AAP in Punjab Election: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਇਆ ਹੈ। ਭਗਵੰਤ ਮਾਨ (Bhagwant Mann) ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਜਿੱਤ ਦਰਜ ਕਰਨ ਵਿੱਚ ਕਾਮਯਾਬ ਹੋਵੇਗੀ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਹ ਲੋਕਾਂ ਦਾ ਦਿਲ ਜਿੱਤਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।


ਦੱਸ ਦਈਏ ਕਿ 2012 ਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਹੁਣ ਭਗਵੰਤ ਮਾਨ ਨੇ ਕਿਹਾ, ''ਚੋਣਾਂ ਦੀ ਜਿੱਤ-ਹਾਰ ਤੁਹਾਡੀ ਪਹੁੰਚ ਤੋਂ ਬਾਹਰ ਹੈ। ਪਰ ਮੈਂ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ। ਮੈਨੂੰ ਪਤਾ ਹੈ ਕਿ ਪੰਜਾਬ ਦੇ ਲੋਕਾਂ ਦੀ ਕੀ ਸਮੱਸਿਆ ਹੈ। ਰਾਜਨੀਤੀ ਉਨ੍ਹਾਂ ਸਮੱਸਿਆਵਾਂ ਨੂੰ ਖ਼ਤਮ ਕਰਨ ਦਾ ਇੱਕ ਤਰੀਕਾ ਹੈ।"


ਆਮ ਆਦਮੀ ਪਾਰਟੀ ਦੀ ਟਿਕਟ 'ਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਇਕੱਲੇ ਭਗਵੰਤ ਮਾਨ ਹੀ ਸੀ। ਭਗਵੰਤ ਮਾਨ ਨੇ ਕਿਹਾ, ''ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਦਰਜ ਕਰਨ 'ਚ ਕਾਮਯਾਬ ਹੋਵੇਗੀ। ਚੋਣਾਂ ਸਿੱਖਿਆ, ਸਿਹਤ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ 'ਤੇ ਲੜੀਆਂ ਜਾ ਰਹੀਆਂ ਹਨ। ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਲੱਖਾਂ ਲੋਕਾਂ ਨੇ ਮੇਰਾ ਸਮਰਥਨ ਕੀਤਾ ਹੈ।"


ਵਿਧਾਨ ਸਭਾ ਚੋਣਾਂ ਦੀ ਸੀਟ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ


ਭਗਵੰਤ ਮਾਨ ਨੇ ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹ ਕਿਸ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਭਗਵੰਤ ਮਾਨ ਦਾ ਦਾਅਵਾ ਹੈ ਕਿ ਉਹ ਨਵਾਂ ਪੰਜਾਬ ਬਣਾਉਣ ਲਈ ਕੰਮ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਦਾ ਉਦੇਸ਼ ਪੰਜਾਬ ਨੂੰ ਮੁੜ ਮਹਾਨ ਬਣਾਉਣਾ ਹੈ।


ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਭਗਵੰਤ ਮਾਨ ਨੂੰ ਸੀਐਮ ਉਮੀਦਵਾਰ ਬਣਾਉਣ ਦਾ ਫੈਸਲਾ ਕਰ ਲਿਆ ਸੀ। ਸਾਂਝਾ ਮੋਰਚਾ ਨਾਲ ਗਠਜੋੜ ਦੀ ਗੱਲਬਾਤ ਫੇਲ ਹੋਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਸੀ ਕਿ ਭਗਵੰਤ ਮਾਨ ਹੀ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਹੋਣਗੇ।



ਇਹ ਵੀ ਪੜ੍ਹੋ:  Punjab Election 2022: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਮੁੜ ਸ਼ੁਰੂ ਕਾਟੋ ਕਲੇਸ਼, ਪਾਰਟੀ ਦੇ 4 ਲੀਡਰਾਂ ਵੱਲੋਂ ਮੰਤਰੀ ਨੂੰ ਪਾਰਟੀ 'ਚੋਂ ਕੱਢਣ ਦੀ ਮੰਗ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Punjab News, AAP Punjab, Bhagwant Mann