Punjab Breaking News Live 2024: Punjab News: ਆਜ਼ਾਦੀ ਦਿਹਾੜੀ 'ਤੇ ਆਹ ਕੰਮ ਕਰਕੇ ਪੰਜਾਬ ਦੇ ਪਹਿਲੇ CM ਬਣੇ ਭਗਵੰਤ ਮਾਨ, ਪੰਜਾਬ 'ਚ AAP ਲੀਡਰ ਦੀ ਸ਼ੱਕੀ ਹਲਾਤਾਂ 'ਚ ਮਿਲੀ ਲਾਸ਼, ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ ਜਾਰੀ
Punjab Breaking News Live 2024: Punjab News: ਆਜ਼ਾਦੀ ਦਿਹਾੜੀ 'ਤੇ ਆਹ ਕੰਮ ਕਰਕੇ ਪੰਜਾਬ ਦੇ ਪਹਿਲੇ CM ਬਣੇ ਭਗਵੰਤ ਮਾਨ, ਪੰਜਾਬ 'ਚ AAP ਲੀਡਰ ਦੀ ਸ਼ੱਕੀ ਹਲਾਤਾਂ 'ਚ ਮਿਲੀ ਲਾਸ਼, ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ ਜਾਰੀ
LIVE
Background
Punjab Breaking News Live 16 August 2024: ਪੰਜਾਬ 'ਚ ਇਸ ਵਾਰ ਆਜ਼ਾਦੀ ਦਿਵਸ 'ਤੇ ਜਲੰਧਰ 'ਚ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੀ.ਐਮ ਭਗਵੰਤ ਮਾਨ ਸ਼ਾਮਲ ਹੋਏ। ਪਰ ਇਸ ਵਾਰ ਉਹ ਆਪਣੇ ਭਾਸ਼ਣ ਜਾਂ ਵਿਅੰਗ ਨਾਲੋਂ ਆਪਣੇ ਪਲੇਟਫਾਰਮ ਕਾਰਨ ਜ਼ਿਆਦਾ ਸੁਰਖੀਆਂ ਵਿੱਚ ਰਹੇ। ਸੂਬੇ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਮੁੱਖ ਮੰਤਰੀ ਦੇ ਬੁਲੇਟਪਰੂਫ ਮੰਚ ਦੇ ਬਹਾਨੇ ਸਰਕਾਰ ਨੂੰ ਘੇਰਿਆ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਬੁਲੇਟਪਰੂਫ ਮੰਚ ਤੋਂ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸਵਾਲ ਉਠਾਇਆ ਹੈ ਕਿ ਕੀ ਪੰਜਾਬ ਇੰਨਾ ਅਸੁਰੱਖਿਅਤ ਹੋ ਗਿਆ ਹੈ। ਅਜਿਹਾ 70 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ।
ਆਮ ਆਦਮੀ ਪਾਰਟੀ (AAP) ਦੇ ਕੌਂਸਲਰ ਜਸਵੰਤ ਰਾਏ ਕਾਲਾ ਦੇ ਭਰਾ ਦੀ ਲਾਸ਼ ਹੁਸ਼ਿਆਰਪੁਰ ਦੇ ਸਿੰਗਾੜੀਵਾਲ ਬਾਈਪਾਸ ਨੇੜੇ ਸਿੰਗਾੜੀਵਾਲ ਰੇਲਵੇ ਫਾਟਕ ਦੇ ਕੋਲ ਇੱਕ ਕੋਠੀ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ। ਮ੍ਰਿਤਕ ਦੀ ਪਛਾਣ ਗੁਰਨਾਮ ਲਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਮੁਹੱਲਾ ਆਦਰਸ਼ ਨਗਰ ਪਿੱਪਲਾਂਵਾਲਾ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 52 ਸਾਲ ਦੱਸੀ ਜਾ ਰਹੀ ਹੈ।
Punjab Update: ਪੰਜਾਬ 'ਚ AAP ਲੀਡਰ ਦੀ ਸ਼ੱਕੀ ਹਲਾਤਾਂ 'ਚ ਮਿਲੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ
Punjab Weather Update: ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਰ ਇਹ ਬਾਰਿਸ਼ ਚੰਡੀਗੜ੍ਹ ਅਤੇ ਆਸਪਾਸ ਦੇ ਕੁਝ ਇਲਾਕਿਆਂ ਵਿੱਚ ਹੋਵੇਗੀ। ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਗਰਜ ਦੇ ਨਾਲ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।
Khanna Protest: ਸ਼ਿਵਲਿੰਗ ਦੀ ਹੋਈ ਬੇਅਦਬੀ ਦੇ ਦੁੱਖ 'ਚ ਵਕੀਲਾਂ ਵੱਲੋਂ ਹੜਤਾਲ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
Khanna Protest: ਖੰਨਾ 'ਚ ਬੀਤੇ ਦਿਨੀਂ ਸ਼ਿਵਪੁਰੀ ਮੰਦਰ 'ਚ ਸ਼ਿਵਲਿੰਗ ਦੀ ਹੋਈ ਬੇਅਦਬੀ ਤੋਂ ਬਾਅਦ ਹਿੰਦੂ ਜਥੇਬੰਦੀਆਂ ਵਿੱਚ ਰੋਹ ਹੈ, ਬੀਤੇ ਦਿਨੀਂ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਵੀ ਕੀਤਾ ਗਿਆ ਹੈ, ਇਸੇ ਨੂੰ ਲੈ ਕੇ ਅੱਜ ਜ਼ਿਲ੍ਹਾ ਬਾਰ ਐਸੋਸਸ਼ੀਏਨ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਅਦਾਲਤ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਜ਼ਿਕਰ ਕਰ ਦਈਏ ਕਿ ਖੰਨਾ ਵਿੱਚ ਸ਼ਿਵਲਿੰਗ ਦੀ ਬੇਅਦਬੀ ਤੋਂ ਬਾਅਦ ਤੇ ਕਲਕੱਤਾ 'ਚ ਬੱਚੀ ਨਾਲ ਜਬਰ ਜਨਾਹ ਦੀ ਦੁਖਦ ਘਟਨਾਂ ਸਬੰਧੀ ਸਮੂਹ ਵਕੀਲਾਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦੀ ਪ੍ਰਧਾਨਗੀ ਹੇਠ ਫ਼ਤਿਹਗੜ੍ਹ ਸਾਹਿਬ ਦੀ ਅਦਾਲਤ ਦੇ ਬਾਹਰ ਬੈਠ ਕੇ ਹੜਤਾਲ ਕੀਤੀ ਤੇ ਸਰਕਾਰਾਂ ਖਿਲਾਫ ਰੋਸ ਜਤਾਇਆ।
Punjab News: ਪੰਜਾਬ ਸਰਕਾਰ ਵੱਲੋਂ IAS ਅਫ਼ਸਰਾਂ ਦੀ ਬਦਲੀ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC, ਦੇਖੋ ਪੂਰੀ ਸੂਚੀ
Punjab News: ਪੰਜਾਬ ਸਰਕਾਰ ਨੇ 4 IAS ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ ਜਿਸ ਤੋਂ ਬਾਅਦ 4 ਜ਼ਿਲ੍ਹਿਆਂ ਨੂੰ ਨਵੇਂ ਡੀਸੀ ਮਿਲੇ ਹਨ।
Doctors Strike: ਪੰਜਾਬ ਦੇ ਹਸਪਤਾਲਾਂ 'ਚ ਕੰਮ ਠੱਪ, ਡਾਕਟਰਾਂ ਤੇ ਨਰਸਾਂ ਦੀ ਹੜਤਾਲ, ਓਪੀਡੀ ਸੇਵਾਵਾਂ ਵੀ ਬੰਦ
Doctors Strike: ਕੋਲਕਾਤਾ 'ਚ ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਦੇ ਵਿਰੋਧ 'ਚ ਅੱਜ (ਸ਼ੁੱਕਰਵਾਰ) ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰ ਹੜਤਾਲ 'ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ। ਬੱਸ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਮਹਿਲਾ ਡਾਕਟਰ ਦੇ ਬਲਾਤਕਾਰ ਤੇ ਕਤਲ ਮਗਰੋਂ ਪੂਰੇ ਦੇਸ਼ ਵਿੱਚ ਉਬਾਲ ਆਇਆ ਹੋਇਆ ਹੈ।
Judges Transfers: ਪੰਜਾਬ 'ਚ 52 ਜੱਜਾਂ ਦੇ ਹੋਏ ਤਬਾਦਲੇ, ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਾਰੀ ਕੀਤਾ ਹੁਕਮ
Punjab and Haryana Highcourt: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਜੱਜਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜੱਜਾਂ ਨੂੰ ਪਹਿਲ ਦੇ ਆਧਾਰ 'ਤੇ ਆਪਣੀ ਡਿਊਟੀ ਵਿਚ ਸ਼ਾਮਲ ਹੋਣਾ ਪਵੇਗਾ। ਹਾਲਾਂਕਿ ਜਿਹੜੇ ਜੱਜ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਨ ਵਾਲੇ ਹਨ। ਉਹ ਉਦੋਂ ਤੱਕ ਆਪਣਾ ਚਾਰਜ ਨਹੀਂ ਛੱਡਣਗੇ, ਜਦੋਂ ਤੱਕ ਉਨ੍ਹਾਂ ਦੀ ਥਾਂ 'ਤੇ ਤਬਾਦਲਾ ਕੀਤਾ ਗਿਆ ਜੱਜ ਆਪਣੀ ਡਿਊਟੀ ਨਹੀਂ ਸੰਭਾਲ ਲੈਂਦਾ। ਇਸ ਦੇ ਨਾਲ ਹੀ ਤਬਾਦਲੇ ਦੇ ਹੁਕਮਾਂ ਦੀ ਕਾਪੀ ਸਾਰੇ ਜ਼ਿਲ੍ਹਾ ਸੈਸ਼ਨ ਜੱਜ, ਜੁਡੀਸ਼ੀਅਲ ਅਕੈਡਮੀ ਸੈਕਟਰ 43, ਚੰਡੀਗੜ੍ਹ ਨੂੰ ਭੇਜ ਦਿੱਤੀ ਗਈ ਹੈ।