Mann Vs Channi: ਭਗਵੰਤ ਮਾਨ ਜਲਦੀ ਵਿਧਾਨ ਸਭਾ ਸੈਸ਼ਨ ਬੁਲਾ ਕੇ ਸਾਰਿਆਂ ਸਾਹਮਣੇ ਮੰਗੇ ਮੁਆਫ਼ੀ, ਚੰਨੀ ਨੇ ਕਿਉਂ ਰੱਖੀ ਇਹ ਮੰਗ, ਜਾਣੋ ?
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹੁਣ ਜਦੋਂ ਕਿ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਇਸ ਲਈ ਦੁਬਾਰਾ ਵਿਸ਼ੇਸ਼ ਇਜਲਾਸ ਬੁਲਾ ਕੇ ਇਸ ਕਾਨੂੰਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਤੇ ਤੁਹਾਨੂੰ ਇਸ ਲਈ ਮੁਆਫੀ ਵੀ ਮੰਗਣੀ ਚਾਹੀਦੀ ਹੈ।
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਯੂ-ਟਿਊਬ ਚੈਨਲ ਸ਼ੁਰੂ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਇੱਕ ਵੀਡੀਓ ਜਾਰੀ ਕਰਕੇ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਬਿੱਲ ਰੱਦ ਕਰਕੇ ਮੁਆਫ਼ੀ ਮੰਗਣ ਦੀ ਵੀ ਸਲਾਹ ਦਿੱਤੀ ਹੈ। ਚੰਨੀ ਨੇ ਮੁੱਖ ਮੰਤਰੀ ਮਾਨ ਨੂੰ ਇਸ ਸਬੰਧੀ ਜਲਦੀ ਹੀ ਸੈਸ਼ਨ ਬੁਲਾਉਣ ਲਈ ਵੀ ਕਿਹਾ ਹੈ।
ਚੰਨੀ ਨੇ ਵੀਡੀਓ ਵਿੱਚ ਕਿਹਾ- SGPC ਨੇ ਇੱਕ YouTube ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੰਗਤਾਂ ਨੂੰ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਮਿਲੇਗਾ। ਇਸ ਲਈ ਮੈਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ। ਇਸ ਦੇ ਨਾਲ ਹੀ ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਗੁਰਬਾਣੀ ਹਰ ਘਰ ਤੱਕ ਪਹੁੰਚਾਈ ਜਾਵੇ। ਖੈਰ ਤੁਸੀਂ ਇਸਦੇ ਲਈ ਸੈਟੇਲਾਈਟ ਚੈਨਲ ਵੀ ਸ਼ੁਰੂ ਕਰਨ ਜਾ ਰਹੇ ਹੋ। ਪਰ ਇਹ ਸਮਾਂ ਲਵੇਗਾ। ਇਸ ਲਈ ਇਸ ਗੁਰਬਾਣੀ ਨੂੰ ਉਸ ਸਮੇਂ ਤੱਕ ਹਰ ਚੈਨਲ ਰਾਹੀਂ ਹਰ ਘਰ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਮੈਂ ਪੰਜਾਬ ਸਰਕਾਰ ਨੂੰ ਵੀ ਇੱਕ ਗੱਲ ਕਹਿਣਾ ਚਾਹੁੰਦਾ ਹਾਂ। ਮੁੱਖ ਮੰਤਰੀ ਨੇ ਕਾਹਲੀ ਵਿੱਚ ਕਾਨੂੰਨ ਲਿਆਂਦਾ ਹੈ। ਤੁਹਾਡੀਆਂ ਖੁਫੀਆ ਏਜੰਸੀ ਨੇ ਤੁਹਾਨੂੰ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਕਰਨ ਵਾਲੀ ਕੰਪਨੀ ਦਾ ਠੇਕਾ ਖਤਮ ਹੋਣ ਜਾ ਰਿਹਾ ਹੈ। ਇਸੇ ਲਈ ਤੁਸੀਂ ਵਾਹ-ਵਹਾਈ ਖੱਟਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਜਿਸ ਵਿੱਚ ਅਜਿਹਾ ਕਾਨੂੰਨ ਪਾਸ ਕੀਤਾ ਗਿਆ ਸੀ।
ਚੰਨੀ ਨੇ ਮੁੱਖ ਮੰਤਰੀ ਨੂੰਕਿਹਾ ਕਿ ਤੁਸੀਂ ਇਹ ਘਿਨੌਣਾ ਅਪਰਾਧ ਕੀਤਾ ਹੈ। ਹੁਣ ਜਦੋਂ ਕਿ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਇਸ ਲਈ ਦੁਬਾਰਾ ਵਿਸ਼ੇਸ਼ ਇਜਲਾਸ ਬੁਲਾ ਕੇ ਇਸ ਕਾਨੂੰਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਤੇ ਤੁਹਾਨੂੰ ਇਸ ਲਈ ਮੁਆਫੀ ਵੀ ਮੰਗਣੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।