Punjab Politics: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ‘ਤੇ ‘ਆਪ’ ਨੇਤਾ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ।






ਉਨ੍ਹਾਂ ਕਿਹਾ,‘ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਮੇਰੇ ਨਿੱਜੀ ਕਾਰੋਬਾਰ ਵਿਰੁੱਧ ਦੋਸ਼ ਲਗਾਉਣ ਲਈ 7 ਦਿਨ ’ਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ’ਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।’


ਜਾਂ ਤਾਂ ਮੁਆਫ਼ੀ ਮੰਗ ਲਵੇ ਨਹੀਂ ਤਾਂ....


ਬਾਦਲ ਨੇ ਕਿਹਾ: “ਮਾਨ ਪਹਿਲਾਂ ਹੀ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਬਚ ਰਿਹਾ ਹੈ, ਜਿੱਥੇ ਮੈਂ 11 ਜਨਵਰੀ ਨੂੰ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਬਾਦਲ ਨੇ ਕਿਹਾ ਕਿ ਪਹਿਲਾਂ ਮੈਂ ਉਸ ਦੇ ਝੂਠਾਂ ਨੂੰ ਨਜ਼ਰਅੰਦਾਜ਼ ਕਰਦਾ ਸੀ, ਪਰ ਹੁਣ ਉਸ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੂੰ ਮੁਆਫੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣਾ ਪਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।