ਸ਼ਹੀਦ ਭਗਤ ਸਿੰਘ ਨੂੰ ਚਿੰਤਾ ਨਹੀਂ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਸ ਦੇ ਹੱਥਾਂ ਵਿੱਚ ਜਾਵੇਗਾ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਇਹ ਚਿੰਤਾ ਨਹੀਂ ਸੀ ਕਿ ਆਜ਼ਾਦੀ ਮਿਲੇਗੀ ਜਾਂ ਨਹੀਂ ਸਗੋਂ ਉਨ੍ਹਾਂ ਨੂੰ ਚਿੰਤਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਸ ਦੇ ਹੱਥਾਂ ਵਿੱਚ ਜਾਵੇਗਾ।
Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਇਹ ਚਿੰਤਾ ਨਹੀਂ ਸੀ ਕਿ ਆਜ਼ਾਦੀ ਮਿਲੇਗੀ ਜਾਂ ਨਹੀਂ ਸਗੋਂ ਉਨ੍ਹਾਂ ਨੂੰ ਚਿੰਤਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਸ ਦੇ ਹੱਥਾਂ ਵਿੱਚ ਜਾਵੇਗਾ।
ਇਹ ਵੀ ਪੜ੍ਹੋ : : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਕਿਰਨਦੀਪ ਕੌਰ, ਹਾਲ ਹੀ 'ਚ ਹੋਇਆ ਸੀ ਵਿਆਹ
ਅੱਜ ਫਿਰੋਜ਼ਪੁਰ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਇੱਕ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਸਾਨੂੰ ਜ਼ਿੰਮੇਵਾਰੀ ਸੌਂਪੀ ਹੈ। ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖੜਕੜ ਕਲਾਂ ਵਿੱਚ ਸਹੁੰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਸਾਡਾ ਪਹਿਲਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਹੋਏ ਸੀ। ਹੁਣ ਸਾਡੀ ਸਰਕਾਰ ਇਹ ਕਰ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨਹੀਂ ਆਇਆ ਪੁਲਿਸ ਦੇ ਹੱਥ, ਬੁਲੇਟ ਸਣੇ ਦੋ ਹੋਰ ਮੋਟਰਸਾਈਕਲ ਬਰਾਮਦ
ਉਨ੍ਹਾਂ ਕਿਹਾ ਕਿ ਏਅਰਪੋਰਟ ਮੁਹਾਲੀ ਦਾ ਨਾਂ ਸ਼ਹੀਦ ਭਗਤ ਸਿੰਘ ਏਅਰਪੋਰਟ ਅਸੀਂ ਰੱਖਵਾਇਆ ਹੈ। ਕੱਲ੍ਹ ਅਸੀਂ ਫੈਸਲਾ ਕੀਤਾ ਹੈ ਕਿ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਸੁਖਦੇਵ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ। ਇਸ ਬਾਰੇ ਮਤਾ ਪਾਸ ਕਰ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ 22 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੈਬਗੜ੍ਹ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਸੀ। ਭਗਵੰਤ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।