ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਦੇ ਖਿਲਾਫ ਫਤਿਹਗੜ੍ਹ ਸਾਹਿਬ ਵਿੱਚ ਸ਼ਿਕਾਇਤ ਕੀਤੀ ਗਈ ਹੈ। ਇਹ ਸ਼ਿਕਾਇਤ ਫਤਿਹਗੜ੍ਹ ਸਾਹਿਬ ਪ੍ਰੈੱਸ ਕਲੱਬ ਵੱਲੋਂ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।
ਕਾਬਲੇਗੌਰ ਹੈ ਕਿ ਵੀਰਵਾਰ ਨੂੰ ਭਗਵੰਤ ਮਾਨ ਰੈਲੀ ਦੌਰਾਨ ਮੀਡੀਆ ਉੱਤੇ ਭੜਕ ਪਏ ਸਨ। ਜ਼ਿਲ੍ਹਾ ਫ਼ਤਿਹਗੜ੍ਹ ਦੇ ਹਲਕਾ ਬੱਸੀ ਪਠਾਣਾ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਭਗਵੰਤ ਮਾਨ ਨਾ ਸਿਰਫ਼ ਮੀਡੀਆ ਉੱਤੇ ਭੜਕੇ ਸਗੋਂ ਉਨ੍ਹਾਂ ਰੈਲੀ ਦੀ ਕਵਰੇਜ ਲਈ ਪਹੁੰਚੇ ਪੱਤਰਕਾਰਾਂ ਨਾਲ ਬਦਸਲੂਕੀ ਵੀ ਕੀਤੀ।
ਭਗਵੰਤ ਮਾਨ ਨੇ ਭਰਵੀਂ ਰੈਲੀ ਵਿੱਚ ਪੱਤਰਕਾਰਾਂ ਉੱਤੇ ਮਜ਼ਾਕੀਆ ਟਿੱਪਣੀਆਂ ਵੀ ਕੀਤੀਆਂ। ਇੱਥੇ ਬੱਸ ਨਹੀਂ ਭਗਵੰਤ ਮਾਨ ਦੀਆ ਟਿੱਪਣੀਆਂ ਤੋਂ ਭੜਕੇ ਹੋਏ ਲੋਕਾਂ ਨੇ ਮੀਡੀਆ ਨਾਲ ਬਦਸਲੂਕੀ ਵੀ ਕੀਤੀ। ਇਸ ਤੋਂ ਬਾਅਦ ਫ਼ਤਿਹਗੜ੍ਹ ਦੇ ਸਾਰੇ ਪੱਤਰਕਾਰਾਂ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕਰ ਦਿੱਤਾ।