Punjab Congress Questions Free Electricity : ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਮਹੀਨਾ ਪੂਰਾ ਹੋਣ ਦੇ ਨਾਲ ਹੀ 300 ਯੂਨਿਟ ਮੁਫਤ ਬਿਜਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। 1 ਜੁਲਾਈ ਤੋਂ ਸਰਕਾਰ ਖਪਤਕਾਰਾਂ ਨੂੰ ਇਹ ਰਾਹਤ ਦੇਣ ਜਾ ਰਹੀ ਹੈ। ਹੁਣ ਸਰਕਾਰ ਦੇ ਇਸ ਕਦਮ 'ਤੇ ਸਿਆਸੀ ਪਾਰਟੀਆਂ ਨੇ ਪ੍ਰਤੀਕਰਮ ਦੇਣਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਮੈਂ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਦਾ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ ? ਕੀ ਕੋਈ ਵਿੱਤੀ ਪ੍ਰਬੰਧਨ ਸਮੱਸਿਆਵਾਂ ਹਨ? ਇਸ ਦੇ ਨਾਲ ਹੀ ਉਨ੍ਹਾਂ ਪੁੱਛਿਆ ਹੈ ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਜੇਕਰ ਕਿਸੇ ਦੀ ਮੀਟਰ ਰੀਡਿੰਗ 301 ਯੂਨਿਟ ਹੈ ਤਾਂ ਕੀ ਖਪਤਕਾਰਾਂ ਤੋਂ ਪੂਰਾ ਬਿੱਲ ਵਸੂਲਿਆ ਜਾਵੇਗਾ ? ਕੀ ਟਿਊਬਵੈੱਲ ਸਬਸਿਡੀ ਨੂੰ ਖਤਮ ਕਰਨ ਲਈ ਕੋਈ ਕਦਮ ਚੁੱਕਿਆ ਗਿਆ ਹੈ?
1 ਜੁਲਾਈ ਤੋਂ ਲਾਭ ਮਿਲੇਗਾ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਮਾਨ ਸਰਕਾਰ ਨੇ ਸੂਬੇ ਵਿੱਚ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਦਰਅਸਲ, ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 1 ਜੁਲਾਈ ਤੋਂ ਘਰਾਂ ਲਈ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਗੌਰਤਲਬ ਹੈ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ।
ਚੋਣਾਂ ਦੌਰਾਨ ਕੀਤਾ ਸੀ ਵਾਅਦਾ
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵੱਡੇ ਵਾਅਦਿਆਂ ਵਿੱਚੋਂ ਇੱਕ ਸੀ ਹਰ ਘਰ ਵਿੱਚ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ। ਇਹ ਵਾਅਦਾ ਕਰਦੇ ਹੋਏ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ ਭਰ ਦੇ ਲੋਕਾਂ ਨਾਲ ਸੰਪਰਕ ਕੀਤਾ ਹੈ ਅਤੇ ਦੇਖਿਆ ਹੈ ਕਿ ਉਹ ਬਿਜਲੀ ਦੀਆਂ ਕੀਮਤਾਂ ਤੋਂ "ਬਹੁਤ ਨਾਖੁਸ਼" ਹਨ। ਉਨ੍ਹਾਂ ਕਿਹਾ ਸੀ "ਪੰਜਾਬ ਵਾਧੂ ਬਿਜਲੀ ਪੈਦਾ ਕਰਦਾ ਹੈ ਪਰ ਘੰਟਿਆਂ ਬੱਧੀ ਬਿਜਲੀ ਕਟੌਤੀ ਕਰਦਾ ਹੈ। ਇਸ ਤੋਂ ਇਲਾਵਾ ਕਈ ਲੋਕਾਂ ਨੂੰ ਮਹਿੰਗੇ ਬਿੱਲ ਵੀ ਮਿਲਦੇ ਹਨ।
ਪੰਜਾਬ 'ਚ AAP ਸਰਕਾਰ ਨੇ ਪੂਰਾ ਕੀਤਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ , ਸੁਖਪਾਲ ਖਹਿਰਾ ਨੇ ਚੁੱਕੇ ਇਹ ਸਵਾਲ
ਏਬੀਪੀ ਸਾਂਝਾ
Updated at:
16 Apr 2022 10:26 AM (IST)
Edited By: shankerd
ਜਾਬ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਮਹੀਨਾ ਪੂਰਾ ਹੋਣ ਦੇ ਨਾਲ ਹੀ 300 ਯੂਨਿਟ ਮੁਫਤ ਬਿਜਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। 1 ਜੁਲਾਈ ਤੋਂ ਸਰਕਾਰ ਖਪਤਕਾਰਾਂ ਨੂੰ ਇਹ ਰਾਹਤ ਦੇਣ ਜਾ ਰਹੀ ਹੈ।
AAP_Party
NEXT
PREV
Published at:
16 Apr 2022 10:26 AM (IST)
- - - - - - - - - Advertisement - - - - - - - - -