ਚੰਡੀਗੜ੍ਹ: ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਅੱਗੇ ਵਧਾਉਣ ਦੀ ਮੰਗ ਕਰਨ ਵਾਲਿਆਂ ਦੀ ਸੂਚੀ 'ਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੋ ਗਈ ਹੈ। 'ਆਪ' ਦੀ ਪੰਜਾਬ ਇਕਾਈ ਦੇ ਇੰਚਾਰਜ ਭਗਵੰਤ ਮਾਨ (Bhagwant Maan) ਨੇ ਵੀ ਹੁਣ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਵੋਟਾਂ ਦੀ ਤਰੀਕ ਵਧਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵੀ ਇਹ ਮੰਗ ਚੋਣ ਕਮਿਸ਼ਨ ਦੇ ਸਾਹਮਣੇ ਰੱਖ ਚੁੱਕੇ ਹਨ।
ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਇੱਕ ਹਫ਼ਤਾ ਅੱਗੇ ਵਧਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਹੈ। ਲੱਖਾਂ ਲੋਕ ਮੱਥਾ ਟੇਕਣ ਲਈ ਬਨਾਰਸ ਜਾਂਦੇ ਹਨ। ਇਸ ਨੂੰ ਧਿਆਨ 'ਚ ਰੱਖਦਿਆਂ ਜੇਕਰ ਚੋਣ ਕਮਿਸ਼ਨ ਪੰਜਾਬ ਚੋਣਾਂ ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੰਦਾ ਹੈ ਤਾਂ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਹੋਵੇਗੀ।'
ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵੱਲੋਂ ਐਤਵਾਰ ਨੂੰ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਅਪੀਲ ਕੀਤੀ ਗਈ। ਇਸ ਤੋਂ ਪਹਿਲਾਂ, ਬਹੁਜਨ ਸਮਾਜ ਪਾਰਟੀ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਮਿਸ਼ਨ ਨੂੰ ਬੇਨਤੀ ਕੀਤੀ ਸੀ।
ਚੋਣ ਕਮਿਸ਼ਨ ਨੇ ਬੁਲਾਈ ਬੈਠਕ
ਗੁਰੂ ਰਵੀਦਾਸ ਜਯੰਤੀ 16 ਫਰਵਰੀ ਨੂੰ ਹੈ। ਭਾਜਪਾ ਦੀ ਪੰਜਾਬ ਇਕਾਈ ਦੇ ਮਹਾਸਕੱਤਰ ਸੁਭਾਸ਼ ਸ਼ਰਮਾ ਨੇ ਐਤਵਾਰ ਨੂੰ ਚੋਣ ਕਮਿਸ਼ਨਰ ਨੂੰ ਲਿਖੇ ਪੱਤਰ 'ਚ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਮੰਗ ਕੀਤੀ। ਉਹਨਾਂ ਨੇ ਕਿਹਾ ਕਿ,'ਰਾਜ 'ਚ ਅਨੁਸੂਚਿਤ ਜਾਤੀ ਸਮੁਦਾਇ ਸਮੇਤ ਗੁਰੂ ਰਵੀਦਾਸ ਜੀ ਦੇ ਪੈਰੋਕਾਰਾਂ ਦੀ ਵੱਡੀ ਆਬਾਦੀ ਹੈ, ਜੋ ਕਿ ਪੰਜਾਬ ਦੀ ਆਬਾਦੀ ਦਾ ਲਗਭਗ 32 ਪ੍ਰਤੀਸ਼ਤ ਹੈ।
ਇਹ ਵੀ ਪੜ੍ਹੋ: Punjab Election 2022: ਪੰਜਾਬ 'ਚ 70 ਸੀਟਾਂ 'ਤੇ ਚੋਣ ਲੜ ਸਕਦੀ ਬੀਜੇਪੀ, ਕੈਪਟਨ-ਢੀਂਡਸਾ ਨਾਲ ਸੀਟਾਂ ਦੀ ਵੰਡ ਅੱਜ
ਚੋਣ ਕਮਿਸ਼ਨ ਵੱਲੋਂ ਇਸ ਮੰਗ 'ਤੇ ਵਿਚਾਰ ਕਰਨ ਲਈ ਇੱਕ ਮੀਟਿੰਗ ਬੁਲਾਈ ਗਈ। ਚੋਣ ਕਮਿਸ਼ਨ ਸੋਮਵਾਰ ਸ਼ਾਮ ਤੱਕ ਇਹ ਦੱਸ ਸਕਦਾ ਹੈ ਕਿ ਚੋਣਾਂ ਦੀ ਤਰੀਕ ਅੱਗੇ ਵਧਾਈ ਜਾਣੀ ਹੈ ਜਾਂ ਨਹੀਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904