ਪੜਚੋਲ ਕਰੋ

Punjab News: ਸੁਖਬੀਰ ਬਾਦਲ ਅਣਜਾਣ, ਕੈਪਟਨ ਅਮਰਿੰਦਰ ਧੋਖੇਬਾਜ਼ ਤੇ ਮੋਦੀ ਜੁਮਲਿਆਂ ਦਾ ਉਸਤਾਦ, ਭਗਵੰਤ ਮਾਨ ਨੇ ਘੇਰੇ ਵਿਰੋਧੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

Punjab News: ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ 'ਤੇ ਮਾਣ ਨਾ ਕਰਨ, ਸਗੋਂ ਹਲੀਮੀ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਭਗਵੰਤ ਸਿੰਘ ਮਾਨ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਉੱਚ ਆਸਾਮੀਆਂ ਪ੍ਰਾਪਤ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪਲੇਟਫ਼ਾਰਮ ਦੀ ਵਰਤੋਂ ਜ਼ਿੰਦਗੀ ਵਿੱਚ ਹੋਰ ਅਗਾਂਹ ਵਧਣ ਦੇ ਨਾਲ-ਨਾਲ ਚੰਗੇ ਇਨਸਾਨ ਬਣਨ ਲਈ ਕਰਨੀ ਚਾਹੀਦੀ ਹੈ।

ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।     

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget