ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਚਾਨਕ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਪੁੱਛ ਲਿਆ ਕਿ ਦੱਸੋ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ। ਇਸ ਉਤੇ ਰਾਜਾ ਵੜਿੰਗ ਨੇ 'ਨਾ' ਵਿਚ ਆਪਣਾ ਸਿਰ ਹਿਲਾਇਆ, ਉਸ ਨੂੰ ਪਤਾ ਨਹੀਂ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਤੁਰੰਤ ਕਿਹਾ ਕਿ 28 ਸਤੰਬਰ ਨੂੰ ਹੋਇਆ ਸੀ ਤੇ ਅੱਗੇ ਤੋਂ ਯਾਦ ਰੱਖਣਾ।

ਦਰਅਸਲ 'ਚ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਕਿ 23 ਮਾਰਚ ਦੀ ਛੁੱਟੀ ਨਾਲ ਕੁਝ ਨਹੀਂ ਹੋਣਾ, ਸਕੂਲਾਂ ਵਿਚ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਜੀਵਨ ਤੋਂ ਜਾਣੂ ਕਰਵਾਇਆ ਜਾਏ। ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਸਵਾਲ ਪੁੱਛ ਲਿਆ, ਦੱਸੋ ਭਗਤ ਸਿੰਘ ਦਾ ਜਨਮ ਦਿਨ ਕਦੋਂ ਆਉਂਦਾ ਹੈ। ਰਾਜਾ ਵੜਿੰਗ ਨੇ ਕਿਹਾ ਮੈਨੂੰ ਪਤਾ ਨਹੀਂ। CM  ਨੇ ਕਿਹਾ ਕਿ 28 ਸਿਤੰਬਰ ਨੂੰ ਜਨਮ ਦਿਨ ਹੁੰਦਾ, ਬਹੁਤ ਮਾੜੀ ਗੱਲ ਤੁਹਾਨੂੰ ਪਤਾ ਨਹੀਂ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ 23 ਮਾਰਚ ਦੇ ਸ਼ਹੀਦਾਂ (March 23 Martyrs' Anniversary)  ਨੂੰ ਸ਼ਰਧਾ ਵੱਜੋਂ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ (Shaheed Bhagat Singh), ਸੁਖਦੇਵ ਸਿੰਘ (Shaheed Sukhdev Singh) ਅਤੇ ਰਾਜਗੁਰੂ (Shaheed Rajguru) ਦਾ ਸ਼ਹੀਦੀ ਦਿਹਾੜਾ ਹੈ ਅਤੇ ਬਰਸੀ ਸਮਾਗਮ ਮਨਾਏ ਜਾਣੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ। ਓਧਰ  ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਮੰਗ ਰੱਖੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਵਿਧਾਨ ਸਭਾ ਵਿੱਚ ਲਾਇਆ ਜਾਵੇ, ਜਿਸ ਦੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪ੍ਰੋੜਤਾ ਕਰਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਦੀ ਵੀ ਮੰਗ ਰੱਖੀ।


 


ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਨੇ ਮੋਦੀ ਸਰਕਾਰ 'ਤੇ ਬੋਲਿਆ ਹਮਲਾ, ਕਿਹਾ, 'ਭਾਜਪਾ ਲਿਆਈ ਮਹਾਂ-ਮਹਿੰਗਾਈ'


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490