ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਵੀ ਹੁਣ ਰਵਾਇਤੀ ਪਾਰਟੀਆਂ ਵਾਲੇ ਪੈਂਤੜਿਆਂ ਉੱਪਰ ਉੱਤਰ ਆਈ ਹੈ। ਸਰਕਾਰ ਆਰਟੀਆਈ ਐਕਟ ਰਾਹੀਂ ਅਜਿਹੀ ਜਾਣਕਾਰੀ ਦੇਣ ਤੋਂ ਟਾਲਾ ਵੱਟਣ ਲੱਗੀ ਹੈ ਜਿਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸਵਾਲ ਉੱਠਣ ਦਾ ਖਦਸ਼ਾ ਹੈ। ਇਸ ਗੱਲ ਦਾ ਅੰਦਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਹਵਾਈ ਖਰਚਿਆਂ ਦਾ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ। 




ਦੱਸ ਦਈਏ ਕਿ ਆਰਟੀਆਈ ਐਕਟ ਤਹਿਤ ਜਾਣਕਾਰੀ ਮੰਗੀ ਗਈ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਈ ਗੇੜਿਆਂ ਉੱਪਰ ਕਿੰਨਾ ਖਰਚਾ ਆਇਆ ਹੈ। ਸਰਕਾਰ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਮੁੱਖ ਮੰਤਰੀ ਦੇ ਹਵਾਈ ਖਰਚਿਆਂ ਦਾ ਵੇਰਵਾ ਦੇਣ ਤੋਂ ਇਨਕਾਰ ਦਿੱਤਾ ਹੈ। 


ਅਹਿਮ ਗੱਲ ਹੈ ਕਿ ਇਸ ਤੋਂ ਪਹਿਲਾਂ ਕਦੇ ਵੀ ਸਰਕਾਰ ਨੇ ਪਿਛਲੇ ਮੁੱਖ ਮੰਤਰੀਆਂ ਦੇ ਹਵਾਈ ਖਰਚੇ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਨਹੀਂ ਕੀਤਾ। ਇੱਥੋਂ ਤੱਕ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਪਿਛਲੇ ਮੁੱਖ ਮੰਤਰੀਆਂ ਦੇ ਹਵਾਈ ਖਰਚੇ ਨੂੰ ਲੈ ਕੇ ਰਵਾਇਤੀ ਪਾਰਟੀਆਂ ਨੂੰ ਘੇਰਦੀ ਰਹੀ ਹੈ।