ਭਗਵੰਤ ਮਾਨ ਨੇ ਕੈਪਟਨ ਤੇ ਸਾਧਿਆ ਨਿਸ਼ਾਨਾ, ਕਿਹਾ ਬੇਲੋੜੀ ਬਿਆਨਬਾਜ਼ੀ ਨਾਲ ਪੰਜਾਬ ਨੂੰ ਖੌਫ਼ਜ਼ਦਾ ਤਣਾਅ ਵੱਲ ਨਾ ਧੱਕਣ
-ਬੇਵਸੀ ਜ਼ਾਹਿਰ ਕਰਨ ਦੀ ਥਾਂ ਜੰਗੀ ਪੱਧਰ 'ਤੇ ਬੰਦੋਬਸਤ ਕਰਕੇ ਲੋਕਾਂ ਦਾ ਹੌਸਲਾ ਵਧਾਉਣ ਕੈਪਟਨ ਸਾਬ।-ਉਹ ਮੁੱਖ ਮੰਤਰੀ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਵਾਲੀ ਕੁਰਸੀ 'ਤੇ ਬੈਠ ਕੇ ਗ਼ੈਰਜ਼ਰੂਰੀ ਅਤੇ ਗੈਰ ਜਿੰਮੇਵਾਰਨਾ ਬਿਆਨਬਾਜ਼ੀ ਨਾਲ ਸੂਬੇ ਅੰਦਰ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਨਾ ਕਰਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਮੁੱਖ ਮੰਤਰੀ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਵਾਲੀ ਕੁਰਸੀ 'ਤੇ ਬੈਠ ਕੇ ਗ਼ੈਰਜ਼ਰੂਰੀ ਅਤੇ ਗੈਰ ਜਿੰਮੇਵਾਰਨਾ ਬਿਆਨਬਾਜ਼ੀ ਨਾਲ ਸੂਬੇ ਅੰਦਰ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਨਾ ਕਰਨ।
ਸਗੋਂ ਵਿਸ਼ਵ-ਵਿਆਪੀ ਕੋਰੋਨਾਵਾਇਰਸ ਮਹਾਮਾਰੀ ਨੂੰ ਮਾਤ ਦੇਣ ਲਈ ਪੰਜਾਬ 'ਚ ਜੰਗੀ ਪੱਧਰ ਦੇ ਪ੍ਰਬੰਧ ਅਤੇ ਸਾਜੋ-ਸਮਾਨ ਮੁਹੱਈਆ ਕਰਕੇ ਪੰਜਾਬ ਦੇ ਲੋਕਾਂ ਅਤੇ ਮੈਦਾਨ-ਏ-ਜੰਗ ਵਿੱਚ ਸਿੱਧੀ ਲੜਾਈ ਲੜ ਰਹੇ ਡਾਕਟਰਾਂ, ਨਰਸਾਂ, ਪੈਰਾਮੈਡੀਕਲ ਵਰਕਰਾਂ, ਪੁਲਸ-ਪ੍ਰਸ਼ਾਸਨ ਦੇ ਅਧਿਕਾਰੀਆਂ-ਕਰਮਚਾਰੀਆਂ, ਸਫ਼ਾਈ ਸੇਵਕਾਂ ਅਤੇ ਮੀਡੀਆ ਕਰਮੀਆਂ ਦਾ ਹੌਸਲਾ ਵਧਾਉਣ।
'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ
ਮਾਨ ਮੁਤਾਬਿਕ ਅਜਿਹੀਆਂ ਗੱਲਾਂ ਜਿੱਥੇ ਮੁੱਖ ਮੰਤਰੀ ਦੀ ਬੇਵਸੀ ਅਤੇ ਨਾ ਕਾਬਲੀਅਤ ਜ਼ਾਹਿਰ ਕਰਦੀਆਂ ਹਨ, ਉੱਥੇ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਜਾਨ-ਜੋਖ਼ਮ 'ਚ ਪਾ ਕੇ ਗਰਾਊਂਡ ਜ਼ੀਰੋ 'ਤੇ ਕੋਰੋਨਾਵਾਇਰਸ ਨਾਲ ਸਿੱਧੀ ਲੜਾਈ ਲੜ ਰਹੇ 'ਯੋਧਿਆਂ' ਦੇ ਹੌਸਲੇ ਪਸਤ ਹੁੰਦੇ ਹਨ। ਘਰਾਂ 'ਚ ਬੈਠੇ ਲੋਕਾਂ 'ਚ ਬੇਚੈਨੀ ਅਤੇ ਤਣਾਅ ਦਾ ਮਾਹੌਲ ਪੈਦਾ ਹੁੰਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ
ਮਾਨ ਨੇ ਕਿਹਾ ਕਿ ਅਜਿਹੀ ਬੇਲੋੜੀ ਬਿਆਨਬਾਜ਼ੀ ਅਤੇ ਵਾਰ-ਵਾਰ ਬਦਲੇ ਜਾ ਰਹੇ ਫ਼ੈਸਲਿਆਂ ਕਰਕੇ ਇੰਝ ਲੱਗ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਔਖੀ ਘੜੀ ਦਾ ਸਾਹਮਣਾ ਕਰਨ 'ਚ ਬੁਖਲਾਏ ਪਏ ਹਨ।
ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਿਸਾਲ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਰੋਨਾਵਾਇਰਸ ਮਹਾਮਾਰੀ ਵਿਰੁੱਧ ਦਿੱਲੀ ਸਰਕਾਰ ਵਰਗੇ ਵਿਹਾਰਕ, ਪ੍ਰਭਾਵਸ਼ਾਲੀ ਅਤੇ ਦੂਰ-ਦਰਸ਼ੀ ਫ਼ੈਸਲੇ ਲੈਣੇ ਚਾਹੀਦੇ ਹਨ। ਮਾਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੇ 5-ਟੀ ਅਤੇ ਅਪਰੇਸ਼ਨ ਸ਼ੀਲਡ ਵਰਗੇ ਪ੍ਰੋਗਰਾਮਾਂ ਨੂੰ ਜੇਕਰ ਕੈਪਟਨ ਸਰਕਾਰ ਵੀ ਅਪਣਾ ਲੈਂਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਸ਼ਾਨ ਨਹੀਂ ਘੱਟ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ