Punjab News: ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਅਗਲੇ ਵਿੱਤੀ ਵਰ੍ਹੇ ’ਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਵਿੱਤੀ ਸਹਾਇਤਾ ਦੇਣ ਦੀ ਗਾਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਸ ਗਰੰਟੀ ਉੱਪਰ ਕਾਫੀ ਖਰਚਾ ਹੋਣਾ ਹੈ। ਇਸ ਲਈ ਅਜੇ ਤੱਕ ਇਸ ਨੂੰ ਟਾਲਿਆ ਜਾ ਰਿਹਾ ਸੀ।
ਸੂਤਰਾਂ ਮੁਤਾਬ ਹੁਣ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਵਿੱਤੀ ਬੋਝ ਬਾਰੇ ਵਿਉਂਤਬੰਦੀ ਕੀਤੀ ਜਾਣ ਲੱਗੀ ਹੈ। ਸੰਭਾਵੀ ਤੌਰ ’ਤੇ ਮਈ 2024 ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਆਪਣੇ ਇਸ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਹਾਲਾਂਕਿ ਇਸ ਗਾਰੰਟੀ ਨੂੰ ਫ਼ੌਰੀ ਲਾਗੂ ਕਰਨਾ ਵਿੱਤੀ ਤੌਰ ’ਤੇ ਸਰਕਾਰ ਲਈ ਕਾਫ਼ੀ ਮੁਸ਼ਕਲ ਕੰਮ ਹੈ।
ਸਰਕਾਰੀ ਸੂਤਰਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਬੇਸ਼ੱਕ ਇਹ ਗਾਰੰਟੀ ਬਜਟ ਤਜਵੀਜ਼ਾਂ ਦਾ ਹਿੱਸਾ ਤਾਂ ਨਹੀਂ ਹੋਵੇਗੀ, ਪਰ ਸਰਕਾਰ ਇਸ ਦਾ ਮਗਰੋਂ ਐਲਾਨ ਕਰੇਗੀ। ਵਿੱਤ ਵਿਭਾਗ ਦੇ ਸੂਤਰ ਆਖਦੇ ਹਨ ਕਿ ਇਸ ਵਾਸਤੇ ਸਾਲਾਨਾ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਦੀ ਲੋੜ ਹੈ। ਅਧਿਕਾਰੀ ਦੱਸਦੇ ਹਨ ਕਿ ਇਸ ਗਾਰੰਟੀ ਨੂੰ ਪੜਾਅਵਾਰ ਵੀ ਅਮਲ ਵਿੱਚ ਲਿਆਂਦਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ