Punjab New Cabinet LIVE : ਕੈਬਨਿਟ ਮੀਟਿੰਗ 'ਚ ਨੌਕਰੀਆਂ ਨੂੰ ਲੈ ਕੇ ਵੱਡਾ ਫੈਸਲਾ, ਵਿਧਾਨ ਸਭਾ ਲਿਆਂਦਾ ਜਾਵੇਗਾ ਪ੍ਰਸਤਾਵ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅੱਜ 10 ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਖੇ ਹੋਵੇਗਾ।

ਏਬੀਪੀ ਸਾਂਝਾ Last Updated: 19 Mar 2022 04:06 PM

ਪਿਛੋਕੜ

Bhagwant Mann Cabinet :  ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅੱਜ 10 ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕਣਗੇ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ...More

Punjab Cabinet decisions: ਪੰਜਾਬ ਵਿੱਚ 25000 ਨਵੀਆਂ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ

ਮੰਤਰੀਆਂ ਦੇ ਹਲਫ ਲਏ ਜਾਣ ਤੋਂ ਬਾਅਦ 'ਆਪ' ਦੀ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਸੀਐੱਮ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਵਿੱਚ 25000 ਸਰਕਾਰੀ ਨੌਕਰੀਆਂ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਿੱਚੋਂ ਪੁਲਿਸ ਵਿੱਚ 10 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਵਿੱਚ 15 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਨਾਲ ਹੀ ਕਿਹਾ ਗਿਆ ਹੈ ਇਹ ਨੌਕਰੀਆਂ ਇੱਕ ਮਹੀਨੇ ਵਿੱਚ ਹੀ ਕੱਢੀਆਂ ਜਾਣਗੀਆਂ।