CM Bhagwant Mann: ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਬਣਨਗੀਆਂ ਸ਼ਾਨਦਾਰ ਬਿਲਡਿੰਗਾਂ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਇਮਾਰਤਾਂ ਉੱਪਰ 80 ਕਰੋੜ ਰੁਪਏ ਖਰਚ ਹੋਣ ਦਾ ਦਾਅਵਾ ਕੀਤਾ ਹੈ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਇਮਾਰਤਾਂ ਉੱਪਰ 80 ਕਰੋੜ ਰੁਪਏ ਖਰਚ ਹੋਣ ਦਾ ਦਾਅਵਾ ਕੀਤਾ ਹੈ। ਇਸ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਆਸਾਨੀ ਨਾਲ ਪ੍ਰਾਪਤ ਹੋ ਸਕਣਗੀਆਂ ਅਤੇ ਖੱਜਲ ਖੁਆਰੀ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ।
ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ...ਲਗਭਗ ₹80 ਕਰੋੜ ਖ਼ਰਚ ਹੋਣਗੇ...ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…
— Bhagwant Mann (@BhagwantMann) November 27, 2022
ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…! pic.twitter.com/NTx7LMhF3d
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ‘ਚ 17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ...ਲਗਭਗ ₹80 ਕਰੋੜ ਖ਼ਰਚ ਹੋਣਗੇ...ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…
ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…!
ਦੱਸ ਦੇਈਏ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮੁਹਾਲੀ ਜ਼ਿਲ੍ਹੇ ਵਿੱਚ 22 ਹੋਰ ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।
ਹਾਸਲ ਜਾਣਕਾਰੀ ਮੁਤਾਬਕ ਮੁਹਾਲੀ ਦੇ ਫੇਜ਼-1, ਫੇਜ਼-3ਬੀ-1, ਫੇਜ਼-7, ਫੇਜ਼-9, ਫੇਜ਼-11, ਲਾਂਡਰਾਂ, ਪਾਪੜੀ, ਮਜਾਤ, ਚੰਦੋ, ਬੂਥਗੜ੍ਹ, ਪਲਹੇੜੀ, ਖ਼ਿਜ਼ਰਾਬਾਦ, ਪੰਡਵਾਲਾ, ਖਿਜ਼ਰਗੜ੍ਹ, ਬਸੌਲੀ, ਮੁੱਲਾਂਪੁਰ ਗਰੀਬਦਾਸ, ਸਹੌੜਾ, ਘੜੂੰਆਂ, ਮੁੰਡੀ ਖਰੜ, ਬਲਟਾਣਾ, ਪ੍ਰੀਤ ਕਲੋਨੀ ਜ਼ੀਰਕਪੁਰ ਤੇ ਨਵਾਂ ਗਾਉਂ ਵਿੱਚ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ। ਇੱਥੇ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕੀਤਾ ਜਾਵੇਗਾ। ਇਨ੍ਹਾਂ ਥਾਵਾਂ ’ਤੇ 41 ਟੈਸਟ ਮੁਫ਼ਤ ਕੀਤੇ ਜਾਣਗੇ ਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।