(Source: ECI/ABP News)
Punjab News : ਬਹਿਬਲ ਕਲਾਂ ਇਨਸਾਫ਼ ਮੋਰਚਾ ਵੱਲੋਂ ਨੈਸ਼ਨਲ ਹਾਈਵੇ 'ਤੇ ਦੂਜੇ ਦਿਨ ਵੀ ਚੱਕਾ ਜਾਮ, ਇਨਸਾਫ਼ ਮਿਲਣ ਤੱਕ ਡਟੇ ਰਹਿਣ ਦਾ ਐਲਾਨ
Punjab News: ਬਹਿਬਲ ਕਲਾਂ ਵਿਖੇ ਪਿਛਲੇ ਕਰੀਬ ਸਵਾ ਸਾਲ ਤੋਂ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਮੁਕੰਮਲ ਕਰਕੇ ਇਨਸਾਫ਼ ਦੀ ਮੰਗ ਲੈ ਕੇ ਨੂੰ ਪੀੜਤ ਪਰਿਵਾਰਾਂ ਤੇ ਸਿੱਖ ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਇਕ ਦਿਨ ਪਹਿਲਾਂ ਦਿਤੇ ਪ੍ਰੋਗਰਾਮ
![Punjab News : ਬਹਿਬਲ ਕਲਾਂ ਇਨਸਾਫ਼ ਮੋਰਚਾ ਵੱਲੋਂ ਨੈਸ਼ਨਲ ਹਾਈਵੇ 'ਤੇ ਦੂਜੇ ਦਿਨ ਵੀ ਚੱਕਾ ਜਾਮ, ਇਨਸਾਫ਼ ਮਿਲਣ ਤੱਕ ਡਟੇ ਰਹਿਣ ਦਾ ਐਲਾਨ Behbal Kalan Insaf Morcha Protest for the second day on the Amritsar-Bathinda highway Punjab News : ਬਹਿਬਲ ਕਲਾਂ ਇਨਸਾਫ਼ ਮੋਰਚਾ ਵੱਲੋਂ ਨੈਸ਼ਨਲ ਹਾਈਵੇ 'ਤੇ ਦੂਜੇ ਦਿਨ ਵੀ ਚੱਕਾ ਜਾਮ, ਇਨਸਾਫ਼ ਮਿਲਣ ਤੱਕ ਡਟੇ ਰਹਿਣ ਦਾ ਐਲਾਨ](https://feeds.abplive.com/onecms/images/uploaded-images/2023/02/06/fc625b8b3ce4a1736a55ba49fd0301a21675673944037345_original.jpg?impolicy=abp_cdn&imwidth=1200&height=675)
Punjab News: ਬਹਿਬਲ ਕਲਾਂ ਵਿਖੇ ਪਿਛਲੇ ਕਰੀਬ ਸਵਾ ਸਾਲ ਤੋਂ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਮੁਕੰਮਲ ਕਰਕੇ ਇਨਸਾਫ਼ ਦੀ ਮੰਗ ਲੈ ਕੇ ਨੂੰ ਪੀੜਤ ਪਰਿਵਾਰਾਂ ਤੇ ਸਿੱਖ ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਇਕ ਦਿਨ ਪਹਿਲਾਂ ਦਿਤੇ ਪ੍ਰੋਗਰਾਮ ਅਨੁਸਾਰ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ਨੂੰ ਪੱਕੇ ਤੌਰ 'ਤੇ ਜਾਮ ਲਗਾ ਦਿੱਤਾ ਗਿਆ ਸੀ। ਚੱਕਾ ਜਾਮ ਅੱਜ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ।
ਇਸ ਮੌਕੇ ਮੋਰਚੇ ਦੀ ਅਗਵਾਈ ਕਰ ਰਹੇ ਗੋਲੀਕਾਂਡ ਪੀੜਤ ਪਰਿਵਾਰ ਮੈਂਬਰ ਸੁਖਰਾਜ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਸਿਰਫ ਸਿਆਸਤ ਹੀ ਕਰ ਰਹੀ ਹੈ ਜਦਕਿ ਇਨ੍ਹਾਂ ਵੱਲੋਂ 24 ਘੰਟਿਆਂ ਅੰਦਰ ਇਨਸਾਫ਼ ਦੇਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੱਕਾ ਜਾਮ ਸਿਰਫ ਭਰੋਸਾ 'ਤੇ ਹੀ ਖਤਮ ਕਰ ਦਿੱਤੇ ਸਨ ਪਰ ਹੁਣ ਉਹ ਠੋਸ ਕਾਰਵਾਈ ਤੋਂ ਬਾਅਦ ਹੀ ਪਿੱਛੇ ਹਟਣਗੇ। ਉਨ੍ਹਾਂ ਮੰਨਿਆ ਕਿ ਭਾਵੇਂ ਚੱਕਾ ਜਾਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ ਪਰ ਇਸ ਲਈ ਸਰਕਾਰ ਜਿੰਮੇਵਾਰ ਹੈ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦਾ ਐਲਾਨ, ਟਰੈਕਟਰ-ਟਰਾਲੀਆਂ ਲਿਆਓ ਤੇ ਰੇਤਾ ਭਰ ਕੇ ਲੈ ਜਾਓ
ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਪਹਿਲਾਂ ਹੀ 5 ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ ਸੀ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਮੁਕੰਮਲ ਕਰਕੇ ਸਾਰੇ ਮੁਲਜਮਾਂ ਖਿਲਾਫ ਅਦਾਲਤ ਚ ਚਲਾਨ ਪੇਸ਼ ਕੀਤੇ ਜਾਣ ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਉਹ ਮਜਬੂਰ ਹੋਏ ਹਨ।
ਇਹ ਵੀ ਪੜ੍ਹੋ : ਪਰਨੀਤ ਕੌਰ ਨੇ ਦਿੱਤਾ ਕਾਰਨ ਦੱਸੋ ਨੋਟਿਸ ਦਾ ਜਵਾਬ, ਹਾਈਕਮਾਨ ਨੂੰ ਕਿਹਾ, 'ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ'
ਦੂਜੇ ਪਾਸੇ ਚੱਕਾ ਜਾਮ ਪ੍ਰੋਗਰਾਮ ਵਿਚ ਅਜੇ ਕਾਫੀ ਘੱਟ ਗਿਣਤੀ ਵਿੱਚ ਸੰਗਤ ਸ਼ਾਮਲ ਹੋ ਰਹੀ ਹੈ ਪਰ ਜਿਲਾ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਨਾਲ ਹੀ ਪੁਲਿਸ ਨੇ ਨੈਸ਼ਨਲ ਹਾਈਵੇ 'ਤੇ ਵਹੀਕਲਾਂ ਦੀ ਆਵਾਜਾਈ ਲਈ ਕੋਟਕਪੂਰਾ, ਢਿੱਲਵਾਂ ਕਲਾਂ, ਬਰਗਾੜੀ ਤੇ ਬਾਜਾਖਾਨਾ ਤੋਂ ਬਦਲਵੇਂ ਰਾਹਾਂ ਦਾ ਪ੍ਰਬੰਧ ਕੀਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)