ਪੜਚੋਲ ਕਰੋ
(Source: ECI/ABP News)
Punjab News : ਭਗਵੰਤ ਮਾਨ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ : ਅਨਮੋਲ ਗਗਨ ਮਾਨ
Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ
![Punjab News : ਭਗਵੰਤ ਮਾਨ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ : ਅਨਮੋਲ ਗਗਨ ਮਾਨ Bhagwant Maan Government released Rs 9 crore to 3935 construction workers : Anmol Gagan Maan Punjab News : ਭਗਵੰਤ ਮਾਨ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ : ਅਨਮੋਲ ਗਗਨ ਮਾਨ](https://feeds.abplive.com/onecms/images/uploaded-images/2023/03/06/b848b149712dedf18584909c9939d44f1678111239036345_original.jpg?impolicy=abp_cdn&imwidth=1200&height=675)
Anmol Gagan Maan
Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।
ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਮੂਹ ਸਕੀਮਾਂ ਦਾ ਲਾਭ ਮਿਲ ਸਕੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਸੀਐਮ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਸੈਸ਼ਨ ਢਾਈ ਵਜੇ ਤੱਕ ਮੁਲਤਵੀ
ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਉਪਲੱਬਧ ਹੈ। ਉਨ੍ਹਾਂ ਕਿਹਾ ਐਕਸਗੇ੍ਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ 'ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ।
ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਉਪਲੱਬਧ ਹੈ। ਉਨ੍ਹਾਂ ਕਿਹਾ ਐਕਸਗੇ੍ਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ 'ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ।
ਇਹ ਵੀ ਪੜ੍ਹੋ : ਹਲਕਾ ਲੰਬੀ ਦੇ ਪਿੰਡ ਖੁੱਡੀਆਂ ਦੇ ਗੁਰਦੁਆਰਾ ਸਾਹਿਬ 'ਚ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ , ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)