ਪੜਚੋਲ ਕਰੋ

ਭਗਵੰਤ ਮਾਨ ਬਣਨਗੇ ਮੁੱਖ ਮੰਤਰੀ ਦੇ ਉਮੀਦਵਾਰ? 'ਆਪ' ਅੰਦਰ ਵੱਡੀ ਹਿੱਲਜੁੱਲ

ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀ ਕਿਸੇ ਵੱਡੀ ਸ਼ਖ਼ਸੀਅਤ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨਾ ਚਾਹੁੰਦੇ ਹਨ ਜਿਸ ਉੱਪਰ ਕੋਈ ਸਿਆਸੀ ਦਾਗ ਨਾ ਹੋਵੇ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਾਜ਼ਾ ਕਰਵਾਏ ਸਰਵੇਖਣਾਂ ਵਿੱਚ ਬੇਸ਼ੱਕ ਆਮ ਆਦਮੀ ਪਾਰਟੀ ਦੀ ਝੰਡੀ ਨਜ਼ਰ ਆ ਰਹੀ ਹੈ ਪਰ ਪਾਰਟੀ ਅੰਦਰ ਸਭ ਠੀਕ ਨਹੀਂ ਚੱਲ ਰਿਹਾ। ਇਸ ਦਾ ਮੁੱਖ ਕਾਰਨ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਨਰਾਜ਼ਗੀ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਦੇ ਹਮਾਇਤੀ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁੱਦੇ ਲਈ ਉਮੀਦਵਾਰ ਐਲਾਨਿਆ ਜਾਵੇ ਪਰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਜੇ ਦੋਚਿੱਤੀ ਵਿੱਚ ਹਨ।

ਦਰਅਸਲ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀ ਕਿਸੇ ਵੱਡੀ ਸ਼ਖ਼ਸੀਅਤ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨਾ ਚਾਹੁੰਦੇ ਹਨ ਜਿਸ ਉੱਪਰ ਕੋਈ ਸਿਆਸੀ ਦਾਗ ਨਾ ਹੋਵੇ। ਕੇਜਰੀਵਾਲ ਨੇ ਇਸ ਬਾਰੇ ਪਹਿਲਾਂ ਹੀ ਕਿਹਾ ਸੀ ਉਹ ਅਜਿਹਾ ਵਿਅਕਤੀ ਮੁੱਖ ਮੰਤਰੀ ਵਜੋਂ ਪੇਸ਼ ਕਰਨਗੇ ਜਿਸ ਉੱਤੇ ਸਾਰੇ ਪੰਜਾਬੀਆਂ ਨੂੰ ਮਾਣ ਹੋਵੇਗਾ। ਸੂਤਰਾਂ ਮੁਤਾਬਕ ਪਾਰਟੀ ਨੇ ਕਈ ਅਜਿਹੀਆਂ ਵੱਡੀਆਂ ਸ਼ਖ਼ਸੀਅਤਾਂ ਨਾਲ ਰਾਬਤਾ ਵੀ ਕੀਤਾ ਹੈ ਜਿਨ੍ਹਾਂ ਦਾ ਪੰਜਾਬੀਆਂ ਦੇ ਮਨਾਂ ਅੰਦਰ ਚੰਗਾ ਸਤਿਕਾਰ ਹੈ।

ਦੂਜੇ ਪਾਸੇ ਪਾਰਟੀ ਅੰਦਰ ਭਗਵੰਤ ਮਾਨ ਦੇ ਹਮਾਇਤੀ ਕਾਫੀ ਸਰਗਰਮ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਪਾਰਟੀ ਨੂੰ ਖੜ੍ਹੀ ਕਰਨ ਲਈ ਕਾਫੀ ਯੋਗਦਾਨ ਪਾਇਆ ਹੈ। ਇਸ ਲਈ ਉਹ ਹੀ ਮੁੱਖ ਮੰਤਰੀ ਦੇ ਅਹੁੱਦੇ ਦਾ ਚਿਹਰਾ ਹੋਣੇ ਚਾਹੀਦੇ ਹਨ। ਇਸ ਲਈ ਭਗਵੰਤ ਮਾਨ ਨੇ ਵੀ ਸਰਗਰਮੀ ਵਧਾ ਦਿੱਤੀ ਹੈ। ਉਹ ਆਪਣੇ ਹਮਾਇਤੀਆਂ ਨੂੰ ਮਿਲ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਭਾਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ।

ਉਧਰ, ਪੰਜਾਬ ਦੇ ਕਈ ਲੀਡਰ ਵੀ ਨਹੀਂ ਚਾਹੁੰਦੇ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਭਾਰਿਆ ਜਾਵੇ। ਇਸ ਲਈ ਕੇਜਰੀਵਾਲ ਮੁੱਖ ਮੰਤਰੀ ਦੇ ਚਿਹਰੇ ਬਾਰੇ ਐਲਾਨ ਦੇ ਫੈਸਲੇ ਨੂੰ ਅਜੇ ਟਾਲ ਰਹੇ ਹਨ।

ਦਿਲਚਸਪ ਹੈ ਕਿ ਕਿਸਾਨ ਅੰਦੋਲਨ ਕਰਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਹਾਲਾਤ ਠੀਕ ਨਹੀਂ। ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਥੇ ਖੇਤੀ ਕਾਨੂੰਨਾਂ ਕਰਕੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਅੰਦਰੂਨੀ ਕਲੇਸ਼ ਨੇ ਘੇਰਿਆ ਹੋਇਆ ਹੈ। ਅਜਿਹੇ ਵਿੱਚ ਸਿਆਸੀ ਮਾਹਿਰ ਵੀ ਕਿਸੇ ਸਿੱਟੇ ਉੱਪਰ ਪਹੁੰਚਣ ਵਿੱਚ ਅਸਰਥ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget