ਪੜਚੋਲ ਕਰੋ

High Court: ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣਾ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ ਪੈ ਗਿਆ ਮਹਿੰਗਾ, ਹਾਈਕੋਰਟ ਨੇ ਸੁਣਾਇਆ ਫੈਸਲਾ 

High Court Order: ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਰਾਜ ਦੀ ਜਨਤਕ ਵਿਵਸਥਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਬਰਖਾਸਤਗੀ ਕਾਨੂੰਨੀ ਕਾਰਵਾਈ ਜਾਇਜ਼ ਸੀ। ਜਸਵਿੰਦਰ ਦਾ ਸਬੰਧ ਜਰਨੈਲ ਸਿੰਘ ਭਿੰਡਰਾਂਵਾਲੇ ਨਾਲ ਸੀ ਪਰ ਅਸਲਾ ਬਰਾਮਦ ਨਾ ਹੋਣ ਕਾਰਨ

High Court Order: ਪੰਜਾਬ ਵਿੱਚ ਖਾੜਕੂਵਾਦ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਨੇੜਤਾ ਰੱਖਣਾ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੂੰ ਮਹਿੰਗਾ ਪੈ ਗਿਆ ਹੈ। ਇਹ ਕਾਂਸਟੇਬਲ  ਜਸਵਿੰਦਰ ਸਿੰਘ ਹੈ ਜਿਸ ਨੂੰ ਪੰਜਾਬ ਸਰਕਾਰ ਨੇ ਮਾਮਲੇ ਸਾਹਮਣੇ ਆਉਣ 'ਤੇ ਬਰਖਾਸਤ ਕਰ ਦਿੱਤਾ ਸੀ। 

ਇਸ ਤੋਂ ਬਾਅਦ ਇਹ ਕੇਸ ਆਦਲਤ ਵਿੱਚ ਚਲਾ ਗਿਆ ਅਤੇ ਬਰਖਾਸਤ ਕਾਂਸਟੇਬਲ ਜਸਵਿੰਦਰ ਸਿੰਘ ਨੇ ਆਪਣੇ 'ਤੇ ਹੋਈ ਕਾਰਵਾਈ ਖਿਲਾਫ਼ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 40 ਸਾਲ ਬਾਅਦ ਵੀ ਗਰਮਖਿਆਲੀਆਂ ਨਾਲ ਨੇੜਤਾ ਦੇ ਆਧਾਰ 'ਤੇ 1984 'ਚ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਬਰਖਾਸਤਗੀ ਦੇ ਹੁਕਮ ਨੂੰ ਬਰਕਰਾਰ ਰੱਖਿਆ ਹੈ।
 

ਹਾਈਕੋਰਟ ਵਿੱਚ ਪੰਜਾਬ ਸਰਕਾਰ ਨੇ ਇਲਜ਼ਾਮ ਲਾਇਆ ਕਿ ਅਨੁਸਾਰ ਕਾਂਸਟੇਬਲ ਨੇ ਖਾੜਕੂਵਾਦ ਦੇ ਸਮੇਂ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲੇ ਤੋਂ ਦੋ ਪਿਸਤੌਲ ਲਏ ਸਨ, ਜਿਨ੍ਹਾਂ ਵਿੱਚੋਂ ਇੱਕ ਕਿਸੇ ਗਰਮਖਿਆਲੀ ਨੂੰ ਦਿੱਤਾ ਸੀ ਅਤੇ ਦੂਜਾ ਨਹਿਰ ਵਿੱਚ ਸੁੱਟ ਦਿੱਤਾ ਸੀ।

ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੀਵਾਨੀ ਮੁਕੱਦਮੇ ਵਿੱਚ ਜਾਰੀ ਉਸ ਹੁਕਮਨਾਮੇ ਨੂੰ ਚੁਣੌਤੀ ਦਿੱਤੀ ਸੀ, ਜਿਸ ਤਹਿਤ 1984 ਵਿੱਚ ਕਾਂਸਟੇਬਲ ਜਸਵਿੰਦਰ ਸਿੰਘ ਦੀ ਬਰਖਾਸਤਗੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਸੀ।

ਪੰਜਾਬ ਸਰਕਾਰ ਨੇ ਦੱਸਿਆ ਕਿ ਜਸਵਿੰਦਰ 1977 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਨਿਯੁਕਤ ਹੋਇਆ ਸੀ। ਇਸ ਤੋਂ ਬਾਅਦ ਉਸ ਵਿਰੁੱਧ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਅਤੇ ਇਸ ਆਧਾਰ ’ਤੇ ਅਕਤੂਬਰ 1984 ਵਿੱਚ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ।

ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਰਾਜ ਦੀ ਜਨਤਕ ਵਿਵਸਥਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਬਰਖਾਸਤਗੀ ਕਾਨੂੰਨੀ ਕਾਰਵਾਈ ਜਾਇਜ਼ ਸੀ। ਜਸਵਿੰਦਰ ਦਾ ਸਬੰਧ ਜਰਨੈਲ ਸਿੰਘ ਭਿੰਡਰਾਂਵਾਲੇ ਨਾਲ ਸੀ ਪਰ ਅਸਲਾ ਬਰਾਮਦ ਨਾ ਹੋਣ ਕਾਰਨ ਅਸਲਾ ਐਕਟ ਦਾ ਕੇਸ ਵਾਪਸ ਲੈ ਲਿਆ ਗਿਆ ਸੀ।

ਓਧਰ ਜਸਵਿੰਦਰ ਸਿੰਘ ਨੇ ਦਲੀਲ ਦਿੱਤੀ ਕਿ ਉਸ ਨੂੰ ਬਰਖਾਸਤ ਕਰਨ ਵੇਲੇ ਵਿਭਾਗੀ ਜਾਂਚ ਨਹੀਂ ਕਰਵਾਈ ਗਈ ਜੋ ਕਿ ਸੰਵਿਧਾਨ ਦੀ ਧਾਰਾ 311 (2) ਤਹਿਤ ਲਾਜ਼ਮੀ ਸੀ। ਉਸ ਨੇ ਦੀਵਾਨੀ ਮੁਕੱਦਮਾ ਦਾਇਰ ਕਰਕੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਅਤੇ ਦੀਵਾਨੀ ਮੁਕੱਦਮੇ ਦਾ ਫ਼ਰਮਾਨ ਉਸ ਦੇ ਹੱਕ ਵਿਚ ਆਇਆ।

ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਪੰਜਾਬ ਪੁਲਿਸ ਦੇ ਲਗਭਗ 40 ਸਾਲ ਪੁਰਾਣੇ ਬਰਖਾਸਤਗੀ ਦੇ ਹੁਕਮ ਨੂੰ ਬਰਕਰਾਰ ਰੱਖਿਆ ਹੈ। ਹਾਈ ਕੋਰਟ ਨੇ ਮੰਨਿਆ ਕਿ ਕਾਂਸਟੇਬਲ ਜਸਵਿੰਦਰ ਸਿੰਘ ਨੂੰ ਬਰਖਾਸਤ ਕਰਨ ਦਾ ਆਧਾਰ ਉਸ ਦਾ ਅੱਤਵਾਦੀਆਂ ਨਾਲ ਸੰਪਰਕ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget