ਪੜਚੋਲ ਕਰੋ
Advertisement
ਭਗਵੰਤ ਮਾਨ ਸੀਐਮ ਬਣਦਿਆਂ ਹੀ ਹੋ ਗਏ VVIP ! ਬਾਦਲ ਤੇ ਕੈਪਟਨ ਦੇ ਕਾਫਲੇ ਤੋਂ ਕਿਤੇ ਵੱਧ ਗੱਡੀਆਂ....ਬਾਜਵਾ ਨੇ ਆਰਟੀਆਈ ਟਵੀਟ ਕਰ ਕੀਤਾ ਖੁਲਾਸਾ
ਬਾਜਵਾ ਨੇ ਦਾਅਵਾ ਕੀਤਾ ਕਿ ਹੁਣ ਭਗਵੰਤ ਮਾਨ ਦੇ ਕਾਫ਼ਲੇ ਵਿੱਚ ਗੱਡੀਆਂ ਦੀ ਗਿਣਤੀ 42 ਹੋ ਗਈ ਹੈ। ਇਸ 'ਤੇ ਵਿਰੋਧੀ ਪਾਰਟੀਆਂ ਨੇ ਵੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਟਵੀਟ ਕਰਕੇ ਇਲਜ਼ਾਮ ਲਾਏ ਹਨ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵੀਆਈਪੀ ਕਲਚਰ ਨੂੰ ਲੈ ਕੇ ਆਰਟੀਆਈ ਰਾਹੀਂ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਇਸ ਨੂੰ ਲੈ ਕੇ ਉਨ੍ਹਾਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਤੋਂ VVIP ਸ਼ਖਸੀਅਤ ਦੇ ਰੰਗ 'ਚ ਆਉਣ ਲੱਗੇ ਹਨ ਕਿਉਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਦੇ 33 ਗੱਡੀਆਂ ਦੇ ਕਾਫਲੇ 'ਤੇ ਸਵਾਲ ਚੁੱਕਣ ਵਾਲੇ ਭਗਵੰਤ ਮਾਨ ਨੇ ਆਪਣਾ ਕਾਫਲਾ ਉਨ੍ਹਾਂ ਤੋਂ ਵੀ ਵੱਡਾ ਕਰ ਲਿਆ ਹੈ।
ਬਾਜਵਾ ਨੇ ਦਾਅਵਾ ਕੀਤਾ ਕਿ ਹੁਣ ਭਗਵੰਤ ਮਾਨ ਦੇ ਕਾਫ਼ਲੇ ਵਿੱਚ ਗੱਡੀਆਂ ਦੀ ਗਿਣਤੀ 42 ਹੋ ਗਈ ਹੈ। ਇਸ 'ਤੇ ਵਿਰੋਧੀ ਪਾਰਟੀਆਂ ਨੇ ਵੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਆਰਟੀਆਈ ਰਾਹੀਂ ਇਹ ਖੁਲਾਸਾ ਹੋਇਆ ਹੈ ਕਿ ਸੀਐਮ ਮਾਨ ਖ਼ੁਦ ਨੂੰ ਆਮ ਆਦਮੀ" ਕਹਿੰਦੇ ਹਨ ਪਰ ਉਨ੍ਹਾਂ ਦੇ ਕਾਫ਼ਲੇ ਵਿੱਚ ਕਾਫ਼ਲੇ ਵਿੱਚ ਗੱਡੀਆਂ ਦੀ ਗਿਣਤੀ 42 ਹੈ।
ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਆਪਣੇ ਟਵੀਟ ਨੂੰ ਰੀ-ਟਵੀਟ ਕਰਦੇ ਹੋਏ ਲਿਖਿਆ ਕਿ ਪਹਿਲਾਂ ਭਗਵੰਤ ਮਾਨ ਸਿਆਸਤਦਾਨਾਂ ਦਾ ਮਜ਼ਾਕ ਉਡਾ ਕੇ ਕਹਿੰਦੇ ਸਨ ਜੋ ਲੋਕ ਵਾਧੂ ਸੁਰੱਖਿਆ ਚਾਹੁੰਦੇ ਹਨ, ਉਹ ਮੁਰਗੀ ਖਾਨਾ ਖੋਲ੍ਹਣ ਜਿਹਾ ਕੰਮ ਕਿਉਂ ਨਹੀਂ ਕਰਦੇ। ਹੁਣ ਉਹੀ ਆਮ ਆਦਮੀ ਨੂੰ 42 ਕਾਰਾਂ ਦੀ ਲੋੜ ਮਹਿਸੂਸ ਹੋਣ ਲੱਗੀ ਹੈ।Shocking revelation-
— Partap Singh Bajwa (@Partap_Sbajwa) September 28, 2022
CM Badal had 33 vehicles when he was CM from 2007-17 in his cavalcade & there was no change in number of vehicles when Captain Amarinder S became the CM but it has been revealed through RTI that CM Mann “The so called Aam Aadmi” has 42 cars in his cavalcade. pic.twitter.com/lEFt6Ve3xm
ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀਆਈਪੀ ਕਲਚਰ ਨੂੰ ਖ਼ਤਮ ਕਰਨ ਦੇ ਦਾਅਵੇ ਕਰ ਰਹੇ ਸਨ ਪਰ ਹੁਣ ਸੱਤਾ 'ਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀਆਈਪੀ ਕਲਚਰ ਨੂੰ ਵਧਾਵਾ ਦੇ ਰਹੇ ਹਨ। ਇਸ ਤਹਿਤ ਪਹਿਲਾਂ ਉਨ੍ਹਾਂ ਕਿਹਾ ਸੀ ‘ਇਕ ਵਿਧਾਇਕ ਇਕ ਪੈਨਸ਼ਨ’ ਦਾ ਫੈਸਲਾ ਲਿਆ ਜਾ ਚੁੱਕਾ ਹੈ।
ਇਸ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਨੇ ਪਿਛਲੇ ਮਹੀਨਿਆਂ ਦੌਰਾਨ ਵੀਆਈਪੀ ਕਲਚਰ ਨੂੰ ਘਟਾਉਣ ਲਈ 424 ਲੋਕਾਂ ਦੀ ਸੁਰੱਖਿਆ ਵਾਪਸ ਲਈ ਸੀ। ਇਨ੍ਹਾਂ ਵਿਚ ਡੇਰਾ ਮੁਖੀਆਂ ਸਣੇ ਸਾਬਕਾ ਪੁਲਿਸ ਅਫ਼ਸਰ ਸ਼ਾਮਲ ਹਨ। ਸਾਬਕਾ ਵਿਧਾਇਕਾਂ ਤੇ ਰਸੂਖਦਾਰਾਂ ਤੋਂ ਵੀ ਸੁਰੱਖਿਆ ਵਾਪਸ ਲਈ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਅੰਮ੍ਰਿਤਸਰ
Advertisement