ਪੜਚੋਲ ਕਰੋ
(Source: ECI/ABP News)
ਪੱਤਰਕਾਰਾਂ ਨੂੰ ਭਗਵੰਤ ਮਾਨ ਨੇ ਵਿਖਾਇਆ 'ਅਸਲੀ ਰੂਪ'
ਹਾਲ ਹੀ ‘ਚ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿੱਥੇ 'ਆਪ' ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲ ਕੀਤੀ।
![ਪੱਤਰਕਾਰਾਂ ਨੂੰ ਭਗਵੰਤ ਮਾਨ ਨੇ ਵਿਖਾਇਆ 'ਅਸਲੀ ਰੂਪ' Bhagwant Mann fight with journalists over media questions in press conference ਪੱਤਰਕਾਰਾਂ ਨੂੰ ਭਗਵੰਤ ਮਾਨ ਨੇ ਵਿਖਾਇਆ 'ਅਸਲੀ ਰੂਪ'](https://static.abplive.com/wp-content/uploads/sites/5/2019/12/24161000/Bhagwant-Mann-IN-CHD.jpg?impolicy=abp_cdn&imwidth=1200&height=675)
ਚੰਡੀਗੜ੍ਹ: ਹਾਲ ਹੀ ‘ਚ ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿੱਥੇ 'ਆਪ' ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਪੱਤਰਕਾਰ ਵੱਲੋਂ ਪੁੱਛੇ ਸਵਾਲ ‘ਤੇ ਮਾਨ ਭੜਕ ਗਏ ਤੇ ਪੱਤਰਕਾਰਾਂ ਵੱਲ਼ ਨੂੰ ਉੱਠ ਖਲੋਤੇ।
ਭਗਵੰਤ ਮਾਨ ਦਾ ਅਜਿਹਾ ਰੂਪ ਵੇਖ ਸਭ ਹੈਰਾਨ ਹੋ ਗਏ। ਪ੍ਰੈੱਸ ਕਾਨਫਰੰਸ ਵਿੱਚ ਅਫੜਾ-ਤਫੜੀ ਮੱਚ ਗਈ। ਕਈ ਪੱਤਰਕਾਰ ਵੀ ਗੁੱਸੇ ਵਿੱਚ ਨਜ਼ਰ ਆਏ। ਕੁਝ ਸਮੇਂ ਬਾਅਦ ਭਗਵੰਤ ਮਾਨ ਦਾ ਗੁੱਸਾ ਸ਼ਾਂਤ ਹੋਇਆ ਤਾਂ ਉਨ੍ਹਾਂ ਨੇ ਮੁੜ ਸਵਾਲ ਪੁੱਛਣ ਲਈ ਕਿਹਾ।
ਦਰਅਸਲ ਇੱਥੇ ਪੱਤਰਕਾਰ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਅਕਾਲੀ ਦਲ ਤਾਂ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ। ਵਿਰੋਧੀ ਧਿਰ ਹੋਣ ਦੇ ਬਾਵਜੂਦ ਤੁਸੀਂ ਧਰਨੇ ਪ੍ਰਦਰਸ਼ਨ ਕਿਉਂ ਨਹੀਂ ਕਰ ਰਹੇ। ਬੱਸ ਇਹ ਸਵਾਲ ਪੁੱਛੇ ਜਾਣ ਦੀ ਦੇਰੀ ਸੀ ਕਿ ਮਾਨ ਆਪਣਾ ਗੁੱਸਾ ਕੰਟਰੋਲ ਨਹੀਂ ਕਰ ਸਕੇ ਤੇ ਸਰੇਆਮ ਪੱਤਰਕਾਰ ਵੱਲ ਨੂੰ ਉੱਠ ਪਏ। ਭਗਵੰਤ ਮਾਨ ਨੇ ਪੱਤਰਕਾਰ ਨੂੰ ਕਾਫੀ ਕੁਝ ਬੋਲਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)