Punjab New Cabinet LIVE : ਕੈਬਨਿਟ ਮੀਟਿੰਗ 'ਚ ਨੌਕਰੀਆਂ ਨੂੰ ਲੈ ਕੇ ਵੱਡਾ ਫੈਸਲਾ, ਵਿਧਾਨ ਸਭਾ ਲਿਆਂਦਾ ਜਾਵੇਗਾ ਪ੍ਰਸਤਾਵ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅੱਜ 10 ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਖੇ ਹੋਵੇਗਾ।
Background
Punjab Cabinet decisions: ਪੰਜਾਬ ਵਿੱਚ 25000 ਨਵੀਆਂ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ
ਮੰਤਰੀਆਂ ਦੇ ਹਲਫ ਲਏ ਜਾਣ ਤੋਂ ਬਾਅਦ 'ਆਪ' ਦੀ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਸੀਐੱਮ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਵਿੱਚ 25000 ਸਰਕਾਰੀ ਨੌਕਰੀਆਂ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਿੱਚੋਂ ਪੁਲਿਸ ਵਿੱਚ 10 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਵਿੱਚ 15 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਨਾਲ ਹੀ ਕਿਹਾ ਗਿਆ ਹੈ ਇਹ ਨੌਕਰੀਆਂ ਇੱਕ ਮਹੀਨੇ ਵਿੱਚ ਹੀ ਕੱਢੀਆਂ ਜਾਣਗੀਆਂ।
Punjab Cabinet Meeting: ਕੈਬਨਿਟ ਮੀਟਿੰਗ 'ਚ ਨੌਕਰੀਆਂ ਨੂੰ ਲੈ ਕੇ ਵੱਡਾ ਫੈਸਲਾ
ਪੰਜਾਬ 'ਚ CM ਭਗਵੰਤ ਮਾਨ ਦੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਖਤਮ ਹੋ ਗਈ ਹੈ। ਇਸ ਵਿੱਚ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਨੂੰ ਸਰਕਾਰੀ ਨੌਕਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸਦੇ ਕੁਝ ਕਾਨੂੰਨੀ ਪਹਿਲੂ ਵੀ ਹਨ। ਇਸ ਲਈ ਇਸ ਪ੍ਰਸਤਾਵ ਨੂੰ ਪਹਿਲਾਂ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ।ਇਸ ਤੋਂ ਬਾਅਦ ਹੀ ਇਸ ਨੂੰ ਜਨਤਕ ਕੀਤਾ ਜਾਵੇਗਾ।






















