Farmer Protest: ਸੰਯੁਕਤ ਕਿਸਾਨ ਮੋਰਚਾ (SKM) ਸ਼ੰਭੂ-ਖਨੌਰੀ ਸਰਹੱਦੀ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਅੱਜ ਲਿਆ ਜਾਵੇਗਾ। ਇਸ ਦੇ ਲਈ ਹਫ਼ਤੇ ਵਿੱਚ ਦੂਜੀ ਵਾਰ ਚੰਡੀਗੜ੍ਹ ਵਿੱਚ ਅੰਦੋਲਨਕਾਰੀਆਂ ਤੇ SKM ਆਗੂਆਂ ਦੀ ਮੀਟਿੰਗ ਹੋ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ।
ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀੰ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ..
ਓਧਰ ਦੂਜੇ ਪਾਸੇ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੌਤ ਨੂੰ ਅੱਜ 29 ਦਿਨ ਹੋ ਗਏ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਮੰਗਲਵਾਰ ਸ਼ਾਮ 5:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ 'ਚ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ 'ਚ ਕੈਂਡਲ ਮਾਰਚ ਕੱਢਿਆ ਜਾਵੇਗਾ।
ਜ਼ਿਕਰ ਕਰ ਦਈਏ ਕਿ ਕਿਸਾਨ ਫ਼ਸਲਾਂ ਦੀ ਖ਼ਰੀਦ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਕੜਾਕੇ ਦੀ ਠੰਢ ਅਤੇ ਬਰਸਾਤ ਵਿੱਚ ਵੀ ਉਹ ਹਰਿਆਣਾ-ਪੰਜਾਬ ਨੂੰ ਜੋੜਨ ਵਾਲੀ ਖਨੌਰੀ ਸਰਹੱਦ ’ਤੇ ਡਟ ਕੇ ਖੜ੍ਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।