Punjab News: ...ਫਿਰ ਪਤਾ ਲੱਗੂ ਕੀ ਭਾਅ ਵਿਕਦੀ ਹੈ ਚਾਂਦੀ ਤੇ ਮਲੰਗ ਕੌਣ ਹੈ-ਮਾਨ
Punjab News: ਇਸ ਦੇ ਮਾਨ ਨੇ ਕਿਹਾ ਕਿ ਇਸ ਵਾਰ ਨਾਲ ਲਗਦੀ ਚੰਡੀਗੜ੍ਹ ਦੀ ਸੀਟ ਵੀ ਆਮ ਆਦਮੀ ਪਾਰਟੀ ਜਿੱਤ ਰਹੀ ਹੈ। ਇਨ੍ਹਾਂ ਨੂੰ ਫਿਰ ਪਤਾ ਲੱਗੂਗਾ ਕਿ, ਕੀ ਭਾਅ ਵਿਕਦੀ ਹੈ ਹੈ ਕਿ ਚਾਂਦੀ ਤੇ ਮਲੰਗ ਕੌਣ ਹੈ ?
Punjab News: ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ।
ਇਸ ਮੌਕੇ ਸੰਬਧੋਨ ਕਰਦਿਆਂ ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਉੱਤੇ ਜਿੱਤ ਹਾਸਲ ਕਰੇਗੀ। ਮਾਨ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਲਿਖ ਕੇ ਦਿੱਤਾ ਸੀ ਕਿ ਪੰਜਾਬ ਵਿੱਚ ਅਸੀਂ ਜਿੱਤਾਂਗੇ। ਹੁਣ ਫਿਰ ਅਸੀਂ ਕਹਿ ਰਹੇ ਹਾਂ ਕਿ ਅਸੀਂ 13 ਦੀਆਂ 13 ਸੀਟਾਂ ਉੱਤੇ ਜਿੱਤ ਹਾਸਲ ਕਰਾਂਗੇ।
ਮੈਂ ਅੱਜ ਤੁਹਾਨੂੰ ਹੁਸ਼ਿਆਰਪੁਰ ਦੀ ਧਰਤੀ ‘ਤੋਂ ਕਹਿ ਰਿਹਾ ਹਾਂ ਕਿ ਆਉਣ ਵਾਲੀ ਲੋਕ ਸਭਾ ਚੋਣਾਂ ‘ਚ ‘ਆਪ’ 13 ਦੀਆਂ 13 ਸੀਟਾਂ ਜਿੱਤੇਗੀ ਤੇ 14ਵੀਂ ਚੰਡੀਗੜ੍ਹ ਵਾਲੀ ਵੀ
— AAP Punjab (@AAPPunjab) November 18, 2023
ਇਨ੍ਹਾਂ ਨੂੰ ਫੇਰ ਪਤਾ ਲਗੂ ਵੀ ਕੀ ਭਾਅ ਵਿਕਦੀ ਹੈ ਚਾਂਦੀ ਤੇ ਮਲੰਗ ਕੌਣ ਹਹੈ
—CM @BhagwantMann#VikasKrantiRally pic.twitter.com/82NJXwlUAN
ਇਸ ਦੇ ਮਾਨ ਨੇ ਕਿਹਾ ਕਿ ਇਸ ਵਾਰ ਨਾਲ ਲਗਦੀ ਚੰਡੀਗੜ੍ਹ ਦੀ ਸੀਟ ਵੀ ਆਮ ਆਦਮੀ ਪਾਰਟੀ ਜਿੱਤ ਰਹੀ ਹੈ। ਇਨ੍ਹਾਂ ਨੂੰ ਫਿਰ ਪਤਾ ਲੱਗੂਗਾ ਕਿ, ਕੀ ਭਾਅ ਵਿਕਦੀ ਹੈ ਹੈ ਕਿ ਚਾਂਦੀ ਕੀ ਹੈ ਤੇ ਮਲੰਗ ਕੀ ਹੈ।
ਦੋਵਾਂ ਆਗੂਆਂ ਨੇ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਸਮੇਤ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਸ਼ਹੀਦ ਊਧਮ ਸਿੰਘ ਦੇ ਨਾਂ ਉਤੇ ਬਣਨ ਵਾਲੇ ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਸ ਲਈ ਕੌਮੀ ਮੈਡੀਕਲ ਕਮਿਸ਼ਨ ਯੂ.ਜੀ.-ਐਮ.ਐਸ.ਆਰ.-2023 ਤਹਿਤ 420 ਬਿਸਤਰਿਆਂ ਵਾਲਾ ਹਸਪਤਾਲ ਲੋੜੀਂਦਾ ਹੋਵੇਗਾ। ਦੋਵਾਂ ਮੁੱਖ ਮੰਤਰੀਆਂ ਨੇ ਪਿੰਡ ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮੈਮੋਰੀਅਲ ਅਤੇ ਆਡੀਟੋਰੀਅਮ ਤੇ ਓਪਨ ਥੀਏਟਰ ਵੀ ਲੋਕਾਂ ਨੂੰ ਸਮਰਪਿਤ ਕੀਤਾ।
ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ 148 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰਾਜੈਕਟ ਲੋਕਾਈ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਤੇ ਫਲਸਫ਼ੇ ਬਾਰੇ ਜਾਣੂੰ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੌਰਾਨ ਦੋਵਾਂ ਆਗੂਆਂ ਨੇ 30.82 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਜਵਾੜਾ ਤੇ ਕਿਲਾ ਬੈਰੋਂ ਵਿੱਚ ਬਣਨ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਹੁਸ਼ਿਆਰਪੁਰ ਵਿੱਚ ਫ਼ਰਦ ਕੇਂਦਰ ਨਾਲ ਤਹਿਸੀਲ ਇਮਾਰਤ ਦੇ ਨਿਰਮਾਣ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਉਤੇ 5.29 ਕਰੋੜ ਰੁਪਏ ਦੀ ਲਾਗਤ ਆਵੇਗੀ