Amritsar News: ਪੰਜਾਬ 'ਚ ਨਸ਼ਿਆਂ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ: ਗੁਰਜੀਤ ਔਜਲਾ
Amritsar News: ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ’ਚ ਵਧ ਰਹੇ ਨਸ਼ਿਆਂ ਤੇ ਅਤਿਵਾਦ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਸ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਹੈ।
Amritsar News: ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ’ਚ ਵਧ ਰਹੇ ਨਸ਼ਿਆਂ ਤੇ ਅਤਿਵਾਦ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਸ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਨਾਰਕੋ ਅਤਿਵਾਦ ਦੀਆਂ ਰਿਪੋਰਟਾਂ ’ਤੇ ਕਾਰਵਾਈ ਦੇ ਨਿਰਦੇਸ਼ ਦਿੱਤੇ ਸਨ।
As a public representative who is answerable to public; I ask @CMOPb @BhagwantMann to clear his stand on drug menace and unholy narco terrorism nexuses fostered by a few in Punjab despite directions by Supreme Court and Punjab Haryana High Court. @ANI @ndtv @News18Punjab pic.twitter.com/QdH6s6Rr9b
— Gurjeet Singh Aujla (@GurjeetSAujla) February 14, 2023
ਇਸ ਸਬੰਧੀ ਗੁਰਜੀਤ ਸਿੰਘ ਔਜਲਾ ਨੇ ਦਾਅਵਾ ਕੀਤਾ ਕਿ ਸੂਬੇ ’ਚ ਗ਼ੈਰਕਾਨੂੰਨੀ ਸ਼ਰਾਬ ਦੇ ਉਤਪਾਦਨ ਤੇ ਵਿਕਰੀ ਸਬੰਧੀ ਸਰਕਾਰ ਨੂੰ ਅਦਾਲਤ ਨੇ ਫਟਕਾਰ ਵੀ ਲਾਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ‘ਆਪ’ 15 ਨੂੰ ਸੁਣਵਾਈ ਦੌਰਾਨ ਜ਼ਿੰਮੇਵਾਰ ਸਰਕਾਰ ਵਾਲੀ ਰਿਪੋਰਟ ਪੇਸ਼ ਕਰੇਗੀ।
ਦੱਸ ਦਈਏ ਕਿ ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗ ਰੈਕੇਟ ਮਾਮਲੇ 'ਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੈ। ਹਾਈਕੋਰਟ ਨੇ ਡਰੱਗ ਰੈਕੇਟ ਵਿੱਚ ਫਸੇ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਖੋਲ੍ਹਣ ਲਈ ਦਾਇਰ ਪਟੀਸ਼ਨ 'ਤੇ ਅੱਜ 15 ਫਰਵਰੀ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ