ਪੜਚੋਲ ਕਰੋ

ਹੁਣ ਕੈਪਟਨ ਦੇ ਮੰਤਰੀਆਂ ਦੀ ਗੇੜੀ ਤੋਂ ਭਗਵੰਤ ਮਾਨ ਔਖੇ

ਪੰਜਾਬ ਦੀ ਜਨਤਾ ਔਖੀ ਹੈ ਕਿ ਕਾਂਗਰਸੀ ਮੰਤਰੀਆਂ ਤੇ ਲੀਡਰਾਂ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਇਸ ਲਈ ਪਿੰਡਾਂ ਵਿੱਚ ਕੁਝ ਕਾਂਗਰਸੀ ਲੀਡਰਾਂ ਦਾ ਵਿਰੋਧ ਵੀ ਹੋਇਆ। ਆਖਰ ਅਲੋਚਨਾ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਦੀਆਂ ਡਿਊਟੀਆਂ ਲਾਈਆਂ। ਮੰਤਰੀ ਲੋਕਾਂ ਦਾ ਹਾਲ-ਚਾਲ ਜਾਣਨ ਲਈ ਹਲਕਿਆਂ ਵਿੱਚ ਉੱਤਰੇ ਹਨ। ਹੁਣ ਇਸ ਤੋਂ ਆਮ ਆਦਮੀ ਪਾਰਟੀ ਔਖੀ ਹੈ।

ਚੰਡੀਗੜ੍ਹ: ਪੰਜਾਬ ਦੀ ਜਨਤਾ ਔਖੀ ਹੈ ਕਿ ਕਾਂਗਰਸੀ ਮੰਤਰੀਆਂ ਤੇ ਲੀਡਰਾਂ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਇਸ ਲਈ ਪਿੰਡਾਂ ਵਿੱਚ ਕੁਝ ਕਾਂਗਰਸੀ ਲੀਡਰਾਂ ਦਾ ਵਿਰੋਧ ਵੀ ਹੋਇਆ। ਆਖਰ ਅਲੋਚਨਾ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਦੀਆਂ ਡਿਊਟੀਆਂ ਲਾਈਆਂ। ਮੰਤਰੀ ਲੋਕਾਂ ਦਾ ਹਾਲ-ਚਾਲ ਜਾਣਨ ਲਈ ਹਲਕਿਆਂ ਵਿੱਚ ਉੱਤਰੇ ਹਨ। ਹੁਣ ਇਸ ਤੋਂ ਆਮ ਆਦਮੀ ਪਾਰਟੀ ਔਖੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਆਪਣੇ ਮੰਤਰੀਆਂ ਸਮੇਤ ਅਕਾਲੀ-ਕਾਂਗਰਸੀ ਵਿਧਾਇਕਾਂ ਨੂੰ ਟਿਕ ਕੇ ਬੈਠਣ ਲਈ ਪਾਬੰਦ ਕਰਨ। ਉਨ੍ਹਾਂ ਕਿਹਾ ਕਿ ਇਹ ਲੀਡਰ ਕਰਫ਼ਿਊ ਦੌਰਾਨ ਨਿਯਮ-ਕਾਨੂੰਨ ਛਿੱਕੇ ਟੰਗ ਕੇ ਕਾਫ਼ਲਿਆਂ ਨਾਲ ਘੁੰਮ ਰਹੇ ਹਨ। ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਖ਼ਤ ਇਤਰਾਜ਼ ਕਰਦਿਆਂ ਪੁੱਛਿਆ ਕਿ ਮੰਤਰੀ ਤੇ ਵਿਧਾਇਕਾਂ ਨੂੰ ਕਿਸ ਹੈਸੀਅਤ 'ਚ ਧਾਰਾ 144 ਤੇ ਕਰਫ਼ਿਊ ਦੀ ਉਲੰਘਣਾ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ? ਭਗਵੰਤ ਮਾਨ ਨੇ ਕੈਪਟਨ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕੋਰੋਨਾਵਾਇਰਸ 'ਤੇ ਫ਼ਤਿਹ ਪਾਉਣ ਲਈ ਜ਼ੀਰੋ ਜਨ ਸੰਪਰਕ ਹੀ ਇਕਲੌਤਾ ਉਪਾਅ ਹੈ, ਕਿਉਂਕਿ ਅਜੇ ਤੱਕ ਇਸ ਜਾਨਲੇਵਾ ਬਿਮਾਰੀ 'ਤੇ ਕਾਬੂ ਪਾਉਣ ਲਈ ਕੋਈ ਦਵਾਈ ਜਾਂ ਵੈਕਸੀਨੇਸ਼ਨ ਨਹੀਂ ਬਣੀ। ਪਰ ਸੱਤਾਧਾਰੀ ਕਾਂਗਰਸ ਤੇ ਲੋਕਾਂ ਦੀ ਨਫ਼ਰਤ ਦਾ ਪਾਤਰ ਬਣੇ ਅਕਾਲੀ ਦਲ (ਬਾਦਲ) ਦੇ ਆਗੂ ਕਾਫ਼ਲੇ ਬੰਨ ਕੇ ਗਲੀਆਂ-ਮੁਹੱਲਿਆਂ 'ਚ ਘੁੰਮ ਰਹੇ ਹਨ, ਜੋ ਕਾਨੂੰਨ ਦੀ ਸ਼ਰੇਆਮ ਉਲੰਘਣਾ ਹੈ। ਇਸ ਲਈ ਗ਼ਰੀਬਾਂ ਤੇ ਲੋੜਵੰਦਾਂ ਦੇ ਨਾਮ 'ਤੇ ਬੇਹੱਦ ਹਲਕੀ ਤੇ ਹੋਛੀ ਸਿਆਸਤ ਕਰ ਰਹੇ ਇਨ੍ਹਾਂ ਡਰਾਮੇ ਬਾਜ਼ਾਂ ਨੂੰ ਨੱਥ ਪਾਈ ਜਾਵੇ। 'ਆਪ' ਆਗੂਆਂ ਨੇ ਕਿਹਾ ਕਿ ਗ਼ਰੀਬਾਂ ਤੇ ਲੋੜਵੰਦਾਂ ਦੀ ਮਦਦ ਰਾਸ਼ਨ ਵਾਲਾ ਥੈਲਾ ਦਿੰਦਿਆਂ ਦੀ ਫ਼ੋਟੋ ਸੋਸ਼ਲ ਮੀਡੀਆ 'ਤੇ ਪਾਏ ਬਗੈਰ ਘਰੇ ਬੈਠੇ-ਬਿਠਾਏ ਵੀ ਜ਼ਿਆਦਾ ਵਧੀਆ ਢੰਗ ਨਾਲ ਕੀਤੀ ਜਾ ਸਕਦੀ ਹੈ? ਚੀਮਾ ਨੇ ਕਿਹਾ ਕਿ ਇਹ ਦਿਖਾਵੇ ਦੀ ਮਦਦ ਹੋਛੀ ਸਿਆਸਤ ਚਮਕਾਉਣ ਲਈ ਹੈ, ਦੂਜੇ ਪਾਸੇ ਅਜਿਹਾ ਕਰਕੇ ਗ਼ਰੀਬਾਂ ਦੀ ਗ਼ਰੀਬੀ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ, ਜੋ ਨੈਤਿਕ ਤੌਰ 'ਤੇ ਬਿਲਕੁਲ ਸਹੀ ਨਹੀਂ। ਇਸ ਲਈ ਸਾਧੂ ਸਿੰਘ ਧਰਮਸੋਤ, ਵਿਜੈ ਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ ਤੇ ਬਿਕਰਮ ਸਿੰਘ ਮਜੀਠੀਆ ਸਮੇਤ ਇਸ ਤਰਾਂ ਦੀ ਹਲਕੀ ਰਾਜਨੀਤੀ ਕਰ ਰਹੇ ਸਾਰੇ ਮੰਤਰੀਆਂ ਵਿਧਾਇਕਾਂ ਤੇ ਹੋਰ ਆਗੂਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ, ਕਿਉਂਕਿ ਕੋਈ ਵੀ ਕਾਨੂੰਨ ਤੋਂ ਉਪਰ ਨਹੀਂ।

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget