Punjab News ਪੰਜਾਬ 'ਚ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ CM ਭਗਵੰਤ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਬੀਤੇ ਦਿਨੀਂ ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ 16 ਅਪ੍ਰੈਲ ਨੂੰ ਪੰਜਾਬ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਸੁਣਾਉਣਗੇ। ਜਿਸ ਤਹਿਤ ਉਨ੍ਹਾਂ ਨੇ ਸੂਬੇ ਦੇ ਹਰ ਘਰ ਨੂੰ ਇੱਕ ਜੁਲਾਈ ਤੋਂ 300 ਯੂਨੀਟ ਬਿਜਲੀ ਮੁਫਤ ਦੇਣ ਦਾ ਐਲਾਨ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਮੁਫਤ ਬਿਜਲੀ ਦਾ ਐਲਾਨ ਮਾਨ ਸਰਕਾਰ ਦੇ ਇੱਕ ਮਹੀਨਾ ਪੂਰਾ ਹੋਣ ਮੌਕੇ ਕੀਤਾ ਗਿਆ ਹੈ। ਇਹ ਵੀ ਦੱਸ ਦਈਏ ਕਿ ਆਪ ਸਰਕਾਰ ਦਾ ਪੰਜਾਬ ਚੋਣਾਂ ਦੌਰਾਨ ਕੀਤਾ ਇਹ ਪਹਿਲਾਂ ਵਾਅਦਾ ਸੀ। ਬੇਸ਼ੱਕ ਸਰਕਾਰ ਨੇ ਇਹ ਐਲਾਨ ਕਰ ਲੋਕਾਂ ਨੂੰ ਖੁਸ਼ ਕੀਤਾ ਪਰ ਇਸ 'ਤੇ ਵਿਰੋਧੀ ਧੀਰ ਨੇ ਬਿਆਨ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ।
ਦੱਸ ਦਈਏ ਕਿ ਭਗਵੰਤ ਮਾਨ ਨੇ ਕਿਹਾ ਸੀ ਕਿ ਲੋਕਾਂ ਨੇ ਸਾਡੇ 'ਤੇ ਭਰੋਸਾ ਜਤਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, ''ਰੱਬ ਦੀ ਰਹਿਮਤ ਅਤੇ ਲੋਕਾਂ ਦਾ ਭਰੋਸਾ ਸਾਡੇ 'ਤੇ ਹੈ। ਅਸੀਂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਵਿਧਾਨ ਸਭਾ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਜ਼ਰੂਰ ਪੂਰੇ ਕੀਤੇ ਜਾਣਗੇ।
ਭਗਵੰਤ ਮਾਨ 16 ਅਪ੍ਰੈਲ ਨੂੰ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਦਿੱਤਾ। ਕਿਆਸਾਂ ਮੁਤਾਬਕ ਸੀਐਮ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਹੈ। ਇਹ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਸਭ ਤੋਂ ਵੱਡੇ ਵਾਅਦਿਆਂ ਚੋਂ ਇੱਕ ਹੈ।
ਮਾਨ ਨੇ ਇਹ ਅਪੀਲ ਲੋਕਾਂ ਨੂੰ ਕੀਤੀ
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਾਰਤੀ ਸੰਵਿਧਾਨ ਦੀ ਭਾਵਨਾ ਨੂੰ ਬਰਕਰਾਰ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨੂੰ ਦੇਸ਼ ਅੰਦਰਲੀਆਂ ਕੁਝ ਸ਼ਕਤੀਆਂ ਤੋਂ ਖਤਰਾ ਹੈ। ਬੀ.ਆਰ. ਅੰਬੇਦਕਰ ਦੇ ਜਨਮ ਦਿਨ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕੁਝ ਲੋਕ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਦੀ ਮੂਲ ਭਾਵਨਾ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਅੰਬੇਡਕਰ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਚੇਅਰਮੈਨ ਸੀ। ਇੱਕ ਅਧਿਕਾਰਤ ਬਿਆਨ ਮੁਤਾਬਕ, ਮੁੱਖ ਮੰਤਰੀ ਨੇ ਕਿਹਾ ਕਿ ਅੰਬੇਡਕਰ ਨੇ ਲੋਕਾਂ ਨੂੰ ਵੋਟ ਦਾ ਅਧਿਕਾਰ ਦੇ ਕੇ ਸ਼ਕਤੀ ਪ੍ਰਦਾਨ ਕੀਤੀ ਸੀ।
ਇਹ ਵੀ ਪੜ੍ਹੋ: Punjab Free Electricity: ਬਿਜਲੀ 'ਮੁਫ਼ਤ' ਕਰਨ ਨਾਲ ਪੰਜਾਬ 'ਤੇ ਕਿੰਨੇ ਹਜ਼ਾਰ ਕਰੋੜ ਦਾ ਬੋਝ ਪਵੇਗਾ? ਇੱਥੇ ਜਾਣੋ