Punjab News: 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਂਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਂਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ ਝਾਂਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ। ਇਸ ਤੋਂ ਬਾਅਦ ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਤਿੱਖਾ ਸ਼ਬਦੀ ਵਾਰ ਕੀਤਾ ਹੈ।


 






ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਸਾਡੇ ਭਗਤ ਸਿੰਘ,ਰਾਜਗੁਰੂ,ਸੁਖਦੇਵ,ਲਾਲਾ ਲਾਜਪਤ ਰਾਏ,ਊਧਮ ਸਿੰਘ , ਮਾਈ ਭਾਗੋ ..ਕਰਤਾਰ ਸਰਾਭੇ..ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ rejected categories ਵਿੱਚ ਨਹੀਂ ਭੇਜਣਾ ..ਇਹ ਸਾਡੇ ਹੀਰੋ ਨੇ ..ਇਹਨਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ ..ਭਾਜਪਾ ਦੀ NOC ਦੀ ਲੋੜ ਨਹੀਂ .. ਮੁੱਖ ਮੰਤਰੀ ਮਾਨ ਨੇ ਰੱਖਿਆ ਮੰਤਰਾਲੇ ਦੇ ਉਸ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਜਿਸ ਨੂੰ ਰੱਖਿਆ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਭੇਜਿਆ ਸੀ।


ਜ਼ਿਕਰ ਕਰ ਦਈਏ ਕਿ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ। ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਪੰਜਾਬ ਦੀ ਝਾਂਕੀ ਨੂੰ ਪਰੇਡ 'ਚ ਸ਼ਾਮਲ ਨਾ ਕਰਨ 'ਤੇ ਵਿਤਕਰੇ ਦੇ ਦੋਸ਼ ਲਾਏ ਜਾ ਰਹੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।