Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਪੁਰਾਣੀ ਪੈਨਸ਼ਨ ਸਕੀਮ (OPS) ਸਕੀਮ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਸਬੰਧੀ ਕੇਂਦਰ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ। ਸੀਐਮ ਮਾਨ ਨੇ ਦੱਸਿਆ ਕਿ ਬਜ਼ੁਰਗਾਂ ਦੇ ਪੈਸੇ ਕੱਟ ਕੇ ਸਟਾਕ ਮਾਰਕੀਟ ਵਿੱਚ ਨਿਵੇਸ਼ ਕਰਨ ਬਾਰੇ ਦਿੱਲੀ ਤੋਂ ਆਰਡਰ ਆਇਆ ਹੈ। ਉਨ੍ਹਾਂ ਇਸ ਨੂੰ ਕੇਂਦਰ ਦੀ ਨਵੀਂ ਪੈਨਸ਼ਨ ਸਕੀਮ ਦੱਸਿਆ ਹੈ। ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ,"ਇੱਥੇ ਵੀ Old Pension Scheme ਦਾ ਹੀ ਮੁੱਦਾ ਹੈ.. ਹੁਣ ਦਿੱਲੀ ਤੋਂ ਫ਼ਰਮਾਨ ਆਇਆ ਹੈ ਕਿ ਬਜ਼ੁਰਗਾਂ ਦੇ ਪੈਸੇ ਕੱਟ ਕੇ ਉਸਨੂੰ ਸ਼ੇਅਰ ਮਾਰਕਿਟ ਵਿੱਚ ਲਗਾ ਦਿਉ, ਜਿੱਥੋਂ ਨੀਰਵ ਮੋਦੀ, ਵਿਜੈ ਮਾਲਿਆ ਤੇ ਅਡਾਨੀ ਵਰਗੇ ਲੈ ਜਾਣਗੇ… ਇਹੀ ਉਨ੍ਹਾਂ ਦੀ ਨਵੀਂ ਪੈਨਸ਼ਨ ਸਕੀਮ ਹੈ… ਅਸੀਂ ਇਸ ਸਕੀਮ ਦੇ ਪੈਸਿਆਂ ਲਈ ਕੇਂਦਰ ਸਰਕਾਰ ਨਾਲ਼ ਲੜਾਈ ਲੜਾਂਗੇ.."






ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (OPS/NPS) ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਸਮੇਂ ਇਸ ਸਕੀਮ ਨੂੰ ਲਾਗੂ ਕਰਨਾ ਜ਼ਰੂਰੀ ਹੈ। ਉਮੀਦ ਹੈ ਕਿ ਪੰਜਾਬ ਸਰਕਾਰ ਬਜਟ ਸੈਸ਼ਨ ਦੌਰਾਨ ਇਸ ਸਬੰਧੀ ਕੋਈ ਐਲਾਨ ਕਰ ਸਕਦੀ ਹੈ। ਪਰ ਹੁਣ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ ਇਸ ਮਾਮਲੇ ਵਿੱਚ ਨਵਾਂ ਮੋੜ ਆਉਣ ਦੀ ਸੰਭਾਵਨਾ ਹੈ।
ਗੌ਼ਰ ਕਰਨ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਤੇ ਕੇਂਦਰ ਵੱਲੋਂ ਲਾਏ ਗਏ ਰਾਜਪਾਲ ਦੋਵਾਂ ਨਾਲ ਹੀ ਪੰਜਾਬ ਦੀ ਸਰਕਾਰ ਦੇ ਹਲਾਤ ਕੁਝ ਸੁਹਾਵਨੇ ਨਹੀਂ ਹਨ। ਸੀਐਮ ਮਾਨ ਪਿਛਲੇ ਦਿਨੀਂ ਦਿੱਲੀ ਗਏ ਸਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ।