ਪੜਚੋਲ ਕਰੋ

MP ਅਹੁਦੇ ਤੋਂ ਅਸਤੀਫ਼ਾ ਦੇਣ ਲਈ ਦਿੱਲੀ ਪਹੁੰਚੇ ਭਗਵੰਤ ਮਾਨ, ਟਵੀਟ ਕਰ ਕੀਤਾ ਵੱਡਾ ਵਾਅਦਾ

ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ ਅੱਜ ਅਸਤੀਫਾ ਦੇਣਗੇ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ।

ਰੌਬਟ ਦੀ ਰਿਪੋਰਟ

 

ਚੰਡੀਗੜ੍ਹ: ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ ਅੱਜ ਅਸਤੀਫਾ ਦੇਣਗੇ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਪੰਜਾਬ ਵਿੱਚ ਤਾਜ਼ਾ ਵਿਧਾਨ ਸਭਾ ਚੋਣਾਂ ਮਗਰੋਂ AAP ਨੂੰ ਵੱਡੀ ਜਿੱਤ ਮਿਲੀ ਹੈ ਤੇ ਧੂਰੀ ਸੀਟ ਤੋਂ ਭਗਵੰਤ ਮਾਨ ਨੇ ਵੱਡੀ ਜਿੱਤ ਹਾਸਤ ਕੀਤੀ ਹੈ। 16 ਮਾਰਚ ਨੂੰ 48 ਸਾਲਾ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਜਿਸ ਤੋਂ ਪਹਿਲਾਂ ਮਾਨ ਅੱਜ ਦਿੱਲੀ 'ਚ ਆਪਣਾ ਅਸਤੀਫਾ ਸੌਂਪਣਗੇ।

ਅਸਤੀਫ਼ਾ ਦੇਣ ਤੋਂ ਪਹਿਲਾਂ ਭਗਵੰਤ ਮਾਨ ਨੇ ਟਵੀਟ ਕੀਤਾ ਹੈ।ਮਾਨ ਨੇ ਲਿਖਿਆ,"ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ MP ਪਦ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਧੰਨਵਾਦ। ਹੁਣ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿੱਚ ਉਹਨਾਂ ਦੀ ਆਵਾਜ਼ ਲੋਕ ਸਭਾ 'ਚ ਫ਼ਿਰ ਗੂੰਜੇਗੀ।"



ਮਾਨ ਨੇ ਧੂਰੀ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਅਤੇ ਪੂਰੇ ਪੰਜਾਬ 'ਚ ਆਪ ਨੇ 92 ਸੀਟਾਂ ਨਾਲ ਹੁੰਝਾ ਫੇਰ ਜਿੱਤ ਹਾਸਲ ਕੀਤੀ।ਪੰਜਾਬ ਦੀ ਨਵੀਂ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲੈ ਕੇ ਵੀ ਅੱਜ ਵਿਚਾਰ-ਵਟਾਂਦਰਾ ਹੋਣਾ ਹੈ।

ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਤੋਂ ਇਕ ਦਿਨ ਬਾਅਦ 17 ਮਾਰਚ ਨੂੰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਏ ਜਾਣ ਦੀ ਸੰਭਾਵਨਾ ਹੈ। ਦਿਲਚਸਪ ਗੱਲ ਇਹ ਹੈ ਕਿ ਪਾਰਟੀ ਵੱਲੋਂ ਇਹ ਸੰਕੇਤ ਮਿਲ ਰਹੇ ਹਨ ਕਿ 16 ਮਾਰਚ ਨੂੰ ਸਿਰਫ਼ ਭਗਵੰਤ ਮਾਨ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਬਾਕੀ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਬਾਅਦ ਵਿੱਚ ਚੰਡੀਗੜ੍ਹ ਵਿਖੇ ਸਹੁੰ ਚੁਕਾਈ ਜਾਵੇਗੀ।ਪਾਰਟੀ ਦੇ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਦਿੱਲੀ ਵਿੱਚ ਪਾਰਟੀ ਦੇ ਉੱਚ ਅਧਿਕਾਰੀ ਪਹਿਲਾਂ ਹੀ ਮੰਤਰੀ ਮੰਡਲ ਵਿੱਚ ਸੰਭਾਵਿਤ ਸ਼ਮੂਲੀਅਤ ਨੂੰ ਦੇਖ ਰਹੇ ਹਨ। ਸ਼ੁਰੂ ਵਿੱਚ ਸਿਰਫ਼ ਛੇ ਤੋਂ ਸੱਤ ਮੰਤਰੀ ਹੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣੇ ਹਨ।

ਪੰਜਾਬ ਕੈਬਨਿਟ ਵਿੱਚ ਮੁੱਖ ਮੰਤਰੀ ਸਮੇਤ 18 ਮੈਂਬਰ ਹੋ ਸਕਦੇ ਹਨ। ਜਿਨ੍ਹਾਂ ਦੇ ਨਾਂ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਵਿਚ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਬਲਜਿੰਦਰ ਕੌਰ, ਨੀਨਾ ਮਿੱਤਲ ਅਤੇ ਬੁੱਧ ਰਾਮ ਸ਼ਾਮਲ ਹਨ। ਪੰਜਾਬ ਸਰਕਾਰ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਤੇ 2.42 ਕਰੋੜ ਰੁਪਏ ਖਰਚ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget