ਪੜਚੋਲ ਕਰੋ

Fact Check: ਸਵਾਲ ਪੁੱਛੇ ਜਾਣ ਤੋਂ ਭੜਕੇ ਭਗਵੰਤ ਮਾਨ, ਕਿਹਾ-ਸਾਰੇ ਸਵਾਲ ਪੁੱਛਣ ਦਾ ਤੂੰ ਠੇਕਾ ਲਿਆ, ਵੀਡੀਓ ਹੋਈ ਵਾਇਰਲ, ਜਾਣੋ ਕੀ ਸੱਚਾਈ ?

ਵਿਸ਼ਵਾਸ ਨਿਊਜ ਦੀ ਪੜਤਾਲ ਵਿੱਚ ਪਤਾ ਲੱਗਿਆ ਕਿ ਪੱਤਰਕਾਰਾਂ ਨਾਲ ਬਹਿਸ ਕਰਦੇ ਭਗਵੰਤ ਮਾਨ ਦਾ ਵਾਇਰਲ ਵੀਡੀਓ ਸਾਲ 2019 ਦਾ ਹੈ, ਜਦੋਂ ਚੰਡੀਗੜ੍ਹ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰ ਦੇ ਸਵਾਲ ਪੁੱਛਣ ‘ਤੇ ਭਗਵੰਤ ਮਾਨ ਅੱਗ ਬਬੂਲਾ ਹੋ ਗਏ।

ਨਵੀਂ ਦਿੱਲੀ (ਵਿਸ਼ਵਸ ਨਿਊਜ)। ਸੋਸ਼ਲ ਮੀਡਿਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਮੀਡਿਆ ਕਰਮੀਆਂ ਨਾਲ ਬਹਿਸ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਵਾਇਰਲ ਕਰ ਰਹੇ ਹਨ।

ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਸਲ ਵਿੱਚ ਵਾਇਰਲ ਵੀਡੀਓ ਸਾਲ 2019 ਦਾ ਹੈ, ਜਦੋਂ ਚੰਡੀਗੜ੍ਹ ‘ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛਣ ‘ਤੇ ਭਗਵੰਤ ਮਾਨ ਦੀ ਪੱਤਰਕਾਰਾਂ ਨਾਲ ਬਹਿਸ ਹੋ ਗਈ ਸੀ। ਉਸ ਸਮੇਂ ਭਗਵੰਤ ਮਾਨ ਪੰਜਾਬ ਦੇ ਸੀਐਮ ਨਹੀਂ ਸਨ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਪੇਜ ਸੋਸ਼ਲ ਮੀਡੀਆ ਟੀਮ ਬਰਨਾਲਾ ਨੇ ( ਆਰਕਾਈਵ ਲਿੰਕ) 16 ਫਰਵਰੀ 2025 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ ਹੈ। ਵੀਡੀਓ ‘ਤੇ ਲਿਖਿਆ ਹੈ,” ਸਾਰੇ ਸਵਾਲ ਤੂੰ ਹੀ ਪੁੱਛੇਗਾ, ਕੋਈ ਹੋਰ ਸਵਾਲ ਕਰੋ।”

ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਹੈ।

ਪੜਤਾਲ

ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਵੀਡੀਓ BBC News Punjabi ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਾ। ਵੀਡੀਓ ਨੂੰ 24 ਦਸੰਬਰ 2019 ਨੂੰ ਅਪਲੋਡ ਕੀਤਾ ਗਿਆ ਸੀ। ਦਿੱਤੀ ਗਈ ਜਾਣਕਾਰੀ ਮੁਤਾਬਕ,ਪੰਜਾਬ ’ਚ ਵਿਰੋਧੀ ਧਿਰ ਦੀ ਭੂਮਿਕਾ ਪ੍ਰਭਾਵੀ ਢੰਗ ਨਾਲ ਨਾ ਨਿਭਾ ਸਕਣ ਦੇ ਸਵਾਲ ਤੋਂ ਭਗਵੰਤ ਮਾਨ ਭੜਕ ਗਏ।” ਵੀਡੀਓ ‘ਚ ਵਾਇਰਲ ਵੀਡੀਓ ਨੂੰ 3 ਮਿੰਟ 34 ਸੈਕਿੰਡ ਤੋਂ ਵਾਇਰਲ ਵੀਡੀਓ ਵਾਲੇ ਹਿੱਸੇ ਨੂੰ ਦੇਖਿਆ ਜਾ ਸਕਦਾ ਹੈ।

ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਰਿਪੋਰਟ news18.com ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ ਨੂੰ 24 ਦਸੰਬਰ 2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਅਨੁਸਾਰ, “ਚੰਡੀਗੜ੍ਹ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ, ਜਦੋਂ ਪੱਤਰਕਾਰਾਂ ਨੇ ਭਗਵੰਤ ਮਾਨ ਨੂੰ ਵਿਰੋਧੀ ਧਿਰ ਵਜੋਂ ਪਾਰਟੀ ਦੀ ਭੂਮਿਕਾ ਬਾਰੇ ਸਵਾਲ ਕੀਤਾ, ਤਾਂ ਭਗਵੰਤ ਮਾਨ ਗੁੱਸੇ ਵਿੱਚ ਅੱਗ ਬਬੂਲਾ ਹੋ ਗਏ। ਇਸ ਸਮੇਂ ਸਾਂਸਦ ਭਗਵੰਤ ਮਾਨ ਅਤੇ ਪੱਤਰਕਾਰਾਂ ਵਿਚਕਾਰ ਧੱਕਾ-ਮੁੱਕੀ ਹੋਣ ਦੀ ਵੀ ਖ਼ਬਰ ਹੈ।”

ਵਾਇਰਲ ਵੀਡੀਓ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ। ਅਸਲ ਵਿੱਚ ਇਹ ਖਬਰ ਉਸ ਸਮੇਂ ਦੀ ਹੈ, ਜਦੋਂ ਭਗਵੰਤ ਮਾਨ ਮੁਖ ਮੰਤਰੀ ਨਹੀਂ, ਸੰਗੋ ਸਾਂਸਦ ਸਨ। ਲੋਕ ਪੁਰਾਣੀ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ।

ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਇਸ ਪੇਜ ਨੂੰ 4 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ ਦੀ ਪੜਤਾਲ ਵਿੱਚ ਪਤਾ ਲੱਗਿਆ ਕਿ ਪੱਤਰਕਾਰਾਂ ਨਾਲ ਬਹਿਸ ਕਰਦੇ ਭਗਵੰਤ ਮਾਨ ਦਾ ਵਾਇਰਲ ਵੀਡੀਓ ਸਾਲ 2019 ਦਾ ਹੈ, ਜਦੋਂ ਚੰਡੀਗੜ੍ਹ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰ ਦੇ ਸਵਾਲ ਪੁੱਛਣ ‘ਤੇ ਭਗਵੰਤ ਮਾਨ ਅੱਗ ਬਬੂਲਾ ਹੋ ਗਏ ਅਤੇ ਉਨ੍ਹਾਂ ਦੀ ਪੱਤਰਕਾਰ ਨਾਲ ਬਹਿਸ ਹੋ ਗਈ ਸੀ। ਕੁਝ ਲੋਕ ਪੁਰਾਣੇ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕਰ ਰਹੇ ਹਨ।

Disclaimer: This story was originally published by vishvasnews.com as part of the Shakti Collective. Except for the headline, this story has not been edited by ABP Sanjha staff.

Vishvasnews.com
Read More

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget