ਪੜਚੋਲ ਕਰੋ

ਭਗਵੰਤ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ

ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ।

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ। ਅੱਜ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਫਿਲਮ ਤੇ ਟੀ.ਵੀ. ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਵਿਸ਼ਾਲ ਸ਼ੋਅ ਦੇ ਆਖਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਫੰਡਾਂ ਦੀ ਘਾਟ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ।
 
ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਨੌਜਵਾਨਾਂ ਤੋਂ ਪੂਰਨ ਸਹਿਯੋਗ ਤੇ ਸਮਰਥਨ ਦੀ ਮੰਗ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਬਹਾਦਰ ਨਾਇਕਾਂ ਤੋਂ ਸਦਾ ਪ੍ਰੇਰਨਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਚ ਬਦਲਾਖੋਰੀ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਲਈ ਕਿਸੇ ਨੂੰ ਵੀ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਅਧਿਆਪਕਾਂ ਦੇ ਲਮਕਦੇ ਸਾਰੇ ਮਸਲਿਆਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਬਹੁਤ ਜਲਦ ਹੱਲ ਕੀਤਾ ਜਾਵੇਗਾ ਅਤੇ ਹੁਣ ਕਿਸੇ ਵੀ ਅਧਿਆਪਕ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਪਾਣੀ ਦੀਆਂ ਟੈਂਕੀਆਂ 'ਤੇ ਨਹੀਂ ਚੜਨਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਸਕੂਲ-ਕਾਲਜ ਅਧਿਆਪਕਾਂ ਤੋਂ ਸਿੱਖਿਆ ਤੋਂ ਬਿਨ੍ਹਾਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ।

ਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੀ ਜਵਾਨੀ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ, ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਦੇ ਮੌਕੇ ਪੰਜਾਬ 'ਚ ਹੀ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ 'ਚ ਅਥਾਹ ਸ਼ਕਤੀ ਹੈ ਅਤੇ ਹੁਣ ਇਸ ਨੂੰ ਨਵੀਂ ਸੇਧ ਦਿੱਤੀ ਜਾਵੇਗੀ ਤਾਂ ਕਿ ਉਹ ਹੁਨਰਮੰਦ ਬਣਕੇ ਸਮਾਜ ਦੇ ਚੰਗੇ ਨਾਗਰਿਕ ਸਣ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸੂਬੇ ਵਿੱਚ ਹੀ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ ਜਾਣ ਦੀ ਲੋੜ ਹੀ ਨਾ ਪਵੇ।

ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜ਼ਾ ਕਰਦਿਆਂ ਕਿਹਾ ਕਿ ਜਦੋਂ ਉਹ ਕਾਲਜ ਪੜ੍ਹਦੇ ਸੀ ਤਾਂ ਉਹ ਪੰਜਾਬੀ ਯੂਨੀਵਰਸਿਟੀ ਦੇ ਯੂਥ ਫੈਸਟੀਵਲ ਵਿੱਚ ਭਾਗ ਲੈਣ ਲਈ ਆਉਂਦੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਹਾਰਾਂ-ਜਿੱਤਾਂ ਦੇ ਕਈ ਉਤਰਾਅ ਚੜ੍ਹਾਅ ਵੀ ਵੇਖੇ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ 'ਤੇ ਆਪਣੀਆਂ ਇੱਛਾਵਾਂ ਨਾ ਥੋਪਣ ਬਲਕਿ ਬੱਚਿਆਂ ਦੇ ਹੁਨਰ ਨੂੰ ਪਛਾਣ ਕੇ ਉਨ੍ਹਾਂ ਨੂੰ ਜੀਵਨ 'ਚ ਅੱਗੇ ਵਧਣ ਦੀ ਖੁੱਲ੍ਹ ਦੇਣ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਾਰਗੇਟ ਕਿਲਿੰਗ ਸਣੇ ਵਾਰਦਾਤਾਂ 'ਚ ਸ਼ਾਮਲ 9 ਲੋਕ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਨਵੇਂ ਸਾਲ 'ਤੇ ਤੁਲਸੀ, ਮੰਦਿਰ ਸਣੇ ਇਨ੍ਹਾਂ ਥਾਵਾਂ 'ਤੇ ਜਗਾਓ ਦੀਵਾ, ਗ੍ਰਹਿ-ਦੋਸ਼ ਹੋਣਗੇ ਦੂਰ
ਨਵੇਂ ਸਾਲ 'ਤੇ ਤੁਲਸੀ, ਮੰਦਿਰ ਸਣੇ ਇਨ੍ਹਾਂ ਥਾਵਾਂ 'ਤੇ ਜਗਾਓ ਦੀਵਾ, ਗ੍ਰਹਿ-ਦੋਸ਼ ਹੋਣਗੇ ਦੂਰ
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
ਨਵੇਂ ਸਾਲ 'ਤੇ ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ, ਮਿਲਣਗੀਆਂ ਆਹ ਸਹੂਲਤਾਂ
Public Holiday: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਵੱਡੀ ਅਪਡੇਟ, ਜਨਵਰੀ ਮਹੀਨੇ 13 ਦਿਨ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ; ਵੇਖੋ ਲਿਸਟ...
ਅਬੋਹਰ 'ਚ 7 ਸਾਲ ਦੀ ਬੱਚੀ ਨਾਲ ਦਰਿੰਦਗੀ! ਗੁਆਂਢੀ ਨੇ ਕੀਤੀ ਘਿਨਾਉਣੀ ਹਰਕਤ
ਅਬੋਹਰ 'ਚ 7 ਸਾਲ ਦੀ ਬੱਚੀ ਨਾਲ ਦਰਿੰਦਗੀ! ਗੁਆਂਢੀ ਨੇ ਕੀਤੀ ਘਿਨਾਉਣੀ ਹਰਕਤ
Embed widget