ਫਾਜ਼ਿਲਕਾ: ਬੀਤੇ ਕੁਝ ਸਮੇਂ ਦੌਰਾਨ ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਵੱਡੇ ਪੱਧਰ 'ਤੇ ਹੈਰੋਇਨ, ਅਫੀਮ ਤੇ ਪੋਸਤ ਦੀ ਤਸਕਰੀ ਦਾ ਭਾਂਡਾ ਫੋੜ ਕੀਤਾ ਹੈ। ਪੁਲਿਸ ਨੇ ਪਾਕਿਸਤਾਨ ਤੋਂ ਆਉਣ ਵਾਲੀ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ।
ਹੁਣ ਪੰਜਾਬ ਸਰਕਾਰ ਨੇ ਹੁਣ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਗਈ ਇਸ ਕਾਰਗੁਜ਼ਾਰੀ ਦੇ ਬਦਲੇ ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦੇ 11 ਅਧਿਕਾਰੀਆਂ ਨੂੰ 10 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਹਨ।
ਫਾਜ਼ਿਲਕਾ ਦੇ ਐਸਐਸਪੀ ਮੁਤਾਬਿਕ ਪਿਛਲੇ ਸਾਲ ਦੌਰਾਨ ਪੁਲਿਸ ਨੇ ਨਸ਼ਿਆਂ ਖਿਲਾਫ 300 ਕੇਸ ਦਰਜ ਕੀਤੇ ਹਨ। ਇੱਸ ਵਿਚ 491 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ 9 ਮਹੀਨਿਆਂ ਦੇ ਕਾਰਜਕਾਲ ਦੌਰਾਨ 95 ਕਿੱਲੋ ਤੋਂ ਵੱਧ ਹੈਰੋਇਨ, 33 ਕਿਲੋ ਤੋਂ ਵੱਧ ਅਫੀਮ, 30 ਕੁਇੰਟਲ ਭੁੱਕੀ ਤੇ ਡੇਢ ਕਰੋੜ ਤੋਂ ਵੱਧ ਦੀ ਡਰਗ ਮਨੀ ਬਰਾਮਦ ਕੀਤੀ ਗਈ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ