ਪੜਚੋਲ ਕਰੋ

ਕੈਪਟਨ ਲਈ ਸ਼ਹੀਦਾਂ ਦੀਆਂ ਬਰਸੀਆਂ ਨਾਲੋਂ ਅਰੂਸਾ ਦਾ ਜਨਮ ਦਿਨ ਵੱਧ ਅਹਿਮ? ਭਗਵੰਤ ਮਾਨ ਦਾ ਵੱਡਾ ਇਲਜ਼ਾਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦਾਂ ਦੀਆਂ ਬਰਸੀਆਂ 'ਤੇ ਤਾਂ ਨਹੀਂ ਜਾਂਦੇ ਪਰ ਆਪਣੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਜਨਮ ਦਿਨ ਮਨਾਉਣ ਪਹਾੜਾਂ 'ਤੇ ਜ਼ਰੂਰ ਚਲੇ ਜਾਂਦੇ ਹਨ। ਇਹ ਸ਼ਬਦੀ ਹਮਲਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕੀਤਾ ਹੈ। ਉਹ ਅੱਜ ਇੱਥੇ ਆਜ਼ਾਦੀ ਦੀ ਲੜਾਈ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ ਸੀ।

ਖੰਨਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦਾਂ ਦੀਆਂ ਬਰਸੀਆਂ 'ਤੇ ਤਾਂ ਨਹੀਂ ਜਾਂਦੇ ਪਰ ਆਪਣੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਜਨਮ ਦਿਨ ਮਨਾਉਣ ਪਹਾੜਾਂ 'ਤੇ ਜ਼ਰੂਰ ਚਲੇ ਜਾਂਦੇ ਹਨ। ਇਹ ਸ਼ਬਦੀ ਹਮਲਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕੀਤਾ ਹੈ। ਉਹ ਅੱਜ ਇੱਥੇ ਆਜ਼ਾਦੀ ਦੀ ਲੜਾਈ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ ਸੀ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸ਼ਹੀਦਾਂ ਦੀਆਂ ਬਰਸੀਆਂ 'ਤੇ ਤਾਂ ਨਹੀਂ ਜਾਂਦੇ ਪਰ ਮੈਡਮ ਅਰੂਸਾ ਆਲਮ ਦਾ ਜਨਮ ਦਿਨ ਮਨਾਉਣ ਲਈ ਪਹਾੜਾਂ 'ਤੇ ਜ਼ਰੂਰ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲ ਸਰਕਾਰ ਬਣੀ ਨੂੰ ਹੋ ਗਏ ਪਰ ਕੈਪਟਨ ਕਦੇ ਵੀ ਈਸੜੂ ਨਹੀਂ ਪੁੱਜੇ ਤੇ ਨਾ ਸ਼ਹੀਦ ਉਧਮ ਸਿੰਘ ਦੀ ਬਰਸੀ 'ਤੇ ਸੁਨਾਮ ਗਏ। ਭਗਤ ਰਵਿਦਾਸ ਜੀ ਦਾ ਮੰਦਰ ਢਾਹੇ ਜਾਣ ਬਾਰੇ ਭਗਵੰਤ ਮਾਨ ਨੇ ਕਿਹਾ ਡੀਡੀਏ ਕੇਂਦਰ ਸਰਕਾਰ ਦੇ ਅਧੀਨ ਹੈ। ਇਹ ਕੰਮ ਕੇਂਦਰ ਸਰਕਾਰ ਦਾ ਹੈ। ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਹ ਮੰਦਰ ਢਾਹੇ ਜਾਣ ਦਾ ਵਿਰੋਧ ਕਰਦੇ ਹਨ। ਇਸ ਦਾ ਕੋਈ ਹੋਰ ਹੱਲ ਵੀ ਕੱਢਿਆ ਜਾ ਸਕਦਾ ਸੀ। ਪੰਜਾਬ ਵਿੱਚ ਬਿਜਲੀ ਦੇ ਬਿੱਲਾਂ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਪੰਜਾਬ ਦੀ ਜਨਤਾ ਤੋਂ ਪੈਸਾ ਲੁੱਟ ਕੇ ਨਿੱਜੀ ਹੱਥਾਂ ਵਿੱਚ ਦਿੱਤਾ ਸੀ। ਜਦਕਿ ਦਿੱਲੀ ਵਿੱਚ ਤਾਂ ਬਿਜਲੀ ਦੀ ਕੋਈ ਪੈਦਾਵਾਰ ਵੀ ਨਹੀਂ ਹੁੰਦੀ, ਉੱਥੇ ਫਿਰ ਵੀ ਪੰਜਾਬ ਨਾਲੋਂ ਰੇਟ ਕਾਫੀ ਘੱਟ ਹਨ। ਉਨ੍ਹਾਂ ਨਸ਼ੇ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਪੁਲਿਸ ਹਿਰਾਸਤ 'ਚ ਮਰ ਰਹੇ ਵਿਅਕਤੀ ਸਾਜਿਸ਼ ਅਧੀਨ ਕਤਲ ਹੋ ਰਹੇ ਹਨ, ਇਨ੍ਹਾਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਗਲਤ ਫੈਸਲਿਆਂ ਕਾਰਨ ਅਗਲੇ ਆਉਣ ਵਾਲੇ 25 ਸਾਲ 62 ਹਜ਼ਾਰ 500 ਕਰੋੜ ਰੁਪਏ ਪੰਜਾਬ ਦੀ ਜਨਤਾ ਤੋਂ ਲੈ ਕੇ ਪ੍ਰਾਇਵੇਟ ਕੰਪਨੀਆਂ ਨੂੰ ਦਿੱਤਾ ਜਾਵੇਗਾ। ਇਸ ਤੋਂ ਪਤਾ ਚੱਲਦਾ ਹੈ ਕਿ ਜਿਹੜਾ ਬਿਜਲੀ ਮਾਫੀਆ ਬਾਦਲ ਸਰਕਾਰ ਨੇ ਸ਼ੁਰੂ ਕੀਤਾ ਸੀ, ਉਸ ਦੀ ਵਾਂਗਡੋਰ ਅੱਜ ਕਾਂਗਰਸ ਸਰਕਾਰ ਦੇ ਹੱਥ ਵਿੱਚ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget