ਭਗਵੰਤ ਮਾਨ ਹੀ ਹੋਏਗਾ 'ਆਪ' ਦਾ ਮੁੱਖ ਮੰਤਰੀ ਚਿਹਰਾ? ਕੇਜਰੀਵਾਲ ਕਰਨਗੇ ਰਸਮੀ ਐਲਾਨ
ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪਿਛਲੇ ਸਾਲ ਜੂਨ ਵਿੱਚ ਕਿਹਾ ਸੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ਵਿੱਚੋਂ ਹੋਵੇਗਾ ਤੇ ਪੂਰੇ ਪੰਜਾਬ ਨੂੰ ਆਪਣੀ ਚੋਣ ’ਤੇ ਮਾਣ ਹੋਵੇਗਾ। ‘
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹੀ ਹੋਏਗਾ। ਇਸ ਦਾ ਰਸਮੀ ਐਲਾਨ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਉਮੀਦਵਾਰਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਤੇ ਇਸ ਉਦੇਸ਼ ਲਈ ਇੱਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਸੀ।
ਹੁਣ ਤੱਕ 22 ਲੱਖ ਲੋਕਾਂ ਨੇ ਆਪਣੀ ਰਾਇ ਦੇ ਦਿੱਤੀ ਹੈ। ਪਾਰਟੀ ਸੂਤਰਾਂ ਮੁਤਾਬਕ ਭਗਵੰਤ ਮਾਨ ਦਾ ਨਾਂ ਸਭ ਤੋਂ ਉੱਪਰ ਹੈ। ਦਿਲਚਸਪ ਹੈ ਕਿ ਕੇਜਰੀਵਾਲ ਨੇ ਉਸ ਵੇਲੇ ਹੀ ਇਸ਼ਾਰ ਕਰ ਦਿੱਤਾ ਸੀ ਕਿ ਉਹ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨਣਾ ਚਾਹੁੰਦੇ ਸਨ ਪਰ ਮਾਨ ਨੇ ਖ਼ੁਦ ਜ਼ੋਰ ਦੇ ਕੇ ਆਖਿਆ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਨੂੰ ਕਰਨਾ ਚਾਹੀਦਾ ਹੈ।
ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪਿਛਲੇ ਸਾਲ ਜੂਨ ਵਿੱਚ ਕਿਹਾ ਸੀ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ਵਿੱਚੋਂ ਹੋਵੇਗਾ ਤੇ ਪੂਰੇ ਪੰਜਾਬ ਨੂੰ ਆਪਣੀ ਚੋਣ ’ਤੇ ਮਾਣ ਹੋਵੇਗਾ। ‘ਆਪ’ ਹੁਣ ਤੱਕ ਪੰਜਾਬ ਅਸੈਂਬਲੀ ਚੋਣਾਂ ਲਈ 112 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਮੋਬਾਈਲ ਨੰਬਰ ’ਤੇ 96 ਘੰਟਿਆਂ ਵਿੱਚ 22 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਲੱਖਾਂ ਦੀ ਗਿਣਤੀ ’ਚ ਮਿਲ ਰਿਹਾ ਹੁੰਗਾਰਾ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਐਤਕੀਂ ‘ਆਪ’ ਨੂੰ ਮੌਕਾ ਦੇਣ ਦਾ ਮਨ ਬਣਾ ਲਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin