Punjab Government: ਪੰਜਾਬ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਹੁਣ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ,  ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ.."






ਜ਼ਿਕਰ ਕਰ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ (2 ਮਾਰਚ) ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਅਮਨ-ਕਾਨੂੰਨ ਨਾਲ ਜੁੜੇ ਸਾਰੇ ਮੁੱਦਿਆਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨਗੀਆਂ। ਦੱਸ ਦੇਈਏ ਕਿ ਸੁਰੱਖਿਆ ਗਰਿੱਡ ਨੂੰ ਮਜ਼ਬੂਤ ​​ਕਰਨ ਲਈ CRPF ਅਤੇ ਇਸ ਦੀ ਵਿਸ਼ੇਸ਼ ਦੰਗਾ ਵਿਰੋਧੀ ਯੂਨਿਟ ਦੇ ਲਗਭਗ 1,900 ਜਵਾਨ ਪੰਜਾਬ ਭੇਜੇ ਜਾ ਰਹੇ ਹਨ।
ਕੇਂਦਰੀ ਬਲ ਦੀਆਂ 18 ਕੰਪਨੀਆਂ ਪੰਜਾਬ ਵਿੱਚ 6 ਤੋਂ 16 ਮਾਰਚ ਤੱਕ ਤਾਇਨਾਤ ਰਹਿਣਗੀਆਂ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।