Punjab news: ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸਰਕਾਰ ਨੇ ਸਖ਼ਤ ਰਵੱਈਆ ਅਪਣਾਇਆ ਹੈ। ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਪਰ ਫਿਰ ਵੀ ਨਾਜਾਇਜ਼ ਮਾਈਨਿੰਗ ਰੁਕਦੀ ਨਜ਼ਰ ਨਹੀਂ ਆ ਰਹੀ ਹੈ।
ਬੀਤੇ ਦਿਨੀਂ ਬਟਾਲਾ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ ਦੇ ਕੋਲ ਕੁਝ ਵਿਅਕਤੀ ਨਾਜਾਇਜ਼ ਮਾਈਨਿੰਗ ਕਰ ਰਹੇ ਸਨ, ਜਦੋਂ ਇਸ ਸਬੰਧੀ ਬੇਲਦਾਰ ਦਰਸ਼ਨ ਸਿੰਘ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਉੱਥੇ ਪਹੁੰਚ ਕੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਕਰਨ ਵਾਲਿਆਂ ਦੀ ਟਰੈਕਟਰ ਟਰਾਲੀ ਨੂੰ ਜ਼ਬਤ ਕਰ ਲਿਆ।
ਪਰ ਮਾਈਨਿੰਗ ਕਰਨ ਵਾਲਿਆਂ ਨੇ ਧੋਖੇ ਨਾਲ ਉਸ ਨੂੰ ਆਪਣੀ ਗੱਡੀ ਵਿਚ ਬਿਠਾ ਲਿਆ ਅਤੇ ਬਾਅਦ ਵਿਚ ਉਸ ਨੂੰ ਚੱਲਦੀ ਗੱਡੀ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹੁਣ ਇਸ ਮਾਮਲੇ ਨੂੰ ਬਟਾਲਾ ਪੁਲਿਸ ਨੇ 12 ਘੰਟਿਆਂ ਵਿਚ ਸੁਲਝਾ ਕੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਈਨਿੰਗ 'ਚ ਸ਼ਾਮਲ ਮੁੱਖ ਦੋਸ਼ੀ 'ਤੇ ਪਰਚਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: Punjab news: ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦੋਸ਼ ਆਇਦ, 8 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਗਏ ਬੇਲਦਾਰ ਦਰਸ਼ਨ ਸਿੰਘ ਨੇ ਨਾਥਪੁਰ ਵਿਖੇ ਮਾਈਨਿੰਗ ਕਰ ਰਹੇ ਮੁਲਜ਼ਮਾਂ ਨੂੰ ਰੋਕ ਕੇ ਉਨ੍ਹਾਂ ਦੀ ਟਰੈਕਟਰ ਟਰਾਲੀ ਨੂੰ ਕਾਬੂ ਕਰ ਲਿਆ ਅਤੇ ਬਾਕੀਆਂ ਨੂੰ ਲੈ ਜਾਣ ਲਈ ਕਿਹਾ। ਇਸ ਕਾਰਨ ਮੁਲਜ਼ਮਾਂ ਨੇ ਉਸ ਨੂੰ ਆਪਣੀ ਕਾਰ ਵਿੱਚ ਬਿਠਾ ਲਿਆ ਅਤੇ ਰਸਤੇ ਵਿੱਚ ਉਸ ਨੂੰ ਚੱਲਦੀ ਗੱਡੀ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਅਤੇ ਉਹ ਮੌਕੇ ਤੋਂ ਫਰਾਰ ਹੋ ਗਏ।
ਜ਼ਖਮੀ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉੱਥੇ ਹੀ ਜਿਸ ਟਰੈਕਟਰ ਟਰਾਲੀ ਵਿੱਚੋਂ ਰੇਤ ਕੱਢੀ ਜਾ ਰਹੀ ਸੀ, ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਆਪਣਾ ਘਰ ਬਣਾਉਣ ਲਈ ਨਹਿਰ ਵਿੱਚੋਂ ਰੇਤ ਚੋਰੀ ਕਰ ਰਹੇ ਸਨ ਅਤੇ ਚਾਰੋਂ ਵਿਅਕਤੀ ਜਿਹੜੇ ਕਿ ਕੰਮ ਕਰਦੇ ਸਨ, ਉਨ੍ਹਾਂ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: Amritsar news: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਰੇਲਵੇ ਸਟੇਸ਼ਨ 'ਤੇ ਵਿਅਕਤੀ ਨੂੰ ਇੱਕ ਕਿਲੋ ਅਫੀਮ ਸਮੇਤ ਕੀਤਾ ਕਾਬੂ