Punjab News: ਬਹਿਬਲਕਲਾਂ ਇਨਸਾਫ਼ ਮੋਰਚਾ ਸਮਾਪਤ ਕਰਨ ਦਾ ਐਲਾਨ, ਕੇਸ ਦਾ ਟ੍ਰਾਇਲ ਸ਼ੁਰੂ ਹੋਣ ‘ਤੇ ਪ੍ਰਗਟਾਈ ਸੰਤੁਸ਼ਟੀ
Faridkot News: ਐਸਆਈਟੀ ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਗਈ ਅਤੇ ਦੋਵਾਂ ਹੀ ਕੇਸਾਂ ਦਾ ਟਰਾਇਲ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਹੁਣ ਸੁਖਰਾਜ ਸਿੰਘ ਵੱਲੋਂ ਮੋਰਚਾ ਸਮਾਪਤ ਕਰ ਦਾ ਐਲਾਨ ਕੀਤਾ ਹੈ
Punjab News: 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਤੋਂ ਬਾਅਦ ਵਾਪਰੇ ਬਹਿਬਲ ਕਲਾ ਅਤੇ ਕੋਟਕਪੁਰਾ ਗੋਲੀਕਾਂਡ ਮਾਮਲਿਆਂ ਦੀ ਲਗਾਤਾਰ ਫ਼ਰੀਦਕੋਟ ਦੀ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ ਜਿਸ ਦੇ ਚਲਦਿਆਂ ਅੱਜ ਦੋਹੇ ਕੇਸਾਂ ਦੀ ਸੁਣਵਾਈ ਹੋਈ ਤੇ ਐਸਆਈਟੀ ਵੱਲੋਂ ਸਟੇਟਸ ਰਿਪੋਰਟ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤੀ ਗਈ ਅਤੇ ਹੁਣ ਦੋਵੇ ਮਾਮਲਿਆਂ ਦਾ ਮਾਨਯੋਗ ਅਦਾਲਤ ਵੱਲੋਂ ਟਰਾਇਲ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਾਲੀ ਸੁਣਾਵਾਈ 20 ਜਨਵਰੀ ਨੂੰ ਹੋਵੇਗੀ।
ਮੋਰਚਾ ਸਮਾਪਤ ਕਰਨ ਦਾ ਕੀਤਾ ਗਿਆ ਹੈ ਐਲਾਨ
ਜਿਕਰਯੋਗ ਹੈ ਕਿ ਪੀੜਿਤ ਪਰਿਵਾਰਾਂ ਵੱਲੋਂ ਬਹਿਬਾਲ ਕਲਾਂ ਦੇ ਵਿੱਚ ਬੇਅਦਬੀ ਇਨਸਾਫ਼ ਮੋਰਚਾ ਸ਼ੁਰੂ ਕੀਤਾ ਗਿਆ ਸੀ ਜਿਸ ਦੇ ਦੋ ਸਾਲ ਪੂਰੇ ਹੋਣ ‘ਤੇ ਸੁਖਰਾਜ ਸਿੰਘ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇ 22 ਤਰੀਕ ਤੱਕ ਬਹਿਬਾਲ ਕਲਾਂ ਮਾਮਲੇ ਵਿੱਚ ਜੇ ਕੋਈ ਅਪਡੇਟ ਨਹੀਂ ਆਉਂਦਾ ਤਾਂ ਉਨ੍ਹਾਂ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਅੱਜ ਐਸਆਈਟੀ ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਗਈ ਹੈ ਜਿਸ ਤੋਂ ਬਾਅਦ ਮੋਰਚਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਸੁਖਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਹਾ ਗਿਆ ਸੀ 22 ਤਰੀਕ ਤੱਕ ਬਹਿਬਲ ਕਲਾਂ ਗੋਲ਼ੀ ਕਾਂਡ ਦੇ ਵਿੱਚ ਜੇ SIT ਕੋਈ ਅਪਡੇਟ ਨਹੀਂ ਦਿੰਦੀ ਤਾਂ ਉਹ ਮਰਨ ਵਰਤ ਤੇ ਬੈਠਣਗੇ ਪਰ ਹੁਣ ਐਸਆਈਟੀ ਵੱਲੋਂ ਇਸ ਮਾਮਲੇ ਦੇ ਵਿੱਚ ਸਟੇਟਸ ਰਿਪੋਰਟ ਪੇਸ਼ ਕੀਤੀ ਗਈ ਹੈ ਅਤੇ ਨਾਲ ਹੀ ਦੋਹੇ ਕੇਸਾ ਦਾ ਟਰਾਇਲ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਮੋਰਚਾ ਸਮਾਪਤ ਕਰ ਦਿੱਤਾ ਹੈ ਪਰ ਉਹ ਕਾਨੂੰਨੀ ਲੜਾਈ ਜਾਰੀ ਰੱਖਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।