ਪੜਚੋਲ ਕਰੋ

"ਭਗਵੰਤ ਮਾਨ ਸਰਕਾਰ ਐਨਜੀਟੀ ਦੇ ਹੁਕਮਾਂ ਮੁਤਾਬਕ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧ' : ਮੀਤ ਹੇਅਰ

ਗੁਰਮੀਤ ਸਿੰਘ ਮੀਤ ਹੇਅਰ ਨੇ ਅੱਗੇ ਕਿਹਾ ਕਿ ਬੇਸ਼ੱਕ ਸਨਅਤੀਕਰਨ ਤੇ ਉਦਯੋਗਿਕ ਤਰੱਕੀ ਦੀ ਲੋੜ ਹੈ ਪਰ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਹ ਸਭ ਵਾਤਾਵਰਣ ਨੂੰ ਧਿਆਨ 'ਚ ਰੱਖਦਿਆਂ ਹੀ ਹੋਵੇ...

ਪਟਿਆਲਾ: ਕੌਮੀ ਗਰੀਨ ਟ੍ਰਿਬਿਊਨਲ (National Green Tribunal) ਦੇ ਚੇਅਰਮੈਨ ਜਸਟਿਸ ਆਦਰਸ਼ ਕੁਮਾਰ ਗੋਇਲ (Chairman Justice Adarsh Kumar Goyal) ਨੇ ਕਿਹਾ ਹੈ ਕਿ ਪਲੀਤ ਵਾਤਾਵਰਣ ਤੇ ਗੰਧਲੇ ਕੁਦਰਤੀ ਸਰੋਤ ਸਾਡੇ ਲਈ ਇੱਕ ਵੱਡੀ ਚੁਣੌਤੀ ਬਣ ਚੁੱਕਾ ਹੈ, ਜਿਸ ਨਾਲ ਨਜਿੱਠਣ ਲਈ ਜੰਗੀ ਪੱਧਰ 'ਤੇ ਕੰਮ ਹੋਣਾ ਚਾਹੀਦਾ ਹੈ।


ਉਹ ਅੱਜ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ (Thapar Institute of Engineering and Technology) ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ਪਾਲ ਵਿੱਗ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪੀਪੀਸੀਬੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਤਾਵਰਨ ਯੋਜਨਾ ਲਾਗੂ ਕਰਨ ਸਬੰਧੀ ਕਰਵਾਈ ਸਾਲਾਨਾ ਕਾਨਫਰੰਸ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਨਾਲ ਪੰਜਾਬ ਦੇ ਸਾਇੰਸ, ਟੈਕਨੋਲੋਜੀ ਤੇ ਵਾਤਾਵਰਣ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਖੇਡਾਂ ਤੇ ਯੁਵਕ ਸੇਵਾਵਾਂ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਰਾਜ ਸਭਾ ਮੈਂਬਰ ਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਹੋਏ ਸਨ।
ਵਾਤਾਵਰਣ ਸੰਭਾਲ ਪ੍ਰਤੀ ਸਖ਼ਤੀ ਅਤੇ ਮਜ਼ਬੂਤ ਇੱਛਾ ਸ਼ਕਤੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਜਸਟਿਸ ਆਦਰਸ਼ ਗੋਇਲ ਨੇ ਕਿਹਾ ਕਿ ਐਨਜੀਟੀ ਦਾ ਮੰਨਣਾ ਹੈ ਕਿ ਸਰੋਤਾਂ ਦੀ ਘਾਟ ਤੇ ਤਕਨੀਕ ਦੀ ਅਣਹੋਂਦ ਕੋਈ ਸਮੱਸਿਆ ਨਹੀਂ ਪਰੰਤੂ ਵਾਤਾਵਰਣ ਸੰਭਾਲ ਦਾ ਕੰਮ ਕੋਈ ਇਕੱਲੀ ਧਿਰ ਨਹੀਂ ਕਰ ਸਕਦੀ ਇਸ ਲਈ ਸਰਕਾਰਾਂ, ਸਮਾਜ ਸੇਵੀਆਂ ਅਤੇ ਆਮ ਨਾਗਰਿਕਾਂ ਨੂੰ ਸਾਂਝੇ ਯਤਨ ਕਰਨੇ ਪੈਣਗੇ।


ਲੋਕਾਂ ਨੂੰ ਕੂੜੇ ਨੂੰ ਮੁਢਲੇ ਸਰੋਤ 'ਤੇ ਟਿਕਾਣੇ ਲਾਉਣ ਦੇ ਢੰਗ ਤਰੀਕਿਆਂ ਬਾਰੇ ਜਾਗਰੂਕ ਕਰਨ 'ਤੇ ਵੀ ਜ਼ੋਰ ਦਿੰਦਿਆਂ ਜਸਟਿਸ ਗੋਇਲ ਨੇ ਕਿਹਾ ਕਿ ਲੋਕਾਂ ਦੇ ਚੰਗੇ ਜੀਵਨ ਲਈ ਸਵੱਛ ਵਾਤਾਵਰਣ ਮੁਹੱਈਆ ਕਰਵਾਉਣਾ ਅਤੇ ਪਹਾੜ ਬਣ ਚੁੱਕੇ ਕੂੜੇ ਦੇ ਢੇਰਾਂ ਦਾ ਨਿਪਟਾਰਾ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ, ਕਿਉਂਕਿ ਇਸ ਸਮੇਂ ਸਾਡੇ ਮੁਲਕ ਦੇ ਬਹੁਤੇ ਸ਼ਹਿਰਾਂ ਵਿਖੇ ਧਰਤੀ ਸਮੇਤ ਹਵਾ ਤੇ ਪਾਣੀ ਮਨੁੱਖੀ ਜਿੰਦਗੀ ਲਈ ਮਾਰੂ ਬਣ ਚੁੱਕਾ ਹੈ।


ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਐਨਜੀਟੀ ਦੇ ਦਿਸ਼ਾ-ਨਿਰਦੇਸ਼ਾ ਮੁਤਾਬਕ ਵਾਤਾਵਰਣ ਸੰਭਾਲ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣ ਲਈ ਵਚਨਬੱਧ ਹੈ। ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵਾਤਾਵਰਣ ਸੰਭਾਲ ਪ੍ਰਤੀ ਸੁਚੇਤ ਹੈ ਅਤੇ 5 ਅਗਸਤ ਨੂੰ ਰਾਜ ਭਰ 'ਚ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Hon) ਦੀ ਅਗਵਾਈ ਹੇਠ ਮੁਹਿੰਮ ਵਿੱਢੀ ਜਾਵੇਗੀ, ਜਿਸ ਲਈ ਲੋਕ ਇਸ ਮੁਹਿੰਮ ਦਾ ਜਰੂਰ ਹਿੱਸਾ ਬਣਨ।
ਗੁਰਮੀਤ ਸਿੰਘ ਮੀਤ ਹੇਅਰ ਨੇ ਅੱਗੇ ਕਿਹਾ ਕਿ ਬੇਸ਼ੱਕ ਸਨਅਤੀਕਰਨ ਤੇ ਉਦਯੋਗਿਕ ਤਰੱਕੀ ਦੀ ਲੋੜ ਹੈ ਪਰ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਹ ਸਭ ਵਾਤਾਵਰਣ ਨੂੰ ਧਿਆਨ 'ਚ ਰੱਖਦਿਆਂ ਹੀ ਹੋਵੇ ਕਿਉਂਕਿ ਅਸੀਂ ਆਪਣੀਆਂ ਗ਼ਲਤੀਆਂ ਦਾ ਖਮਿਆਜ਼ਾ ਅਗਲੀਆਂ ਪੀੜ੍ਹੀਆਂ ਨੂੰ ਭੁਗਤਣ ਲਈ ਨਹੀਂ ਦੇ ਸਕਦੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਕਿਸੇ ਕਿਸਮ ਦੇ ਦਬਾਅ ਹੇਠ ਕੰਮ ਨਹੀਂ ਕਰੇਗੀ ਸਗੋਂ ਐਨਜੀਟੀ ਦੇ ਹੁਕਮਾਂ ਮੁਤਾਬਕ ਸਖ਼ਤੀ ਅਤੇ ਜਾਗਰੂਕਤਾ ਦੋਵਾਂ ਨੂੰ ਨਾਲ ਲੈ ਕੇ ਚੱਲੇਗੀ।


ਐਮਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵਾਤਾਵਰਣ ਨੂੰ ਸੰਭਾਲਣ ਦਾ ਹੋਕਾ ਸਾਡੇ ਗੁਰੂ ਸਾਹਿਬਾਨ ਨੇ ਦਿੱਤਾ ਸੀ, ਜਿਸ ਲਈ ਸਾਡਾ ਸਭ ਦਾ ਸਾਂਝਾ ਫ਼ਰਜ਼ ਹੈ ਕਿ ਅਸੀਂ ਪਾਣੀ ਦੀ ਦੁਰਵਰਤੋਂ ਨਾ ਕਰਕੇ ਹਵਾ ਤੇ ਧਰਤੀ ਨੂੰ ਪਲੀਤ ਹੋਣ ਤੋਂ ਰੋਕੀਏ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ਼ੁੱਭ ਸੰਕੇਤ ਹੈ ਕਿ ਲੋਕ ਸਵੱਛ ਵਾਤਾਵਰਣ ਚਾਹੁਣ ਲੱਗ ਪਏ ਹਨ ਅਤੇ ਮੌਜੂਦਾ ਪੰਜਾਬ ਸਰਕਾਰ ਲੋਕਾਂ ਨੂੰ ਸਵੱਛ ਵਾਤਾਵਰਣ ਦੇਣਾ ਚਾਹੁੰਦੀ ਹੈ, ਜਿਸ ਲਈ ਹੁਣ ਉਮੀਦ ਜਾਗੀ ਹੈ ਕਿ ਜਿਹੜੀ ਲੜਾਈ ਉਨ੍ਹਾਂ ਨੇ ਲੰਮੇ ਅਰਸੇ ਤੋਂ ਲੜੀ ਉਹ ਹੁਣ ਸਿਰੇ ਲੱਗੇਗੀ।
ਰਾਜ ਸਭਾ ਮੈਂਬਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਐਨ.ਜੀ.ਟੀ. ਐਸ.ਟੀ.ਪੀ. ਲਗਾਉਣ ਦੇ ਨਿਯਮਾਂ 'ਚ ਬਦਲਾਅ ਕਰੇ ਕਿਉਂਕਿ ਅਸੀਂ ਪਾਣੀ ਬਹੁਤ ਜ਼ਿਆਦਾ ਪਲੀਤ ਕਰ ਰਹੇ ਹਾਂ ਅਤੇ ਗ਼ਲਤ ਕੰਮਾਂ ਲਈ ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਸਾਇੰਸ, ਟੈਕਨੋਲੋਜੀ ਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਐਨ.ਜੀ.ਟੀ. ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਐਨ.ਜੀ.ਟੀ. ਦੇ ਨਿਰਦੇਸ਼ਾਂ ਮੁਤਾਬਕ ਤੇ ਸਟੀਅਰਿੰਗ ਕਮੇਟੀ ਦੀ ਦੇਖ-ਰੇਖ ਹੇਠ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ 'ਚ ਜ਼ਿਲ੍ਹਾ ਵਾਤਾਵਰਣ ਪਲਾਨ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ।


ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ਪਾਲ ਵਿੱਗ ਨੇ ਸਵਾਗਤ ਕਰਦਿਆਂ ਕਿਹਾ ਕਿ, ਪੀਪੀਸੀਬੀ, ਮੇਰਾ ਵਾਤਾਵਰਣ ਮੇਰੀ ਜਿੰਮੇਵਾਰੀ, ਦੀ ਸੋਚ ਨੂੰ ਪ੍ਰਫੁਲਤ ਕਰ ਰਿਹਾ ਹੈ ਅਤੇ ਇਸ ਕਾਨਫਰੰਸ ਤੋਂ ਉਨ੍ਹਾਂ ਨੂੰ ਹੋਰ ਸੇਧ ਮਿਲੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਾਤਾਵਰਣ ਪਲਾਨ ਲਾਗੂ ਕੀਤੇ ਜਾਣ ਬਾਰੇ ਪੀ.ਪੀ.ਟੀ. ਦੀ ਪੇਸ਼ਕਾਰੀ ਕੀਤੀ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਨਜੀਟੀ ਦੇ ਦਿਸ਼ਾ-ਨਿਰਦੇਸ਼ਾਂ ਨੂੰ ਜ਼ਿਲ੍ਹੇ 'ਚ ਇੰਨ-ਬਿੰਨ ਲਾਗੂ ਕਰੇਗਾ।

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget