Punjab News: ਸ਼ੁੱਕਰਵਾਰ ਨੂੰ ਲਦਾਖ 'ਚ ਇੱਕ ਵੱਡੇ ਹਾਦਸੇ 'ਚ ਸੈਨਾ ਦੇ 7 ਜਵਾਨ ਸ਼ਹੀਦ ਹੋ ਗਏ। ਦੱਸ ਦਈਏ ਕਿ ਹੁਣ ਇਸ ਹਾਦਸੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਮਾਨ ਨੇ ਟਵੀਟ ਕਰਦਿਆਂ ਲਿਖਿਆ, 'ਲੱਦਾਖ ਦੇ ਤੁਰਤੁਕ ਸੈਕਟਰ ਤੋਂ ਬੇਹੱਦ ਦੁਖਦਾਈ ਖ਼ਬਰ ਸੁਣਨ ਨੂੰ ਮਿਲੀ..ਫੌਜ ਦੇ 26 ਜਵਾਨਾਂ ਨੂੰ ਲੈ ਕੇ ਜਾ ਰਹੀ ਗੱਡੀ ਨਦੀ ‘ਚ ਜਾ ਡਿੱਗੀ..ਜਿੱਥੇ ਸਾਡੇ 7 ਜਵਾਨ ਸ਼ਹੀਦ ਹੋ ਗਏ ਨੇ..ਜਵਾਨਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਦੁੱਖ ਸਹਿਣ ਦਾ ਬਲ਼ ਬਖਸ਼ਣ ਦੀ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ।'
ਵੇਖੋ ਭਗਵੰਤ ਮਾਨ ਦਾ ਟਵੀਟ
ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਾਦਸੇ ਦਾ ਸ਼ਿਕਾਰ ਹੋਏ ਜਵਾਨਾਂ ਦੀ ਮੌਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਦਿਆਂ ਲਿਖਿਆ, 'ਲੱਦਾਖ ਵਿੱਚ ਇੱਕ ਦੁਰਘਟਨਾ ਵਿੱਚ ਸਾਡੇ ਬਹਾਦਰ ਸੈਨਿਕਾਂ ਦੀਆਂ 7 ਕੀਮਤੀ ਜਾਨਾਂ ਦੇ ਨੁਕਸਾਨ ਦਾ ਬਹੁਤ ਡੂੰਘਾ ਦੁੱਖ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ।'
ਇਹ ਵੀ ਪੜ੍ਹੋ: iPhone 14 Series Launch: ਆਈਫੋਨ ਪ੍ਰੇਮੀਆਂ ਲਈ ਬੁਰੀ ਖ਼ਬਰ! ਸਾਰੇ ਮਾਡਲ ਇਕੱਠੇ ਨਹੀਂ ਹੋ ਸਕਣਗੇ ਲਾਂਚ! ਜਾਣੋ ਕਾਰਨ