ਨਵੀਂ ਦਿੱਲੀ: ਭਾਰਤ 'ਚ ਮਹਾਨ ਸਸੂਰਬੀਰਾਂ ਤੇ ਯੋਧਿਆਂ ਦੀ ਧਰਤੀ ਹੈ। ਜਿੰਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਅੱਜ 23 ਮਾਰਚ ਦੇ ਦਿਨ ਭਾਰਤ ਦੇ ਮਹਾਨ ਵੀਰ ਸਪੂਤ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਅੱਜ ਦੇ ਦਿਨ ਇਨ੍ਹਾਂ ਯੋਧਿਆਂ ਨੂੰ ਫਾਂਸੀ ਦਿੱਤੀ ਗਈ ਸੀ।


ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬਲੀਦਾਨ ਨੂੰ ਯਾਦ ਕਰ ਰਿਹਾ ਦੇਸ਼


ਦੇਸ਼ ਦੀ ਆਜ਼ਾਦੀ ਲਈ ਭਾਰਤ ਮਾਂ ਦੇ ਕਈ ਵੀਰ ਸਪੂਤਾਂ ਨੇ ਆਪਣੇ ਪ੍ਰਾਣ ਤਿਆਗ ਦਿੱਤੇ ਸਨ। ਜਿਸ 'ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵੀ ਸ਼ਾਮਲ ਹਨ। ਅੰਗਰੇਜ਼ੀ ਹਕੂਮਤ ਖਿਲਾਫ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਪਬਲਿਕ ਸੇਫਟੀ ਤੇ ਟ੍ਰੇਡ ਡਿਸਟ੍ਰੀਬਿਊਟ ਬਿੱਲ ਦੇ ਵਿਰੋਧ 'ਚ ਅਅਸੈਂਬਲੀ 'ਚ ਬੰਬ ਸੁੱਟਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਫਾਂਸੀ ਦੀ ਸਜ਼ਾ ਦਿੱਤੀ ਗਈ।


ਅੱਜ ਦੇ ਦਿਨ ਦਿੱਤੀ ਸੀ ਫਾਂਸੀ


ਅੰਗਰੇਜ਼ਾਂ ਨਾਲ ਆਜ਼ਾਦੀ ਦੀ ਲੜਾਈ ਲੜਦਿਆਂ ਉ੍ਹਾਂ ਲਾਹੌਰ 'ਚ ਸਾਂਡਰਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅੱਜ ਵੀ ਦੇਸ਼ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਬਲੀਦਾਨ ਨਹੀਂ ਭੁੱਲਿਆ। 23 ਮਾਰਚ ਨੂੰ ਵੱਖ-ਵੱਖ ਥਾਵਾਂ ਤੇ ਸਕੂਲਾਂ, ਕਾਲਜਾਂ 'ਚ ਵੀ ਸ਼ਹੀਦੀ ਦਿਹੜਾਾ ਮਨਾਇਆ ਜਾੰਦਾੀ ਹੈ।


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin