Punjab News: ਵਿਰੋਧੀ ਧਿਰ ਦੇ ਲੀਡਰ ਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪਰਾਲੀ ਸਾੜਨ ਦੇ ਮਾਮਲੇ ਉੱਪਰ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ ’ਤੇ ਧੋਖਾ ਦੇਣ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।


ਉਨ੍ਹਾਂ ਕਿਹਾ ਹੈ ਕਿ ‘ਆਪ’ ਸਰਕਾਰ ਨੇ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦਾ ਐਲਾਨ ਕੀਤਾ ਸੀ। ‘ਆਪ’ ਵੱਲੋਂ ਆਪਣਾ ਵਾਅਦਾ ਨਿਭਾਉਣ ਵਿੱਚ ਅਸਫ਼ਲ ਰਹਿਣ ਕਾਰਨ, ਝੋਨਾ ਉਤਪਾਦਕ ਪਰਾਲੀ ਨੂੰ ਸਾੜਨ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਪਰਾਲੀ ਸਾੜਨ ਦੇ 12,000 ਮਾਮਲਿਆਂ ਨੂੰ ਪਾਰ ਕਰ ਗਿਆ ਹੈ ਤੇ ਪਿਛਲੇ ਹਫ਼ਤੇ ਵਿੱਚ 8000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।


ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਵੇ। ਉਨ੍ਹਾਂ ਕਿਹਾ, ‘‘ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ ਨਾ ਕਿ ਉਨ੍ਹਾਂ ਦੀ ਮਰਜ਼ੀ, ਇਸ ਲਈ ਸਰਕਾਰ ਵੱਲੋਂ ਕਿਸੇ ਵਿੱਤੀ ਸਹਾਇਤਾ ਤੋਂ ਬਿਨਾਂ, ਕਿਸਾਨਾਂ ਨੂੰ ਪਰਾਲੀ ਨਾਲ ਨਜਿੱਠਣਾ ਮੁਸ਼ਕਲ ਲੱਗਦਾ ਹੈ।’’


ਦੂਜੇ ਪਾਸੇ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਮੁੱਖ ਮੰਤਰੀ ਨੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰਦਿਆਂ ਸਾਰੇ ਜ਼ਿਲ੍ਹਿਆਂ ਵਿੱਚੋਂ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯੋਜਨਾ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।


ਇਹ ਵੀ ਪੜ੍ਹੋ: Ludhiana News : ਪਿੰਡ 'ਚ ਝਗੜੇ ਦੌਰਾਨ ਖੰਨਾ ਪੁਲਿਸ 'ਚ ਤਇਨਾਤ ਹੌਲਦਾਰ ਦੀ ਮੌਤ , 2 ਵਿਅਕਤੀ ਗ੍ਰਿਫ਼ਤਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।