ਪੜਚੋਲ ਕਰੋ

ਭਗਵੰਤ ਮਾਨ ਵੱਲੋਂ ਕੈਪਟਨ 'ਤੇ ਤਿੱਖੇ ਤਨਜ, ਕੀ ਮੁੱਖ ਮੰਤਰੀ ਕੋਲ ਹੈ ਕੋਈ ਜਵਾਬ?

'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਅਤੇ ਦੇਸ਼ ਦਾ ਕਿਸਾਨ ਮੋਦੀ ਸਰਕਾਰ ਦੇ ਨਾਲ-ਨਾਲ ਕਰਪੋਰੇਟ ਘਰਾਣਿਆਂ ਖਿਲਾਫ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ਠੀਕ ਉਸੇ ਸਮੇਂ ਕੈਪਟਨ ਸਰਕਾਰ ਵੱਲੋਂ ਅਡਾਨੀ ਗਰੁੱਪ ਨਾਲ ਬਿਜਲੀ ਖਰੀਦ ਸਮਝੌਤਾ ਕਰਕੇ ਕਿਸਾਨ ਅੰਦੋਲਨ ਦੀ ਪਿੱਠ ਵਿਚ ਛੁਰਾ ਮਾਰਿਆ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨਾਂ ਨੂੰ ਲੈਕੇ ਪੰਜਾਬ ਦੀ ਕੈਪਟਨ ਸਰਕਾਰ ਤੇ ਤਿੱਥੇ ਇਲਜ਼ਾਮ ਲਾਏ ਹਨ। 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਅਤੇ ਦੇਸ਼ ਦਾ ਕਿਸਾਨ ਮੋਦੀ ਸਰਕਾਰ ਦੇ ਨਾਲ-ਨਾਲ ਕਰਪੋਰੇਟ ਘਰਾਣਿਆਂ ਖਿਲਾਫ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ਠੀਕ ਉਸੇ ਸਮੇਂ ਕੈਪਟਨ ਸਰਕਾਰ ਵੱਲੋਂ ਅਡਾਨੀ ਗਰੁੱਪ ਨਾਲ ਬਿਜਲੀ ਖਰੀਦ ਸਮਝੌਤਾ ਕਰਕੇ ਕਿਸਾਨ ਅੰਦੋਲਨ ਦੀ ਪਿੱਠ ਵਿਚ ਛੁਰਾ ਮਾਰਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਅਤੇ ਕਾਰਪੋਰੇਟ ਘਰਾਣਿਆਂ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਕਥਨੀ ਅਤੇ ਕਰਨੀ ਵਿਚ ਦਿਨ-ਰਾਤ ਦਾ ਫਰਕ ਹੈ। ਇਕ ਪਾਸੇ ਕੈਪਟਨ ਅਤੇ ਕਾਂਗਰਸ ਖੇਤੀ ਕਾਨੂੰਨਾਂ ਵਿਰੁਧ ਡਰਾਮੇਬਾਜ਼ੀ ਕਰ ਰਹੇ ਹਨ, ਦੂਜੇ ਪਾਸੇ ਕੈਪਟਨ ਸਰਕਾਰ ਵਾਰ-ਵਾਰ ਖੇਤੀ ਕਾਨੂੰਨਾਂ ਅਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਦੀ ਆ ਰਹੀ ਹੈ।

ਉਨ੍ਹਾਂ ਕਿਹਾ ਅਡਾਨੀ ਗਰੁੱਪ ਨਾਲ ਕੀਤੇ ਤਾਜ਼ਾ ਬਿਜਲੀ ਸਮਝੌਤੇ ਨੇ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਦੇ ਮੁੱਖ ਮੰਤਰੀ ਵਾਂਗ ਕੰਮ ਕਰ ਰਹੇ ਹਨ ਅਤੇ ਮੋਦੀ ਸਰਕਾਰ ਦੇ ਇਸ਼ਾਰਿਆਂ ਉੱਤੇ ਨੱਚਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਅਤੇ ਦੇਸ਼ ਦੇ ਕਿਸਾਨ 26 ਨਵੰਬਰ ਨੂੰ ਦਿੱਲੀ ਕੂਚ ਦੀ ਲਾਮਬੰਦੀ ਕਰ ਰਹੇ ਸਨ ਤਾਂ ਠੀਕ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਅਡਾਨੀ ਗਰੁੱਪ ਨਾਲ ਬਿਜਲੀ ਖਰੀਦਣ ਦੀ ਡੀਲ ਸਿਰੇ ਚੜਾ ਰਹੇ ਸਨ।

ਮਾਨ ਨੇ ਇਲਜ਼ਾਮ ਲਾਇਆ ਕਿ ਇਕ ਪਾਸੇ ਕਿਸਾਨ ਕਾਰਪੋਰੇਟ ਘਰਾਣਿਆਂ ਨਾਲ ਸਬੰਧਤ ਪੈਟਰੋਲ ਪੰਪਾਂ, ਮੌਲ, ਟੋਲ ਪਲਾਜ਼ਿਆਂ ਅਤੇ ਸੈਲੋ ਗੁਦਾਮਾਂ ਸਮੇਤ ਹੋਰ ਕਾਰੋਬਾਰਾਂ ਦਾ ਬਾਈਕਾਟ ਕਰ ਰਹੇ ਹਨ ਤੇ ਉਸ ਸਮੇਂ ਦੂਜੇ ਪਾਸੇ ਕੈਪਟਨ ਸਰਕਾਰ ਨੇ ਅਡਾਨੀ ਗਰੁੱਪ ਨੂੰ ਪੰਜਾਬ ’ਚ ਬਿਜਲੀ ਦੇ ਕਾਰੋਬਾਰ ਦਾ ਤੋਹਫਾ ਦੇ ਦਿੱਤਾ।

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਨੈਤਿਕ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮਾਫੀਆ ਨੂੰ ਨੱਥ ਪਾਉਣ ਦੀ ਥਾਂ ਤੇ ਪਿਛਲੀ ਬਾਦਲ ਸਰਕਾਰ ਵਾਂਗ ਹਿੱਸਾਪੱਤੀ ਨੂੰ ਹੀ ਤਰਜ਼ੀਹ ਦਿੱਤੀ।

ਭਗਵੰਤ ਮਾਨ ਨੇ ਕਿਹਾ ਜੇਕਰ ਕੈਪਟਨ ਅਮਰਿੰਦਰ ਸਿੰਘ ਲੋਕ ਹਿਤੈਸ਼ੀ ਹੁੰਦੇ ਤਾਂ ਉਹ ਮੋਦੀ ਸਰਕਾਰ ਦੇ ਦਬਾਅ ਹੇਠ ਆ ਕੇ ਅਡਾਨੀ ਗਰੁੱਪ ਨਾਲ ਬਿਜਲੀ ਸਮਝੌਤਾ ਨਾ ਕਰਦੇ ਅਤੇ ਆਪਣੇ ਚੋਣ ਵਾਅਦੇ ਅਨੁਸਾਰ ਬਾਦਲਾਂ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਮਹਿੰਗੇ ਅਤੇ ਇਕ ਤਰਫਾ ਬਿਜਲੀ ਖਰੀਦ ਸਮਝੌਤੇ ਵੀ ਰੱਦ ਕਰਦੇ।

ਉਨ੍ਹਾਂ ਰਾਹੁਲ ਗਾਂਧੀ ਨੂੰ ਸਵਾਲ ਕਰਦਿਆਂ ਕਿਹਾ ਕਿ ਇਕ ਪਾਸੇ ਉਹ ਕਿਸਾਨਾਂ ਦੇ ਹੱਕ ਵਿਚ ਟਰੈਕਟਰ ਰੈਲੀਆਂ ਕਰ ਰਹੇ ਹਨ, ਦੂਜੇ ਪਾਸੇ ਉਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਕਾਰਪੋਰੇਟ ਘਰਾਣਿਆਂ ਨਾਲ ਸਮਝੌਤੇ ਕਰ ਰਹੇ ਹਨ, ਕੀ ਉਹ ਕਾਂਗਰਸ ਨੂੰ ਦੱਸੇ ਬਿਨਾਂ ਹੀ ਅਜਿਹੇ ਸਮਝੌਤੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਸਾਇਦ ਕੈਪਟਨ ਸਾਹਿਬ ਇਹ ਹੀ ਦੱਸਣ ਆਏ ਸਨ ਕਿ ਉਨ੍ਹਾਂ ਦੇ ਹੁਕਮ ਮੁਤਾਬਕ ਅਡਾਨੀ ਨਾਲ ਸਮਝੌਤਾ ਕਰ ਲਿਆ ਗਿਆ ਹੈ, ਹੁਣ ਈਡੀ ਪਖੋਂ ਮਿਹਰਬਾਨੀ ਰੱਖਣਾ।

ਖੇਤੀ ਕਾਨੂੰਨਾਂ ਖਿਲਾਫ਼ ਅਕਾਲੀ ਦਲ ਦਾ ਵੱਡਾ ਐਲਾਨ, ਮਿੱਥਿਆ 14 ਦਸੰਬਰ ਦਾ ਦਿਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget