ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ 23 ਮਾਰਚ ਦੇ ਸ਼ਹੀਦਾਂ (March 23 Martyrs' Anniversary) ਨੂੰ ਸ਼ਰਧਾ ਵਜੋਂ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ (Shaheed Bhagat Singh), ਸੁਖਦੇਵ ਸਿੰਘ (Shaheed Sukhdev Singh) ਤੇ ਰਾਜਗੁਰੂ (Shaheed Rajguru) ਦਾ ਸ਼ਹੀਦੀ ਦਿਹਾੜਾ ਹੈ ਤੇ ਬਰਸੀ ਸਮਾਗਮ ਮਨਾਏ ਜਾਣੇ ਹਨ।


ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੈ ਤਾਂ ਰਾਜਾ ਵੜਿੰਗ ਇਹ ਨਹੀਂ ਦੱਸ ਸਕੇ।  ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਸਵਾਲ ਪੁੱਛ ਲਿਆ, ਦੱਸੋ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ। ਰਾਜਾ ਵੜਿੰਗ ਨੇ ਕਿਹਾ ਮੈਨੂੰ ਪਤਾ ਨਹੀਂ। CM ਨੇ ਕਿਹਾ ਕਿ 28 ਸਤੰਬਰ ਨੂੰ ਜਨਮ ਦਿਨ ਹੁੰਦਾ, ਬਹੁਤ ਮਾੜੀ ਗੱਲ ਤੁਹਾਨੂੰ ਪਤਾ ਨਹੀਂ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ।

ਉਧਰ, ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਮੰਗ ਰੱਖੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਵਿਧਾਨ ਸਭਾ ਵਿੱਚ ਲਾਇਆ ਜਾਵੇ, ਜਿਸ ਦੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪ੍ਰੋੜਤਾ ਕਰਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਦੀ ਵੀ ਮੰਗ ਰੱਖੀ।


 


ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੇਜਰੀਵਾਲ 'ਤੇ ਸਾਧਿਆ ਹਮਲਾ, ਦਿੱਲੀ ਜ਼ਰੀਏ ਪੰਜਾਬ ਸਰਕਾਰ ਨੂੰ ਕੰਟਰੋਲ ਕਰਨ ਦਾ ਇਲਜ਼ਾਮ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490