁਕੱਦਮਾ ਕਿਸੇ ਅੰਜਾਮ ’ਤੇ ਨਹੀਂ ਪੁੱਜ ਸਕਿਆ।