ਚੰਡੀਗੜ੍ਹ: ਪੰਜਾਬ ਦੀ ਆਮ ਸਰਕਾਰ ਦੀ ਖਾਸ ਮੰਗ ਹੈ। ਖਰਚੇ ਘਟਾਉਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਹੁਣ 8 ਤੋਂ 10 ਸੀਟਰ ਜਹਾਜ਼ ਕਿਰਾਏ 'ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਸਰਕਾਰ ਵੱਲੋਂ ਟੈਂਡਰ ਮੰਗੇ ਗਏ ਹਨ। ਪਿਛਲੇ ਕੁਝ ਮਹੀਨਿਆਂ ਤੋਂ ਸਰਕਾਰ ਪ੍ਰਾਈਵੇਟ ਜੈੱਟ ਕਿਰਾਏ 'ਤੇ ਲੈ ਕੇ ਕੰਮ ਚਲਾ ਰਹੀ ਹੈ। ਹੁਣ ਸਰਕਾਰ ਏਅਰ ਕਰਾਫਟ ਲੈਣ ਜਾ ਰਹੀ ਹੈ।


ਇਹ ਵੀ ਪੜ੍ਹੋ : Chandigarh News : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਐਸਕਾਰਟ ਗੱਡੀ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ , ਪਰਿਵਾਰ ਨੇ ਲਗਾਏ ਸੀ ਇਹ ਇਲਜ਼ਾਮ



ਪੰਜਾਬ ਕੋਲ ਆਪਣਾ ਹੈਲੀਕਾਪਟਰ ਹੈ ਪਰ ਹੁਣ ਸਰਕਾਰ ਨੂੰ ਏਅਰ ਕਰਾਫਟ ਦੀ ਵੀ ਲੋੜ ਹੈ। ਭਗਵੰਤ ਮਾਨ ਸਰਕਾਰ ਪਿਛਲੇ ਕੁਝ ਮਹੀਨਿਆਂ ਤੋਂ ਪ੍ਰਾਈਵੇਟ ਜੈੱਟ ਕਿਰਾਏ ‘ਤੇ ਲੈ ਕੇ ਕੰਮ ਚਲਾ ਰਹੀ ਹੈ। ਹੁਣ ਸਰਕਾਰ ਏਅਰ ਕਰਾਫਟ ਲੈਣ ਜਾ ਰਹੀ ਹੈ। ਸਰਕਾਰੀ ਖਰਚਿਆਂ ਤੇ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਇਹ ਵੱਡਾ ਕਦਮ ਚੁੱਕਿਆ ਜਾ ਸਕਦ ਹੈ।


 ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਖਰਚੇ ਘਟਾਉਣ ਦੇ ਦਾਅਵੇ ਕਰਦੀ ਸੀ ਅਤੇ ਹੁਣ ਭਗਵੰਤ ਮਾਨ ਸਰਕਾਰ 8 ਤੋਂ 10 ਸੀਟਰ ਜਹਾਜ਼ ਕਿਰਾਏ 'ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਕੋਈ ਸਰਕਾਰ ਪੂਰੇ ਸਾਲ ਲਈ ਕਿਰਾਏ 'ਤੇ ਏਅਰ ਕਰਾਫਟ ਲੈਣ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਹੁਣ ਹਰ ਮਹੀਨੇ ਲੱਖਾਂ ਵਿੱਚ ਮੇਨਟੇਨੈਂਸ ਚਾਰਜ ਹੋਵੇਗਾ। ਪੰਜਾਬ ਸਰਕਾਰ ਪਾਇਲਟ ਦਾ ਖਰਚਾ ਵੀ ਖੁਦ ਚੁੱਕੇਗੀ। ਪੰਜਾਬ ਸਰਕਾਰ ਪਹਿਲਾਂ ਹੈਲੀਕਾਪਟਰ ਦੀ ਵਰਤੋਂ ਕਰਦੀ ਸੀ।


ਇਹ ਵੀ ਪੜ੍ਹੋ :Jammu Kashmir : ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਮੁਠਭੇੜ, ਗੈਰ-ਕਸ਼ਮੀਰੀ ਮਜਦੂਰਾਂ ਦੀ ਹੱਤਿਆ ਕਰਨ ਵਾਲਾ ਅੱਤਵਾਦੀ ਇਮਰਾਨ ਗਨੀ ਢੇਰ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।