Gurdaspur News : ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਲੋਕ ਸਭਾ ਹਲਕੇ ਲਈ 1854 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੌਰਾਨ ਦੋਵੇਂ ਆਗੂ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਨੂੰ ਵੀ ਸੰਬੋਧਨ ਕਰਨਗੇ।


 


ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਤਾਇਨਾਤ


ਇਸ ਪ੍ਰੋਗਰਾਮ ਦੌਰਾਨ ਪਟਿਆਲਾ ਦੀ ਸਕੀਮ ਨੰਬਰ 7 ਵਿੱਚ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਵੀ ਕੀਤੀ ਜਾ ਰਹੀ ਹੈ। ਇਸ ਰੈਲੀ ਲਈ ਗੁਰਦਾਸਪੁਰ ਦੇ ਨਾਲ-ਨਾਲ ਅੰਮ੍ਰਿਤਸਰ, ਬਟਾਲਾ, ਤਰਨਤਾਰਨ, ਪਠਾਨਕੋਟ ਤੋਂ 2 ਹਜ਼ਾਰ ਪੁਲਿਸ ਮੁਲਾਜ਼ਮ ਡਿਊਟੀ 'ਤੇ ਲਾਏ ਗਏ ਹਨ। ਮੁੱਖ ਮੰਤਰੀ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਹੈਲੀਕਾਪਟਰ ਰਾਹੀਂ ਆਉਣ ਵਾਲੇ ਹਨ, ਜਿਸ ਲਈ ਰੈਲੀ ਵਾਲੀ ਥਾਂ ਨੇੜੇ ਹੈਲੀਪੈਡ ਵੀ ਬਣਾਇਆ ਗਿਆ ਸੀ। ਇਸ ਹੈਲੀਪੈਡ ਦੇ ਆਲੇ-ਦੁਆਲੇ ਕਈ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ।


‘ਆਪ’ ਆਗੂਆਂ ਨੇ ਰੈਲੀ ਵਾਲੀ ਥਾਂ ਦਾ ਲਿਆ ਜਾਇਜ਼ਾ


ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ‘ਆਪ’ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਅੱਜ ਰੈਲੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉਦਘਾਟਨ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ