ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਨੇਤਾ ਨਵਜੋਤ ਸਿੱਧੂ ਦੇ ਸਪੰਰਕ 'ਚ ਨਹੀਂ ਹੈ। ਭਗਵੰਤ ਮਾਨ ਨੇ ਤਾਂ ਸਿੱਧੂ ਨੂੰ ਇਹ ਕਹਿ ਦਿੱਤਾ ਕਿ ਉਹ ਸਥਿਤੀ ਸਾਫ ਕਰਨ ਜੋ ਚਰਚਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਸਿੱਧੂ ਨੂੰ ਆਪ 'ਚ ਸਾਮਲ ਕਰਵਾਉਣ ਲਈ ਉਨ੍ਹਾਂ ਨਾਲ ਸੰਪਰਕ ਕਾਇਮ ਕੀਤਾ ਹੈ।

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਨੇ ਕਿ ਪ੍ਰਸ਼ਾਤਤ ਕਿਸ਼ੋਰ ਨੇ ਖੁਦ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਿੱਧੂ ਨਾਲ ਅਜਿਹੀ ਕੋਈ ਗੱਲ ਨਹੀਂ ਹੋਈ। ਕੈਪਟਨ ਨੇ ਇਹ ਵੀ ਕਿਹਾ ਕਿ ਸਿੱਧੂ ਕਾਂਗਰਸ ਦਾ ਹਿੱਸਾ ਹਨ ਤੇ ਪਾਰਟੀ ਨਾਲ ਬਣੇ ਰਹਿਣਗੇ।

ਇਹ ਵੀ ਪੜ੍ਹੋ: ਭਾਰਤ ਤੋਂ ਮੰਗਵਾਈ ਦਵਾਈ ਬਾਰੇ ਅਮਰੀਕੀ ਵਿਗਿਆਨੀਆਂ ਦਾ ਵੱਡਾ ਦਾਅਵਾ

ਪਰ ਭਗਵੰਤ ਮਾਨ ਨੂੰ ਅਜੇ ਵੀ ਯਕੀਨ ਨਹੀਂ, ਇਸ ਲਈ ਉਨ੍ਹਾਂ ਖੁਦ ਸਿੱਧੂ ਨੂੰ ਇਸ 'ਤੇ ਆਪਣਾ ਰੁਖ਼ ਸਾਫ ਕਰਨ ਲਈ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਸਾਡੇ ਕਿਸੇ ਲੀਡਰ ਦਾ ਸਿੱਧੂ ਨਾਲ ਫਿਲਹਾਲ ਕੋਈ ਸੰਪਰਕ ਨਹੀਂ ਹੋਇਆ ਪਰ ਜੇਕਰ ਕੋਈ ਬਿਨਾਂ ਸ਼ਰਤ ਆਉਣਾ ਚਾਹੁੰਦਾ ਹੈ ਤਾਂ ਉਸ ਦਾ ਪਾਰਟੀ 'ਚ ਸੁਆਗਤ ਹੈ। ਯਾਨੀ ਉਨ੍ਹਾਂ ਸਾਫ ਤੌਰ 'ਤੇ ਕਹਿ ਦਿੱਤਾ ਕਿ ਜੇਕਰ ਸਿੱਧੂ ਆਉਣਾ ਵੀ ਚਾਹੁਣ ਤਾਂ ਉਨ੍ਹਾਂ ਦੀ ਕੋਈ ਖ਼ਾਸ ਸ਼ਰਤ ਨਹੀਂ ਮੰਨੀ ਜਾਵੇਗੀ।

ਕੋਰੋਨਾ ਵਾਇਰਸ: ਅੰਧ ਵਿਸ਼ਵਾਸ ਨੇ ਫੜ੍ਹਿਆ ਜ਼ੋਰ, ਔਰਤਾਂ ਨੇ ਵਾਇਰਸ ਨੂੰ ਦਿੱਤਾ ਦੇਵੀ ਦਾ ਰੂਪ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ