ਭਗਵੰਤ ਮਾਨ ਨੇ ਕੱਲ੍ਹ ਪੇਸ਼ ਹੋਣ ਵਾਲੇ ਪੰਜਾਬ ਬਜਟ ਨੂੰ ਦੱਸਿਆ ਜੁਮਲਿਆਂ ਦਾ ਬਜਟ
21 ਮਾਰਚ ਨੂੰ ਬਾਘਾਪੁਰਾਣਾ ਦੀ ਅਨਾਜ ਮੰਡੀ ਵਿੱਚ ਕਿਸਾਨ ਮਹਾਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਤੌਰ ਤੇ ਸੰਬੋਧਨ ਕਰਨ ਲਈ ਪਹੁੰਚਣਗੇ।ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ ਹੋਰ ਤੇਜ਼ ਹੁੰਦੀਆਂ ਜਾ ਰਹੀਆਂ ਹਨ।ਦੂਜੇ ਪਾਸੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਵੀ ਸਿਆਸਤ ਭਖੀ ਹੋਈ ਹੈ।
ਬਠਿੰਡਾ: 21 ਮਾਰਚ ਨੂੰ ਬਾਘਾਪੁਰਾਣਾ ਦੀ ਅਨਾਜ ਮੰਡੀ ਵਿੱਚ ਕਿਸਾਨ ਮਹਾਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਤੌਰ ਤੇ ਸੰਬੋਧਨ ਕਰਨ ਲਈ ਪਹੁੰਚਣਗੇ।ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ ਹੋਰ ਤੇਜ਼ ਹੁੰਦੀਆਂ ਜਾ ਰਹੀਆਂ ਹਨ।ਦੂਜੇ ਪਾਸੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਵੀ ਸਿਆਸਤ ਭਖੀ ਹੋਈ ਹੈ।
ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੋ ਚੁੱਕੀਆਂ ਸਥਾਨਕ ਚੋਣਾਂ ਨੂੰ ਸੈਮੀਫਾਈਨਲ ਵਜੋਂ ਨਾ ਵੇਖਿਆ ਜਾਵੇ ਕਿਉਂਕਿ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਨੇ ਜੋ ਵੱਡੀ ਜਿੱਤ ਹਾਸਲ ਕੀਤੀ ਹੈ ਅਤੇ ਜ਼ਿਮਨੀ ਚੋਣਾਂ ਵਿੱਚ ਬੀਜੇਪੀ ਨੂੰ ਬਾਹਰ ਕੀਤਾ ਹੈ, ਉਸੇ ਤਰੀਕੇ ਦੇ ਨਾਲ ਹੁਣ ਆਉਣ ਵਾਲੀ ਵਿਧਾਨ ਸਭਾ ਦੀਆਂ ਚੋਣਾਂ 'ਚ ਵੀ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਤਿਆਰੀ ਕਰ ਚੁੱਕੇ ਹਨ।
ਪੰਜਾਬ ਦੇ ਪੇਸ਼ ਹੋਣ ਜਾ ਰਹੇ ਭਲਕੇ ਬਜਟ ਤੇ ਭਗਵੰਤ ਮਾਨ ਕਿਹਾ ਕਿ, " ਜੁਮਲਿਆਂ ਦਾ ਬਜਟ ਹੋਵੇਗਾ ਕਿਉਂਕਿ ਪ੍ਰਸ਼ਾਂਤ ਕਿਸ਼ੋਰ ਨੂੰ ਇੱਕ ਸਾਲ ਦੇ ਲਈ ਭਾੜੇ ਤੇ ਲਿਆਂਦਾ ਗਿਆ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਲੁਭਾਉਣ ਦੀਆਂ ਨੀਤੀਆਂ ਦੇ ਉੱਤੇ ਫ਼ਜੂਲ ਖ਼ਰਚੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।"
ਭਗਵੰਤ ਮਾਨ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਮੁੱਖ ਮੰਤਰੀ ਉਮੀਦਵਾਰੀ ਦਾ ਚਿਹਰਾ ਜ਼ਰੂਰ ਸਪੱਸ਼ਟ ਕਰੇਗੀ ਜੋ ਪੰਜਾਬ ਦਾ ਹੀ ਹੋਵੇਗਾ।ਨਵਜੋਤ ਸਿੰਘ ਸਿੱਧੂ 4 ਸਾਲ ਬਾਅਦ ਮੁੜ ਤੋਂ ਇੱਕ ਵਾਰ ਫਿਰ ਸਿਆਸੀ ਗਲਿਆਰੇ 'ਚ ਸਾਹਮਣੇ ਆਏ ਹਨ।ਜਿਸ ਨੂੰ ਲੈ ਕੇ ਭਗਵੰਤ ਮਾਨ ਨੇ ਆਖਿਆ ਕਿ ਨਵਜੋਤ ਸਿੰਘ ਸਿੱਧੂ ਨੂੰ 4 ਸਾਲ ਗਵਾਉਣ ਦੀ ਥਾਂ ਤੇ ਬਿਜਲੀ ਮੰਤਰਾਲੇ ਦਾ ਅਹੁੱਦਾ ਲੈ ਕੇ ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਵੀ ਬਿਜਲੀ ਸਸਤੀ ਕਰਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਸੀ।